ਸਿੱਪੀ ਗਿੱਲ ਦਾ ਨਵਾਂ ਗੀਤ ‘ਜੱਟ ਬੰਦੇ’ ਪਾ ਰਿਹਾ ਧੱਕ, ਵੀਡੀਓ ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

By  Shaminder June 19th 2020 10:51 AM

ਸਿੱਪੀ ਗਿੱਲ ਆਪਣੇ ਨਵੇਂ ਗੀਤ ਦੇ ਨਾਲ ਸਰੋਤਿਆਂ ਦੀ ਕਚਹਿਰੀ ‘ਚ ਹਾਜ਼ਰ ਹੋ ਚੁੱਕੇ ਨੇ । ਇਸ ਗੀਤ ‘ਚ ਉਨ੍ਹਾਂ ਨੇ ਜੱਟਾਂ ਦੇ ਰੌਅਬ ਦਾਬੇ ਦੀ ਗੱਲ ਕੀਤੀ ਹੈ । ਇਹ  ਰੌਅਬਦਾਰ ਜੱਟ ਹਰ ਮਜ਼ਲੂਮ ਅਤੇ ਗਰੀਬ ਦੀ ਮਦਦ ਲਈ ਅੱਗੇ ਆਉਂਦਾ ਹੈ ਅਤੇ ਕਿਸੇ ਦੇ ਨਾਲ ਵੀ ਧੱਕਾ ਨਹੀਂ ਹੋਣ ਦਿੰਦਾ । ਇਸ ਗੀਤ ਨੂੰ ‘ਜੱਟ ਬੰਦੇ’ ਟਾਈਟਲ ਹੇਠ ਰਿਲੀਜ਼ ਕੀਤਾ ਗਿਆ ਹੈ ।

https://www.instagram.com/p/CBma08yDAuw/

ਗੀਤ ਦੇ ਬੋਲ ਬੂਟਾ ਵੱਲੋਂ ਲਿਖੇ ਗਏ ਨੇ ਅਤੇ ਮਿਊਜ਼ਿਕ ਦਿੱਤਾ ਹੈ ਲਾਡੀ ਗਿੱਲ ਨੇ । ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਸਿੱਪੀ ਗਿੱਲ ਨੇ ਕਈ ਹਿੱਟ ਗੀਤ ਦਿੱਤੇ ਹਨ ।

https://www.instagram.com/p/CBlZl7CDU1V/

ਗਾਇਕੀ ਦੇ ਨਾਲ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਆਪਣੀ ਧਾਕ ਜਮਾ ਚੁੱਕੇ ਨੇ ਅਤੇ ਉਨ੍ਹਾਂ ਨੇ ਹੁਣ ਤੱਕ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਵਿਖਾਈ ਹੈ ਅਤੇ ਪਿਛਲੇ ਸਾਲ ਉਨ੍ਹਾਂ ਦੀ ਹੌਬੀ ਧਾਲੀਵਾਲ ਅਤੇ ਗੁੱਗੂ ਗਿੱਲ ਦੇ ਨਾਲ ਆਈ ਫ਼ਿਲਮ ‘ਜੱਦੀ ਸਰਦਾਰ’ ਨੂੰ ਵੀ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ।

ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕੀਤੀ ਜਾਵੇ ਤਾਂ  ‘ਬਲੱਡ ਲਾਈਨ’, ‘ਗੁੰਡਾਗਰਦੀ’ ਸਣੇ ਕਈ ਗੀਤ ਸ਼ਾਮਿਲ ਹਨ ।

Related Post