ਜੱਸੀ ਗਿੱਲ ਦੇ ਨਵੇਂ ਗੀਤ ‘Keh Gayi Sorry’ ਦੀ ਪਹਿਲੀ ਝਲਕ ਆਈ ਸਾਹਮਣੇ, ਗੀਤ ‘ਚ ਅਦਾਕਾਰੀ ਕਰ ਰਹੀ ਹੈ ਸ਼ਹਿਨਾਜ਼ ਗਿੱਲ, ਦੇਖੋ ਟੀਜ਼ਰ

By  Lajwinder kaur May 8th 2020 03:39 PM -- Updated: May 8th 2020 03:43 PM

ਪੰਜਾਬੀ ਗਾਇਕ ਜੱਸੀ ਗਿੱਲ ਬਹੁਤ ਜਲਦ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ । ਜੀ ਹਾਂ ਉਹ ‘ਕਹਿ ਗਈ ਸੌਰੀ’ (Keh Gayi Sorry ) ਟਾਈਟਲ ਹੇਠ ਨਵਾਂ ਗੀਤ ਲੈ ਕੇ ਆ ਰਹੇ ਨੇ । ਗਾਣੇ ਦੀ ਪਹਿਲੀ ਝਲਕ ਟੀਜ਼ਰ ਦੇ ਰੂਪ ‘ਚ ਦਰਸ਼ਕਾਂ ਦੇ ਸਨਮੁਖ ਹੋਈ ਹੈ ।

ਜੇ ਗੱਲ ਕਰੀਏ ਗਾਣੇ ਦੇ ਟੀਜ਼ਰ ਦੀ ਤਾਂ ਉਹ ਕਮਾਲ ਦਾ ਹੈ । ਟੀਜ਼ਰ ‘ਚ ਸ਼ਹਿਨਾਜ਼ ਗਿੱਲ ਤੇ ਜੱਸੀ ਗਿੱਲ ਦੀ ਅਦਾਕਾਰੀ ਦੇਖਣ ਨੂੰ ਮਿਲ ਰਹੀ ਹੈ । ਇਸ ਗੀਤ ਨੂੰ ਗਾਉਦੇ ਹੋਏ ਨਜ਼ਰ ਆਉਣਗੇ ਜੱਸੀ ਗਿੱਲ ਤੇ ਫੀਚਰਿੰਗ ਕਰਦੀ ਹੋਈ ਨਜ਼ਰ ਆਵੇਗੀ ਸ਼ਹਿਨਾਜ਼ ਗਿੱਲ । ਗਾਣੇ ਦੇ ਬੋਲ ਗੀਤਕਾਰ ਨਿਰਮਾਨ ਦੀ ਕਲਮ ਚੋਂ ਨਿਕਲੇ ਨੇ ਤੇ ਮਿਊਜ਼ਿਕ Avvy Sra ਦਾ ਸੁਣਨ ਨੂੰ ਮਿਲੇਗਾ ।  ਗਾਣੇ ਦੇ ਟੀਜ਼ਰ ਨੂੰ ਜੱਸੀ ਗਿੱਲ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਟੀਜ਼ਰ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ  ਹੈ ।

ਜੇ ਗੱਲ ਕਰੀਏ ਜੱਸੀ ਗਿੱਲ ਦੇ ਵਰਕ ਫਰੰਟ ਦੀ ਤਾਂ ਹਾਲ ਹੀ ‘ਚ ਉਹ ‘ਏਨਾਂ ਚਾਹੁੰਨੀ ਹਾਂ’ ਟਾਈਟਲ ਹੇਠ ਆਪਣਾ ਸਿੰਗਲ ਟਰੈਕ ਲੈ ਕੇ ਆਏ ਸਨ । ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਵੀ ਕੀਤਾ ਗਿਆ ਸੀ । ਜੱਸੀ ਗਿੱਲ ਅਦਾਕਾਰੀ ਦੇ ਖੇਤਰ ‘ਚ ਵੀ ਕਾਫੀ ਸਰਗਰਮ ਨੇ । ਉਹ ਪਾਲੀਵੁੱਡ ਦੀਆਂ ਫ਼ਿਲਮਾਂ ਦੇ ਨਾਲ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਰਹੇ ਨੇ । ਉਹ ਕੰਗਨਾ ਰਣੌਤ ਦੇ ਨਾਲ ਪੰਗਾ ਫ਼ਿਲਮ ‘ਚ ਅਹਿਮ ਕਿਰਦਾਰ ‘ਚ ਨਜ਼ਰ ਆਏ ਸਨ ।

Related Post