ਜੈਸਮੀਨ ਸੈਂਡਲਾਸ ਨੇ ਆਪਣੀ ਮਾਂ ਦੇ ਨਾਲ ਲੰਡਨ ਦੀਆਂ ਸੜਕਾਂ 'ਤੇ ਕੀਤੀ ਸਾਈਕਲਿੰਗ,ਤਸਵੀਰ ਕੀਤੀ ਸਾਂਝੀ 

By  Shaminder August 13th 2019 11:18 AM

ਜੈਸਮੀਨ ਸੈਂਡਲਾਸ ਨੇ ਆਪਣੀ ਮਾਂ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਲੰਡਨ ਦੀਆਂ ਸੜਕਾਂ 'ਤੇ ਸਾਈਕਲਿੰਗ ਕੀਤੀ । ਇਸ ਦੀ ਇੱਕ ਤਸਵੀਰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀ ਕੀਤੀ ਹੈ । ਇਸ ਤਸਵੀਰ 'ਚ ਤੁਸੀਂ ਵੇਖ ਸਕਦੇ ਹੋ ਕਿ ਜੈਸਮੀਨ ਦੀ ਮਾਤਾ ਵੀ ਇਸ 'ਚ ਨਜ਼ਰ ਆ ਰਹੇ ਨੇ । ਜੈਸਮੀਨ ਸੈਂਡਲਾਸ ਅਕਸਰ ਸੋਸ਼ਲ ਮੀਡੀਆ 'ਤੇ ਐਕਟਿਵ ਰਹਿੰਦੇ ਹਨ ਅਤੇ ਆਪਣੀਆਂ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ ।

ਹੋਰ ਵੇਖੋ :ਜੈਸਮੀਨ ਸੈਂਡਲਾਸ ਗਾਇਕ ਬਣਨ ਤੋਂ ਪਹਿਲਾਂ ਕਰਦੀ ਸੀ ਇਹ ਕੰਮ, ਵੀਡੀਓ ਵਾਇਰਲ

https://www.instagram.com/p/B1F4w0SAk1E/

ਉਨ੍ਹਾਂ ਨੇ ਇਸ ਤੋਂ ਪਹਿਲਾਂ ਜਲੰਧਰ ਸਥਿਤ ਆਪਣੇ ਜੱਦੀ ਘਰ ਦੀਆਂ ਤਸਵੀਰਾਂ ਅਤੇ ਆਪਣੀ ਦਾਦੀ ਨਾਲ ਹਾਸਾ ਠੱਠਾ ਕਰਦਿਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਸਨ । ਉਸ ਤੋਂ ਬਾਅਦ ਕਈ ਦਿਨਾਂ ਬਾਅਦ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਇਹ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।

https://www.instagram.com/p/B1DlpFUALHa/

ਜੈਸਮੀਨ ਸੈਂਡਲਾਸ ਨੇ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦਿੱਤੇ ਹਨ ਅਤੇ ਉਨ੍ਹਾਂ ਦੇ ਗੀਤਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ।

https://www.instagram.com/p/B0Mpz5QgJ9B/

 

Related Post