ਅੱਜ ਹੈ ਜੱਸੀ ਗਿੱਲ ਦਾ ਜਨਮ ਦਿਨ,ਜਨਮ ਦਿਨ 'ਤੇ ਜਾਣੋ ਕਿਵੇਂ ਇੱਕ ਫ਼ੈਸਲੇ ਨੇ ਬਦਲ ਦਿੱਤੀ ਉਨ੍ਹਾਂ ਦੀ ਜ਼ਿੰਦਗੀ

By  Shaminder November 26th 2019 09:46 AM

ਜੱਸੀ ਗਿੱਲ ਦਾ ਅੱਜ ਜਨਮ ਦਿਨ ਹੈ ਆਪਣੇ ਜਨਮ ਦਿਨ 'ਤੇ ਉਨ੍ਹਾਂ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝਾ ਕੀਤਾ ਹੈ । ਜਿਸ 'ਚ ਉਹ ਕਾਫੀ ਖੁਸ਼ ਨਜ਼ਰ ਆ ਰਹੇ ਹਨ  ਅਤੇ ਉਨ੍ਹਾਂ ਨੇ ਆਪਣੇ ਪਰਿਵਾਰ ਅਤੇ ਚਾਹੁਣ ਦਾ ਬਰਥਡੇ ਦੀਆਂ ਵਧਾਈਆਂ ਦੇਣ 'ਤੇ ਸ਼ੁਕਰੀਆ ਅਦਾ ਕੀਤਾ ਹੈ । ਅੱਜ ਅਸੀਂ ਤੁਹਾਨੂੰ ਉਨ੍ਹਾਂ ਦੇ ਜੀਵਨ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ ਬਾਰੇ ਦੱਸਾਂਗੇ।

ਹੋਰ ਵੇਖੋ:ਜੱਸੀ ਗਿੱਲ ਨੇ ਆਪਣੇ ਨਵੇਂ ਗੀਤ ‘ਅੱਲ੍ਹਾ ਵੇ’ ਦੀ ਰਿਲੀਜ਼ ਡੇਟ ਦਾ ਕੀਤਾ ਖੁਲਾਸਾ, ਸ਼ੇਅਰ ਕੀਤਾ ਨਵਾਂ ਪੋਸਟਰ

https://www.instagram.com/p/B5TXUjAA_t3/

ਜੱਸੀ ਗਿੱਲ ਜਿਨ੍ਹਾਂ ਦਾ ਅਸਲ ਨਾਂਅ ਜਸਦੀਪ ਸਿੰਘ ਗਿੱਲ ਹੈ । ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਨੇ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰੀਆਂ ਹਨ ਅਤੇ ਪਾਲੀਵੁੱਡ ਦੇ ਨਾਲ ਨਾਲ ਉਹ ਬਾਲੀਵੁੱਡ ‘ਚ ਵੀ ਕਈ ਫ਼ਿਲਮਾਂ ਅਤੇ ਪ੍ਰਾਜੈਕਟਸ ‘ਤੇ ਕੰਮ ਕਰ ਰਹੇ ਨੇ । ਕੋਈ ਸਮਾਂ ਸੀ ਜਦੋਂ ਜੱਸੀ ਗਿੱਲ ਕਾਫੀ ਮੋਟੇ ਹੁੰਦੇ ਸਨ ਅਤੇ ਕੱਪੜੇ ਲੈਣ ਲੱਗਿਆਂ ਉਨ੍ਹਾਂ ਨੂੰ ਕਾਫੀ ਸੋਚਣਾ ਪੈਂਦਾ ਸੀ ਪਰ ਹੁਣ ਉਨ੍ਹਾਂ ਨੇ ਖੁਦ ਨੂੰ ਫਿੱਟ ਕਰ ਲਿਆ ਹੈ ।

https://www.instagram.com/p/B5QMAMKA1Ly/

ਉਨ੍ਹਾਂ ਨੇ ਪੀਟੀਸੀ ਪੰਜਾਬੀ ਨੂੰ ਦਿੱਤੇ ਇੱਕ ਇੰਟਰਵਿਊ ਦੌਰਾਨ ਕਈ ਗੱਲਾਂ ਸਾਂਝੀਆਂ ਕੀਤੀਆਂ । ਜੱਸੀ ਗਿੱਲ ਨੇ ਪੜ੍ਹਾਈ ਤੋਂ ਬਚਣ ਲਈ ਮਿਊਜ਼ਿਕ ਦਾ ਪ੍ਰੈਕਟੀਕਲ ਵਿਸ਼ਾ ਰੱਖਿਆ ਸੀ ।ਪਰ ਇਹ ਵਿਸ਼ਾ ਉਨ੍ਹਾਂ ਦੇ ਕਰੀਅਰ ਲਈ ਇੱਕ ਨਵਾਂ ਰਾਹ ਖੋਲ ਦੇਵੇਗਾ ਇਸ ਦਾ ਅੰਦਾਜ਼ਾ ਸ਼ਾਇਦ ਉਨ੍ਹਾਂ ਨੂੰ ਨਹੀਂ ਸੀ ਅਤੇ ਕਾਲਜ ਦੀ ਪੜ੍ਹਾਈ ਦੇ ਦੌਰਾਨ ਹੀ ਉਨ੍ਹਾਂ ਨੇ ਗੀਤ ਗਾਉਣੇ ਸ਼ੁਰੂ ਕਰ ਦਿੱਤੇ ਜਿਸ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਨੂੰ ਕਾਫੀ ਸਰਾਹਿਆ ਗਿਆ ਅਤੇ ਫਿਰ ਉਨ੍ਹਾਂ ਨੇ ਗਾਇਕ ਬਣਨ ਦਾ ਫ਼ੈਸਲਾ ਲਿਆ ।

https://www.instagram.com/p/B5KCQNVAjjN/

ਜੱਸੀ ਗਿੱਲ ਵਾਲੀਬਾਲ ਦੇ ਨੈਸ਼ਨਲ ਖਿਡਾਰੀ ਵੀ ਰਹੇ ਹਨ । ਇਸ ਤੋਂ ਇਲਾਵਾ ਆਪਣੇ ਵਿਹਲੇ ਸਮੇਂ ‘ਚ ਉਹ ਕ੍ਰਿਕੇਟ ਖੇਡਣਾ ਵੀ ਪਸੰਦ ਕਰਦੇ ਹਨ ।ਵਿਰਾਟ ਕੋਹਲੀ ਉਨ੍ਹਾਂ ਦੇ ਪਸੰਦੀਦਾ ਕ੍ਰਿਕੇਟਰ ਹਨ ਅਤੇ ਬੱਬਲ ਰਾਏ ਨੂੰ ਉਹ ਆਪਣੇ ਭਰਾਵਾਂ ਵਾਂਗ ਸਮਝਦੇ ਹਨ । ਜੱਸੀ ਗਿੱਲ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਅੱਜ ਤੱਕ ਕਦੇ ਵੀ ਕੋਈ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲਾ ਗਾਣਾ ਨਹੀਂ ਗਾਇਆ ਅਤੇ ਨਾਂ ਹੀ ਕਦੇ ਉਹ ਗਾਉਣਗੇ।

https://www.instagram.com/p/B4KfgPHgJL1/

ਪਰਿਵਾਰ ‘ਚ ਮਾਪਿਆਂ ਨੇ ਉਨ੍ਹਾਂ ਦੀ ਗਾਇਕੀ ਨੂੰ ਹਮੇਸ਼ਾ ਹੀ ਸਹਿਯੋਗ ਦਿੱਤਾ ਪਰ ਉਨ੍ਹਾਂ ਨੇ ਖੁਲਾਸਾ ਕੀਤਾ ਕਿ ਜਦੋਂ ਵੀ ਕੋਈ ਚੀਜ਼ ਲੈਣੀ ਹੁੰਦੀ ਸੀ ਤਾਂ ਮੈਂ ਆਪਣੀ ਮੰਮੀ ਨੂੰ ਕਹਿੰਦਾ ਹੁੰਦਾ ਸੀ ਅਤੇ ਮੇਰੇ ਮੰਮੀ ਦੁੱਧ ਡੇਅਰੀ ‘ਚ ਪਾਉਂਦੇ ਹੁੰਦੇ ਸਨ ਅਤੇ ਜੋ ਪੈਸੇ ਉਨ੍ਹਾਂ ਨੇ ਦੁੱਧ ਡੇਅਰੀ ‘ਚ ਵੇਚ ਕੇ ਜੋੜੇ ਸੀ । ਉਨ੍ਹਾਂ ਪੈਸਿਆਂ ਨਾਲ ਹੀ ਉਹ ਅੱਜ ਇਸ ਮੁਕਾਮ ‘ਤੇ ਹਨ ।

Related Post