ਜੈਜ਼ੀ ਬੀ ਕਿਸਾਨਾਂ ਦੀ ਹਿਮਾਇਤ ਕਰਨ ਲਈ ਕੈਨੇਡਾ ਤੋਂ ਪਹੁੰਚੇ ਦਿੱਲੀ ਕਿਸਾਨ ਅੰਦੋਲਨ ‘ਚ, ਤਸਵੀਰਾਂ ਛਾਈਆਂ ਸੋਸ਼ਲ ਮੀਡੀਆ ‘ਤੇ

By  Lajwinder kaur December 22nd 2020 06:24 PM -- Updated: December 22nd 2020 06:37 PM

ਪੰਜਾਬੀ ਗਾਇਕ ਜੈਜ਼ੀ ਬੀ ਜੋ ਕਿ ਕੈਨੇਡਾ ਤੋਂ ਸਿੱਧਾ ਦਿੱਲੀ ਕਿਸਾਨ ਅੰਦੋਲਨ ‘ਚ ਸ਼ਾਮਿਲ ਹੋ ਗਏ ਨੇ । ਪੰਜਾਬ ਦੀ ਮਿੱਟੀ ਨਾਲ ਜੁੜਿਆ ਹਰ ਇੱਕ ਸਖ਼ਸ਼ ਇਸ ਅੰਦੋਲਨ ਨੂੰ ਪੂਰਾ ਸਾਥ ਦੇ ਰਿਹਾ ਹੈ । ਵਿਦੇਸ਼ਾਂ ‘ਚ ਵੱਸਦੇ ਪੰਜਾਬੀ ਵੀ ਦਿੱਲੀ ਆ ਰਹੇ ਨੇ ਤੇ ਕਿਸਾਨ ਅੰਦੋਲਨ ‘ਚ ਸ਼ਾਮਿਲ ਹੋ ਰਹੇ ਨੇ ।  kisan morcha

ਹੋਰ ਪੜ੍ਹੋ : ਸੱਚੇ ਪਿਆਰ ਦੇ ਰੰਗਾਂ ਨਾਲ ਭਰਿਆ ਦੀਪ ਸ਼ੇਰਗਿੱਲ ਦਾ ਨਵਾਂ ਗੀਤ ‘DREAM’ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਜੈਜ਼ੀ ਬੀ ਸੋਸ਼ਲ ਮੀਡੀਆ ਦੇ ਰਾਹੀਂ ਕਿਸਾਨ ਅੰਦਲੋਨ ਨੂੰ ਪੂਰਾ ਸਾਥ ਦੇ ਰਹੇ ਸਨ । ਇਸ ਤੋਂ ਇਲਾਵਾ ਉਹ ਕੈਨੇਡਾ ਚ ਵੀ ਕਿਸਾਨਾਂ ਦੇ ਹੱਕਾਂ ਲਈ ਕਈ ਰੈਲੀਆਂ ਵੀ ਕੱਢੀਆਂ ਨੇ । ਜੈਜ਼ੀ ਬੀ ਹੁਣ ਕੈਨੇਡਾ ਤੋਂ ਦਿੱਲੀ ਪਹੁੰਚ ਗਏ ਨੇ । ਜਿੱਥੇ ਉਹ ਕਿਸਾਨਾਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਨਜ਼ਰ ਆਏ ।

delhi farmer protest jazzy b

ਦੱਸ ਦਈਏ ਕਿਸਾਨ ਪਿਛਲੇ ਕਈ ਦਿਨਾਂ ਤੋਂ ਮਾਰੂ ਖੇਤੀ ਬਿੱਲਾਂ ਨੂੰ ਰੱਦ ਕਰਨ ਦੇ ਲਈ ਸ਼ਾਂਤਮਈ ਢੰਗ ਦੇ ਨਾਲ ਦਿੱਲੀ ਦੀ ਸਰਹੱਦਾਂ ਉੱਤੇ ਬੈਠੇ ਪ੍ਰਦਰਸ਼ਨ ਕਰ ਰਹੇ ਨੇ । ਪਰ ਕੇਂਦਰ ਸਰਕਾਰ ਕਿਸਾਨਾਂ ਦੇ ਹੱਕਾਂ ਦੀ ਗੱਲ ਨਹੀਂ ਕਰ ਰਹੀ ਹੈ ।

jazzy b at farmer protest

Related Post