ਜਸਬੀਰ ਜੱਸੀ ਨੇ ਸਾਂਝਾ ਕੀਤਾ ਆਪਣੀ ਮਾਤਾ ਜੀ ਦੇ ਨਾਲ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

By  Shaminder December 3rd 2021 05:22 PM

ਜਸਬੀਰ ਜੱਸੀ (Jasbir jassi) ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਕਸਰ ਤਸਵੀਰਾਂ ਅਤੇ ਵੀਡੀਓਜ਼ (Video) ਸਾਂਝੇ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਨਾਨਕੇ ਪਿੰਡ ਦੀ ਵੀਡੀਓ ਸਾਂਝੀ ਕੀਤੀ ਹੈ । ਜਿਸ ‘ਚ ਉਹ ਆਪਣੇ ਨਾਨਕੇ ਪਿੰਡ ‘ਚ ਨਜ਼ਰ ਆ ਰਹੇ ਹਨ ।ਇਸ ਦੀਆਂ ਕਈ ਵੀਡੀਓਜ਼ ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਵੀ ਸਾਂਝੀਆਂ ਕੀਤੀਆਂ ਹਨ ।

Jasbir jassi, image From instagram

ਹੋਰ ਪੜ੍ਹੋ : ਕਿਸਾਨਾਂ ਨੇ ਪੰਜਾਬ ‘ਚ ਘੇਰੀ ਕੰਗਨਾ ਰਣੌਤ, ਵੀਡੀਓ ਹੋ ਰਹੇ ਵਾਇਰਲ

ਜਸਬੀਰ ਜੱਸੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਹੋਰ ਵੀਡੀਓ ਸ਼ੇਅਰ ਕੀਤਾ ਹੈ । ਇਸ ਵੀਡੀਓ ‘ਚ ਜਸਬੀਰ ਜੱਸੀ ਇੱਕ ਮਾਤਾ ਜੀ ਨੂੰ ਮਿਲਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਦੇ ਬੈਕਗਰਾਊਂਡ ‘ਚ ਕੁਲਦੀਪ ਮਾਣਕ ਦਾ ਗੀਤ ‘ਮਾਂ ਹੁੰਦੀ ਏ ਮਾਂ’ ਚੱਲ ਰਿਹਾ ਹੈ ।

Jasbir jassi image From instagram

ਇਸ ਵੀਡੀਓ ਨੂੰ ਦੋਵਾਂ ਦੇ ਪ੍ਰਸ਼ੰਸਕਾਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਬੀਤੇ ਦਿਨ ਵੀ ਜਸਬੀਰ ਜੱਸੀ ਨੇ ਕੁਝ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕੀਤੇ ਸਨ । ਇਨ੍ਹਾਂ ਵੀਡੀਓਜ਼ ਨੂੰ ਵੀ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਗਿਆ ਸੀ ।

 

View this post on Instagram

 

A post shared by Jassi (@jassijasbir)

ਜਸਬੀਰ ਜੱਸੀ ਦੇ ਕੰਮ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਅਣਗਿਣਤ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ਅਤੇ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਜਸਬੀਰ ਜੱਸੀ ਏਨੀਂ ਦਿਨੀਂ ਆਪਣੇ ਪਿੰਡ ‘ਚ ਹਨ ਤੇ ਆਪਣੇ ਪਿੰਡ ਦੀਆਂ ਤਸਵੀਰਾਂ ਅਤੇ ਵੀਡੀਓਜ਼ ਖੂਬ ਸਾਂਝੇ ਕਰ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਲੰਮੀ ਚੌੜੀ ਫੈਨ ਫਾਲੋਵਿੰਗ ਹੈ ।

 

Related Post