ਇਹ ਹੈ ਗਾਇਕ ਜੱਸੀ ਗਿੱਲ ਦੀ ਰੂਹ,ਤਸਵੀਰਾਂ ਕੀਤੀਆਂ ਸਾਂਝੀਆਂ

By  Shaminder November 11th 2019 10:52 AM

ਗਾਇਕ ਅਤੇ ਅਦਾਕਾਰ ਜੱਸੀ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਬੱਚੀ ਨਾਲ ਤਸਵੀਰ ਸਾਂਝੀ ਕੀਤੀ ਹੈ ।ਇਸ ਤਸਵੀਰ ਨੂੰ ਸਾਂਝੇ ਕਰਦੇ ਹੋਏ ਜੱਸੀ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਲਿਖਿਆ ਕਿ "ਮੈਂ ਤੇ ਮੇਰੀ ਰੂਹ"ਅਤੇ ਨਾਲ ਹੀ ਟੈਗ ਕੀਤਾ ਰੂਜਸ ਕੌਰ ਗਿੱਲ। ਜੱਸੀ ਗਿੱਲ ਇਸ ਤੋਂ ਪਹਿਲਾਂ ਵੀ ਇਸ ਬੱਚੀ ਨਾਲ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ ।

ਹੋਰ ਵੇਖੋ:ਕਿਸ ਦੇ ਦਿੱਤੇ ਪੈਸੇ ਅੱਜ ਤੱਕ ਚੱਲਦੇ ਨੇ ਜੱਸੀ ਗਿੱਲ ਦੇ ਨਾਲ ਸੁਣੋਂ ਜੱਸੀ ਗਿੱਲ ਦੀ ਜ਼ੁਬਾਨੀ

https://www.instagram.com/p/B4rQmSiAhh8/

ਜੱਸੀ ਗਿੱਲ ਪੰਜਾਬੀ ਇੰਡਸਟਰੀ 'ਚ ਕਾਫੀ ਸਰਗਰਮ ਹਨ । ਇਸ ਤੋਂ ਇਲਾਵਾ ਬਾਲੀਵੁੱਡ 'ਚ ਵੀ ਉਨ੍ਹਾਂ ਦੇ ਨਾਂਅ ਦਾ ਸਿੱਕਾ ਚੱਲਦਾ ਹੈ । ਉਹ ਕਈ ਬਾਲੀਵੁੱਡ ਦੀਆਂ ਫ਼ਿਲਮਾਂ 'ਚ ਵੀ ਨਜ਼ਰ ਆਉਣ ਵਾਲੇ ਹਨ ।

https://www.instagram.com/p/B4KfgPHgJL1/

ਜੱਸੀ ਗਿੱਲ ਜਿਨ੍ਹਾਂ ਦਾ ਅਸਲ ਨਾਂਅ ਜਸਦੀਪ ਸਿੰਘ ਗਿੱਲ ਹੈ । ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਨੇ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰੀਆਂ ਹਨ ਅਤੇ ਪਾਲੀਵੁੱਡ ਦੇ ਨਾਲ ਨਾਲ ਉਹ ਬਾਲੀਵੁੱਡ ‘ਚ ਵੀ ਕਈ ਫ਼ਿਲਮਾਂ ਅਤੇ ਪ੍ਰਾਜੈਕਟਸ ‘ਤੇ ਕੰਮ ਕਰ ਰਹੇ ਨੇ ।

https://www.instagram.com/p/ByvujBWA3SK/

ਕੋਈ ਸਮਾਂ ਸੀ ਜਦੋਂ ਜੱਸੀ ਗਿੱਲ ਕਾਫੀ ਮੋਟੇ ਹੁੰਦੇ ਸਨ ਅਤੇ ਕੱਪੜੇ ਲੈਣ ਲੱਗਿਆਂ ਉਨ੍ਹਾਂ ਨੂੰ ਕਾਫੀ ਸੋਚਣਾ ਪੈਂਦਾ ਸੀ ਪਰ ਹੁਣ ਉਨ੍ਹਾਂ ਨੇ ਖੁਦ ਨੂੰ ਫਿੱਟ ਕਰ ਲਿਆ ਹੈ ।

https://www.instagram.com/p/Bx2cuoUAlJB/

Related Post