ਜੱਸੀ ਗਿੱਲ ਨੇ ਆਪਣੀ ਧੀ ਰੋਜਸ ਕੌਰ ਗਿੱਲ ਦੇ ਨਾਲ ਸ਼ੇਅਰ ਕੀਤਾ ਕਿਊਟ ਜਿਹਾ ਵੀਡੀਓ, ਹਰ ਇੱਕ ਦਾ ਮਨ ਮੋਹ ਰਿਹਾ ਹੈ ਪਿਉ-ਧੀ ਦਾ ਇਹ ਅੰਦਾਜ਼, ਦੇਖੋ ਵੀਡੀਓ

By  Lajwinder kaur November 7th 2021 04:47 PM -- Updated: November 7th 2021 04:06 PM

ਪੰਜਾਬੀ ਗਾਇਕ ਅਤੇ ਐਕਟਰ ਜੱਸੀ ਗਿੱਲ (Jassie Gill) ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਆਪਣੀ ਦੀ ਰੋਜਸ ਕੌਰ ਗਿੱਲ ਦੇ ਨਾਲ ਆਪਣੀ ਕਿਊਟ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਨੇ। ਅਜਿਹਾ ਹੀ ਉਨ੍ਹਾਂ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ ‘ਚ ਉਹ ਧੀ ਰੋਜਸ ਦੇ ਨਾਲ ਨਜ਼ਰ ਆ ਰਹੇ ਹਨ।

ਹੋਰ ਪੜ੍ਹੋ : ਸ਼ਿਪਰਾ ਗੋਇਲ ਆਪਣੇ ਨਵੇਂ ਗੀਤ ‘Koke’ ਨਾਲ ਜਿੱਤ ਰਹੀ ਹੈ ਦਰਸ਼ਕਾਂ ਦਾ ਦਿਲ, ਗਾਇਕ ਅਰਜਨ ਢਿੱਲੋਂ ਵੀ ਆਪਣੀ ਗਾਇਕੀ ਦਾ ਤੜਕਾ ਲਗਾਉਂਦੇ ਹੋਏ ਆ ਰਹੇ ਨੇ ਨਜ਼ਰ

singer jassie gill with his daughter rojas kaur gill-min

ਵੀਡੀਓ ‘ਚ ਦੇਖ ਸਕਦੇ ਹੋ ਉਹ ਆਪਣੀ ਧੀ ਦੇ ਨਾਲ ਖੇਡਦੇ ਹੋਏ ਨਜ਼ਰ ਆ ਰਹੇ ਨੇ। ਉਹ ਆਪਣੀ ਧੀ ਨੂੰ ਕਿਡਜ਼ ਵਾਲਾ ਸਕੂਟਰ ਚਲਾਉਣਾ ਸਿੱਖਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਉਨ੍ਹਾਂ ਨੇ ਆਪਣੇ ਗੀਤ ਸਿਫਤ ਕਰਾਂ ਦੇ ਨਾਲ ਅਪਲੋਡ ਕੀਤਾ ਹੈ। ਵੀਡੀਓ ‘ਚ ਜੱਸੀ ਗਿੱਲ ਅਤੇ ਰੋਜਸ ਨਾਲ ਖਿਚਵਾਈਆਂ ਤਸਵੀਰਾਂ ਵੀ ਦੇਖਣ ਨੂੰ ਮਿਲ ਰਹੀਆਂ ਹਨ। ਪ੍ਰਸ਼ੰਸਕਾਂ ਨੂੰ ਪਿਉ ਧੀ ਦਾ ਇਹ ਕਿਊਟ ਅੰਦਾਜ਼ ਵਾਲਾ ਵੀਡੀਓ ਖੂਬ ਪਸੰਦ ਆ ਰਿਹਾ ਹੈ।

ਹੋਰ ਪੜ੍ਹੋ : ਗਾਇਕਾ ਮਿਸ ਪੂਜਾ ਨੇ ਆਪਣੇ ਬੇਟੇ ਨਾਲ ਸਾਂਝਾ ਕੀਤਾ ਪਿਆਰਾ ਜਿਹਾ ਵੀਡੀਓ, ਨੰਨ੍ਹੇ ਅਲਾਪ ਦੇ ਜਨਮ ਦੀ ਤਸਵੀਰ ਵੀ ਆਈ ਸਾਹਮਣੇ, ਦੇਖੋ ਵੀਡੀਓ

inside image of jassie gill with daughter roojas gill

ਜੇ ਗੱਲ ਕਰੀਏ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਜੱਸੀ ਗਿੱਲ (Jassie Gill) ਜੋ ਕਿ ਆਪਣੀ ਨਵੀਂ ਮਿਊਜ਼ਿਕ ਐਲਬਮ ਆਲ ਰਾਉਂਡਰ (Alll rounder) ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਹਨ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਕਾਫੀ ਐਕਟਿਵ ਹਨ। ਬਹੁਤ ਜਲਦ ਉਹ ਪੰਜਾਬੀ ਫ਼ਿਲਮ ਡੈਡੀ ਕੂਲ ਮੁੰਡੇ ਫੂਲ ਦੇ ਸਿਕਵਲ ਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਉਹ ਹਿੰਦੀ ਫ਼ਿਲਮਾਂ ਚ ਵੀ ਆਪਣੀ ਅਦਾਕਾਰ ਦਾ ਲੋਹਾ ਮੰਨਵਾ ਚੁੱਕੇ ਹਨ।

 

View this post on Instagram

 

A post shared by Jassie Gill (@jassie.gill)

Related Post