ਜੱਸੀ ਗਿੱਲ ਆਪਣੇ ਨਵੇਂ ਸਿੰਗਲ ਟਰੈਕ ‘ਬੇਬੀ ਯੂ’ ਦੇ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

By  Lajwinder kaur June 28th 2020 10:35 AM -- Updated: June 28th 2020 10:44 AM

ਪੰਜਾਬੀ ਗਾਇਕ ਜੱਸੀ ਗਿੱਲ ਆਪਣੇ ਨਵੇਂ ਸਿੰਗਲ ਟਰੈਕ ਬੇਬੀ ਯੂ (BABY YOU) ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਇਸ ਗੀਤ ਨੂੰ ਉਨ੍ਹਾਂ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ।

Vote for your favourite : https://www.ptcpunjabi.co.in/voting/

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਨਾਮੀ ਗੀਤਕਾਰ ਬੱਬੂ ਦੀ ਕਲਮ ‘ਚੋਂ ਨਿਕਲੇ ਨੇ । ਗਾਣੇ ‘ਚ ਮਿਊਜ਼ਿਕ ਦੀਪ ਜੰਡੂ ਦਾ ਸੁਣਨ ਨੂੰ ਮਿਲ ਰਿਹਾ ਹੈ । ਨਾਮੀ ਡਾਇਰੈਕਟਰ ਬਲਜੀਤ ਸਿੰਘ ਦਿਓ ਵੱਲੋਂ ਗਾਣੇ ਦਾ ਸ਼ਾਨਦਾਰ ਵੀਡੀਓ ਤਿਆਰ ਕੀਤਾ ਗਿਆ ਹੈ । ਗੀਤ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇ ਰਹੇ ਨੇ ਖੁਦ ਜੱਸੀ ਗਿੱਲ ਤੇ ਵਿਦੇਸ਼ੀ ਮਾਡਲ । ਗਾਣੇ ਦਾ ਵੀਡੀਓ ਹੰਬਲ ਮਿਊਜ਼ਿਕ ਦੇ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ।

 ਜੇ ਗੱਲ ਕਰੀਏ ਜੱਸੀ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਬੈਕ ਟੂ ਬੈਕ ਪੰਜਾਬੀ ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ  ਫ਼ਿਲਮਾਂ ‘ਚ ਵੀ ਕਾਫੀ ਸਰਗਰਮ ਨੇ । ਪਿਛਲੇ ਸਾਲ ਆਈ ਉਨ੍ਹਾਂ ਦੀ ‘ਹਾਈ ਐਂਡ ਯਾਰੀਆਂ’ ਫ਼ਿਲਮ ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020 ਦੀ ਕਈ ਵੱਖ-ਵੱਖ ਕੈਟਾਗਿਰੀਆਂ ਦੇ ਲਈ ਨੌਮੀਨੇਟ ਹੋਈ ਹੈ । ਜੱਸੀ ਗਿੱਲ, ਰਣਜੀਤ ਬਾਵਾ ਤੇ ਨਿੰਜਾ ਦੀ ਇਹ ਤਿਕੜੀ ‘Filmy Yaar of the year’ ਕੈਟਾਗਿਰੀ ਲਈ ਨੌਮੀਨੇਟ ਹੋਈ ਹੈ । ਇਸ ਦਿੱਤੇ ਹੋਏ ਲਿੰਕ ਉੱਤੇ ਕਲਿੱਕ ਕਰਕੇ ਵੋਟ ਕਰ ਸਕਦੇ ਹੋ:- www.ptcpunjabi.co.in/voting/ । ਪਹਿਲੀ ਵਾਰ ਹੋਣ ਜਾ ਰਿਹਾ ਆਨਲਾਈਨ ਅਵਾਰਡ ਸ਼ੋਅ ਜੋ ਕਿ ਤਿੰਨ ਜੁਲਾਈ ਨੂੰ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ । ਸੋ ਜੁੜੇ ਰਹੋ ਪੀਟੀਸੀ ਪੰਜਾਬੀ ਦੇ ਫੇਸਬੁੱਕ ਪੇਜ਼ ਤੇ ਪੀਟੀਸੀ ਪੰਜਾਬੀ ਚੈਨਲ ਨਾਲ ।

Related Post