ਜਸਵਿੰਦਰ ਭੱਲਾ ਨੇ ਆਪਣੀ ਪਤਨੀ ਨੂੰ ਮੈਰਿਜ ਐਨੀਵਰਸਰੀ ਦੀ ਵਧਾਈ ਦਿੰਦੇ ਹੋਏ ਸ਼ੇਅਰ ਕੀਤੀ ਪਿਆਰੀ ਜਿਹੀ ਵੀਡੀਓ, ਪ੍ਰਸ਼ੰਸਕਾਂ ਤੋਂ ਮੰਗੀ ਅਸੀਸਾਂ
Lajwinder kaur
January 20th 2021 11:33 AM
ਪੰਜਾਬੀ ਮਨੋਰੰਜਨ ਜਗਤ ਦੇ ਦਿੱਗਜ ਐਕਟਰ ਜਸਵਿੰਦਰ ਭੱਲਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਜਸਵਿੰਦਰ ਸਿੰਘ ਭੱਲਾ ਨੂੰ ਕਮੇਡੀ ਦੇ ਬਾਦਸ਼ਾਹ ਕਿਹਾ ਜਾਂਦਾ ਹੈ ਕਿਉਂਕਿ ਉਹਨਾਂ ਦੀ ਹਰ ਗੱਲ ਵਿੱਚ ਕਮੇਡੀ ਹੁੰਦੀ ਹੈ ।


ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਪਿਆਰੀ ਜਿਹੀ ਵੀਡੀਓ ਸ਼ੇਅਰ ਕੀਤੀ ਹੈ । ਜੀ ਹਾਂ ਵਿਆਹ ਦੀ ਵਰ੍ਹੇਗੰਢ ਮੌਕੇ ਆਪਣੀ ਧਰਮ ਪਤਨੀ ਪਰਮਦੀਪ ਭੱਲਾ ਨੂੰ ਵਿਸ਼ ਕਰਦੇ ਹੋਏ ਪਿਆਰੀ ਜਿਹੀ ਵੀਡੀਓ ਨੂੰ ਸ਼ੇਅਰ ਕੀਤਾ ਹੈ । ਉਨ੍ਹਾਂ ਪ੍ਰਸ਼ੰਸਕਾਂ ਤੋਂ ਵਿਆਹ ਦੀ ਵਰ੍ਹੇਗੰਢ 'ਤੇ ਅਸੀਸਾਂ ਮੰਗੀਆਂ ਨੇ ।

ਇਹ ਪੋਸਟ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ । ਵੱਡੀ ਗਿਣਤੀ ਚ ਲੋਕ ਕਮੈਂਟ ਕਰਕੇ ਜੋੜੀ ਨੂੰ ਮੈਰਿਜ ਐਨੀਵਰਸਰੀ ਦੀਆਂ ਵਧਾਈਆਂ ਦੇ ਚੁੱਕੇ ਨੇ । ਉਨ੍ਹਾਂ ਦਾ ਬੇਟਾ ਪੁਖਰਾਜ ਭੱਲਾ ਵੀ ਪੰਜਾਬੀ ਫ਼ਿਲਮੀ ਜਗਤ ‘ਚ ਐਕਟਿਵ ਨੇ । ਉਹਨਾਂ ਦੀ ਇੱਕ ਬੇਟੀ ਵੀ ਜਿਸ ਦਾ ਨਾਂਅ ਅਸ਼ਪ੍ਰੀਤ ਕੌਰ ਹੈ, ਉਸ ਦਾ ਵਿਆਹ ਨਾਰਵੇ ਵਿਚ ਹੋਇਆ ਹੈ।

View this post on Instagram