ਜੈਜ਼ੀ ਬੀ ਨੂੰ ਗੋਲਡ ਮੈਡਲ ਨਾਲ ਕੀਤਾ ਗਿਆ ਸਨਮਾਨਿਤ, ਵੀਡੀਓ ਸ਼ੇਅਰ ਕਰਕੇ ਪੰਜਾਬ ਦੇ ਨੌਜਵਾਨਾਂ ਨੂੰ ਦਿੱਤਾ ਖ਼ਾਸ ਸੁਨੇਹਾ

By  Rupinder Kaler July 6th 2021 12:31 PM

ਕਿਸਾਨ ਅੰਦੋਲਨ ਵਿੱਚ ਜੈਜ਼ੀ ਬੀ ਦੇ ਯੋਗਦਾਨ ਨੂੰ ਦੇਖਦੇ ਹੋਏ ਉਹਨਾਂ ਨੂੰ ਨੂੰ ਸਨਮਾਨਿਤ ਕੀਤਾ ਗਿਆ ਹੈ । ਜਿਸ ਦੀ ਵੀਡੀਓ ਉਹਨਾਂ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਤੇ ਸ਼ੇਅਰ ਕੀਤੀ ਹੈ । ਇਸ ਵੀਡੀਓ ਨੂੰ ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਤੇ ਉਹ ਲਗਾਤਾਰ ਕਮੈਂਟ ਕਰਕੇ ਜੈਜ਼ੀ ਬੀ ਦੀ ਸ਼ਲਾਘਾ ਕਰ ਰਹੇ ਹਨ । ਇਸ ਵੀਡੀਓ ਵਿੱਚ ਜੈਜ਼ੀ ਬੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਇੱਕ ਖ਼ਾਸ ਸੁਨੇਹਾ ਦਿੱਤਾ ਹੈ ।

Pic Courtesy: Instagram

ਹੋਰ ਪੜ੍ਹੋ :

ਰਾਹੁਲ ਵੈਦਿਆ ਅਤੇ ਦਿਸ਼ਾ ਪਰਮਾਰ ਦਾ ਇਸ ਦਿਨ ਹੋਵੇਗਾ ਵਿਆਹ, ਸਾਦਗੀ ਨਾਲ ਕਰਵਾਉਣਗੇ ਵਿਆਹ

ਉਹਨਾਂ ਨੇ ਕਿਹਾ ਹੈ ਕਿ ਸਾਡੇ ਸਾਰਿਆਂ ਦਾ ਫਰਜ਼ ਹੈ ਕਿ ਇਸ ਅੰਦੋਲਨ ਵਿੱਚ ਅਸੀਂ ਆਪਣੇ ਬਜ਼ੁਰਗਾਂ ਦਾ ਸਾਥ ਦਈਏ ।ਤੁਹਾਨੂੰ ਦੱਸ ਦਿੰਦੇ ਹਾਂ ਕਿ ਖੇਤੀ ਕਾਨੂੰਨਾਂ ਨੂੰ ਵਾਪਿਸ ਕਰਵਾਉਣ ਲਈ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਧਰਨੇ ਤੇ ਬੈਠੇ ਹਨ । ਪੰਜਾਬ ਵਿੱਚ ਤਕਰੀਬਨ ਹਰ ਬੰਦੇ ਨੇ ਕਿਸਾਨਾਂ ਦੇ ਇਸ ਅੰਦੋਲਨ ਨੂੰ ਆਪਣਾ ਸਮਰਥਨ ਦਿੱਤਾ ਹੈ ।

Pic Courtesy: Instagram

ਹਰ ਕਿਸੇ ਨੇ ਅਪਣੇ-ਆਪਣੇ ਤਰੀਕੇ ਨਾਲ ਇਸ ਅੰਦੋਲਨ ਵਿੱਚ ਆਪਣਾ ਯੋਗਦਾਨ ਦਿੱਤਾ ਹੈ। ਪੰਜਾਬੀ ਕਲਾਕਾਰਾਂ ਨੇ ਵੀ ਕੋਈ ਕਮੀ ਨਹੀਂ ਛੱਡੀ ।ਵਿਦੇਸ਼ਾਂ ਵਿੱਚ ਬੈਠੇ ਕਲਾਕਾਰਾਂ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦੇ ਹੋਏ ਸਰਕਾਰਾਂ ਦਾ ਵਿਰੋਧ ਕੀਤਾ ਹੈ।

 

View this post on Instagram

 

A post shared by Jazzy B (@jazzyb)

Related Post