ਜੱਸ ਮਾਣਕ ਦੇ ਨਵੇਂ ਗੀਤ ‘Naah’ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਣਾ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

By  Lajwinder kaur March 15th 2022 12:21 PM -- Updated: March 15th 2022 12:25 PM

ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਜੱਸ ਮਾਣਕ Jass Manak ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਨੇ। ਉਹ ਨਾਹ (Naah) ਟਾਈਟਲ ਹੇਠ ਰੋਮਾਂਟਿਕ ਗੀਤ ਲੈ ਕੇ ਆਏ ਨੇ। ਇਸ ਗੀਤ ਨੂੰ ਦੋ ਮਿਲੀਅਨ ਤੋਂ ਵੱਧ ਵਿਊਜ਼ ਮਿਲ ਚੁੱਕੇ ਤੇ ਯੂਟਿਊਬ ਉੱਤੇ ਟਰੈਂਡਿੰਗ ਚ ਚੱਲ ਰਿਹਾ ਹੈ।

ਹੋਰ ਪੜ੍ਹੋ : ਕਰੀਨਾ ਕਪੂਰ ਆਪਣੇ ਬੇਟੇ ਜੇਹ ਤੇ ਤੈਮੂਰ ਨਾਲ ਆਈ ਨਜ਼ਰ, ਛੁੱਟੀਆਂ ਦਾ ਅਨੰਦ ਲੈਣ ਲਈ ਬੱਚਿਆਂ ਦੇ ਨਾਲ ਭਰੀ ਮਾਲਦੀਵ ਲਈ ਉਡਾਣ

jass manak

ਪਿਆਰ ਦੇ ਰੰਗਾਂ ਨਾਲ ਭਰਿਆ ਇਹ ਗੀਤ ਜੱਸ ਮਾਣਕ ਨੇ ਕੁੜੀ ਦੇ ਪੱਖ ਤੋਂ ਗਾਇਆ ਹੈ। ਜਿਸ ਚ ਉਨ੍ਹਾਂ ਨੇ ਮੁਟਿਆਰ ਦੇ ਦਿਲ ਦਾ ਹਾਲ ਬਿਆਨ ਕੀਤਾ ਹੈ, ਜੋ ਕਿ ਪਿਆਰ ਦੇ ਚੱਕਰਾਂ ਚ ਨਹੀਂ ਪੈਣਾ ਚਾਹੁੰਦੀ । ਪਰ ਮੁੰਡਾ ਕੁੜੀ ਨੂੰ ਆਪਣੇ ਸੱਚੇ ਪਿਆਰ ਦਾ ਅਹਿਸਾਸ ਕਰਵਾ ਦਿੰਦਾ ਹੈ। ਇਸ ਗੀਤ ਦੇ ਬੋਲਾਂ ਤੋਂ ਲੈ ਕੇ ਗਾਇਕੀ ਜੱਸ ਮਾਣਕ  ਨੇ ਕੀਤੀ ਹੈ। Naah ਸੌਂਗ ਨੂੰ ਮਿਊਜ਼ਿਕ Sharry Nexus ਨੇ ਦਿੱਤਾ ਹੈ ਤੇ Satti Dhillon ਵੱਲੋਂ ਗਾਣੇ ਦਾ ਵੀਡੀਓ ਤਿਆਰ ਕੀਤਾ ਗਿਆ ਹੈ। ਵੀਡੀਓ ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਜੱਸ ਮਾਣਕ ਤੇ ਫੀਮੇਲ ਮਾਡਲ । Geet MP3 ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ।

ਹੋਰ ਪੜ੍ਹੋ : ਲਓ ਜੀ ਰਾਜ ਰਣਜੋਧ ਅਤੇ ਦਿਲਜੀਤ ਦੋਸਾਂਝ ਦੇ ਗੀਤ ‘VIP’ ਦਾ ਟੀਜ਼ਰ ਹੋਇਆ ਰਿਲੀਜ਼, ਦੋਵਾਂ ਗਾਇਕਾਂ ਦਾ ਕੂਲ ਅੰਦਾਜ਼ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

jass manak new song naah

ਜੇ ਗੱਲ ਕਰੀਏ ਜੱਸ ਮਾਣਕ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਸੰਗੀਤ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ। ਉਹ ਪਰਾਡਾ, ਗਰਲਫ੍ਰੈਂਡ, ਸੂਟ ਪੰਜਾਬੀ, ਵਿਆਹ, ਲਹਿੰਗਾ, ਯੈਸ ਓਰ ਨੌ ਵਰਗੇ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਕਈ ਗੀਤ ਗਾ ਚੁੱਕੇ ਨੇ। ਇਸ ਤੋਂ ਇਲਾਵਾ ਉਹ ਬਾਲੀਵੁੱਡ ਦੀਆਂ ਫ਼ਿਲਮਾਂ ਚ ਵੀ ਗੀਤ ਗਾ ਚੁੱਕੇ ਨੇ। ਗਾਇਕੀ ਦੇ ਨਾਲ ਜੱਸ ਮਾਣਕ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖ ਚੁੱਕੇ ਨੇ। Jatt Brothers ਫ਼ਿਲਮ ਦੇ ਉਹ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲਿਆ ਹੈ।

Related Post