ਦੇਖੋ ਵੀਡੀਓ: ‘Oye Hoye Hoye’ ਗੀਤ ਹੋਇਆ ਰਿਲੀਜ਼, ਜੱਸੀ ਗਿੱਲ ਤੇ ਧਨਾਸ਼ਰੀ ਵਰਮਾ ਦੀ ਜੋੜੀ ਜਿੱਤ ਰਹੀ ਹੈ ਦਰਸ਼ਕਾਂ ਦਾ ਦਿਲ

By  Lajwinder kaur March 12th 2021 04:21 PM -- Updated: March 12th 2021 04:28 PM

ਲਓ ਜੀ ਇੰਤਜ਼ਾਰ ਦੀਆਂ ਘੜੀਆਂ ਖਤਮ ਹੋ ਚੁੱਕੀਆਂ ਨੇ ਤੇ ਜੱਸੀ ਗਿੱਲ ਤੇ ਧਨਾਸ਼ਰੀ ਵਰਮਾ ਦਾ ਮੋਸਟ ਅਵੇਟਡ ਸੌਂਗ 'ਓਏ ਹੋਏ ਹੋਏ'  (Oye Hoye Hoye) ਰਿਲੀਜ਼ ਹੋ ਚੁੱਕਿਆ ਹੈ।

dhanshreee and jassie gill image source- youtube

ਹੋਰ ਪੜ੍ਹੋ : ਗਾਇਕ ਪ੍ਰੀਤ ਹਰਪਾਲ ਨੇ ਆਪਣੇ ਬੇਟੇ ਦੇ ਨਾਲ ਸ਼ੇਅਰ ਕੀਤੀ ਪਿਆਰੀ ਜਿਹੀ ਤਸਵੀਰ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਪਿਉ-ਪੁੱਤ ਦਾ ਇਹ ਅੰਦਾਜ਼

inside image of jassie gill from song oye hoye oye image source- youtube

ਜੇ ਗੱਲ ਕਰੀਏ ਇਸ ਗੀਤ ਦੀ ਤਾਂ ਜੱਸੀ ਗਿੱਲ ਤੇ ਸਿਮਰ ਕੌਰ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਸ ਗੀਤ ਦੇ ਬੋਲ ਨਾਮੀ ਗੀਤਕਾਰ ਹੈਪੀ ਰਾਏਕੋਟੀ ਨੇ ਲਿਖੇ ਨੇ ਤੇ ਮਿਊਜ਼ਿਕ Avvy Sra ਨੇ ਦਿੱਤਾ ਹੈ। ਇਸ ਮਿਊਜ਼ਿਕ ਵੀਡੀਓ ਨੂੰ ਅਰਵਿੰਦਰ ਖਹਿਰਾ ਵੱਲੋਂ ਸ਼ਾਨਦਾਰ ਤਿਆਰ ਕੀਤਾ ਗਿਆ ਹੈ। ਵੀਡੀਓ 'ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਜੱਸੀ ਗਿੱਲ ਤੇ ਧਨਾਸ਼ਰੀ ਵਰਮਾ।

image of jassie and dhanshree from song oye hoye oye image source- youtube

ਇਸ ਗੀਤ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਕੁਝ ਹੀ ਸਮੇਂ ‘ਚ ਗੀਤ ਦੇ ਵਿਊਜ਼ ਮਿਲੀਅਨ ‘ਚ ਪਹੁੰਚ ਗਏ ਨੇ। ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਗਾਣਾ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਿਹਾ ਹੈ। ਜੇ ਗੱਲ ਕਰੀਏ ਜੱਸੀ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਪੰਜਾਬੀ ਸੰਗੀਤ ਜਗਤ ਨੂੰ ਦੇ ਚੁੱਕੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ 'ਚ ਵੀ ਖੂਬ ਵਾਹ ਵਾਹੀ ਖੱਟ ਰਹੇ ਨੇ। ਉਨ੍ਹਾਂ ਦੀ ਕਈ ਪੰਜਾਬੀ ਫ਼ਿਲਮਾਂ ਰਿਲੀਜ਼ ਲਈ ਤਿਆਰ ਨੇ।

Related Post