ਜੱਸੀ ਗਿੱਲ ਨੇ ਸ਼ੇਅਰ ਕੀਤੀ ਆਪਣੇ ਪਰਿਵਾਰ ਦੇ ਨਾਲ ਪਿਆਰੀ ਜਿਹੀ ਤਸਵੀਰ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

By  Lajwinder kaur July 1st 2020 03:07 PM

ਪੰਜਾਬੀ ਗਾਇਕ ਜੱਸੀ ਗਿੱਲ ਜੋ ਕਿ ਕੈਨੇਡਾ ਆਪਣੇ ਪਰਿਵਾਰ ਦੇ ਨਾਲ ਸਮਾਂ ਬਿਤਾ ਰਹੇ ਨੇ । ਉਹ ਲਾਕਡਾਊਨ ਕਰਕੇ ਇੰਡੀਆ ‘ਚ ਹੀ ਫਸ ਗਏ ਸੀ । ਪਰ ਹੁਣ ਉਹ ਅਖੀਰਕਾਰ ਆਪਣੇ ਪਰਿਵਾਰ ਵਾਲਿਆਂ ਦੇ ਨਾਲ ਸਮਾਂ ਬਿਤਾ ਰਹੇ ਨੇ ।   Vote for your favourite : https://www.ptcpunjabi.co.in/voting/

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਤਸਵੀਰ ਕੁਝ ਸਮੇਂ ਪਹਿਲਾਂ ਹੀ ਸ਼ੇਅਰ ਕੀਤੀ ਸੀ ਜਿਸ ‘ਚ ਉਹ ਆਪਣੀ ਬੇਟੀ ਰੋਜਸ ਤੇ ਲਾਈਫ ਪਾਟਨਰ ਦੇ ਨਾਲ ਨਜ਼ਰ ਆ ਰਹੇ ਨੇ । ਉਨ੍ਹਾਂ ਫੋਟੋ ਸ਼ੇਅਰ ਕਰਦੇ ਕੈਪਸ਼ਨ ‘ਚ ਹਾਰਟ ਵਾਲਾ ਇਮੋਜ਼ੀ ਪੋਸਟ ਕੀਤਾ ਹੈ । ਹੁਣ ਤੱਕ ਦੋ ਲੱਖ ਤੋਂ ਵੱਧ ਲਾਈਕਸ ਇਸ ਫੋਟੋ ਨੂੰ ਆ ਚੁੱਕੇ ਨੇ । ਇਸ ਤੋਂ ਇਲਾਵਾ ਜੱਸ ਮਾਣਕ, ਬੱਬਲ ਰਾਏ ਤੇ ਕਈ ਹੋਰ ਪੰਜਾਬੀ ਕਲਾਕਾਰਾਂ ਨੇ ਕਮੈਂਟਸ ਵੀ ਕੀਤੇ ਨੇ।

jassie gill

ਜੱਸੀ ਗਿੱਲ ਅਕਸਰ ਹੀ ਆਪਣੀ ਬੇਟੀ ਰੋਜਸ ਕੌਰ ਗਿੱਲ ਦੀਆਂ ਕਿਊਟ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਸ਼ੇਅਰ ਕਰਦੇ ਰਹਿੰਦੇ ਨੇ । ਜੇ ਗੱਲ ਕਰੀਏ ਉਨ੍ਹਾਂ ਦੀ ਵਰਕ ਫਰੰਟ ਦੀ ਤਾਂ ਹਾਲ ਹੀ ‘ਚ ਉਨ੍ਹਾਂ ਦਾ ਨਵਾਂ ਗੀਤ ਬੇਬੀ ਯੂ ਦਰਸ਼ਕਾਂ ਦੇ ਸਨਮੁਖ ਹੋਇਆ ਹੈ । ਇਸ ਗੀਤ ਨੂੰ ਯੂਟਿਊਬ ਉੱਤੇ ਚੰਗਾ ਹੁੰਗਾਰਾ ਮਿਲ ਰਿਹਾ ਹੈ ।

Related Post