10 ਸਾਲਾਂ ਦੇ ਲੰਮੇ ਅਰਸੇ ਤੋਂ ਬਾਅਦ ਜਿੰਮੀ ਸ਼ੇਰਗਿੱਲ ਤੇ ਕੁਲਰਾਜ ਰੰਧਾਵਾ ਦੀ ਜੋੜੀ ਇਸ ਫ਼ਿਲਮ ’ਚ ਆਵੇਗੀ ਨਜ਼ਰ

By  Rupinder Kaler October 14th 2019 01:13 PM

10 ਦੇ ਲੰਮੇ ਅਰਸੇ ਤੋਂ ਬਾਅਦ ਜਿੰਮੀ ਸ਼ੇਰਗਿੱਲ ਤੇ ਕੁਲਰਾਜ ਰੰਧਾਵਾ ਇੱਕ ਹੋਰ ਫ਼ਿਲਮ ਵਿੱਚ ਨਜ਼ਰ ਆਉਣਗੇ । ਖ਼ਬਰਾਂ ਦੀ ਮੰਨੀਏ ਤਾਂ ਇਹ ਜੋੜੀ ਪੰਜਾਬੀ ਫ਼ਿਲਮ ‘ਤੂੰ ਹੋਵੇ ਮੈਂ ਹੋਵਾਂ’ ਵਿੱਚ ਨਜ਼ਰ ਆੳੇੁਣ ਵਾਲੀ ਹੈ । ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਜਿੰਮੀ ਸ਼ੇਰਗਿੱਲ ਤੇ ਕੁਲਰਾਜ ਰੰਧਾਵਾ ਦੀ ਇਹ ਜੋੜੀ ‘ਮੰਨਤ’ ਅਤੇ ‘ਤੇਰਾ ਮੇਰਾ ਕੀ ਰਿਸ਼ਤਾ’ ਵਰਗੀਆਂ ਹਿੱਟ ਫ਼ਿਲਮਾਂ ਦੇ ਚੁੱਕੀ ਹੈ ।

https://www.instagram.com/p/B3h4v62hzN5/

ਹੁਣ ਇਹ ਜੋੜੀ ਤੀਜੀ ਵਾਰ ਕਿਸੇ ਫ਼ਿਲਮ ਵਿੱਚ ਨਜ਼ਰ ਆਵੇਗੀ, ਜਿਸ ਨੂੰ ਲੈ ਕੇ ਦੋਹਾਂ ਦੇ ਪ੍ਰਸ਼ੰਸਕ ਕਾਫੀ ਉਤਸਾਹਿਤ ਹਨ । ਖ਼ਬਰਾਂ ਦੀ ਮੰਨੀਏ ਤਾਂ ਇਸ ਫ਼ਿਲਮ ਦੀ ਸ਼ੂਟਿੰਗ ਇੰਗਲੈਂਡ ਵਿੱਚ ਚੱਲ ਰਹੀ ਹੈ। ਇੱਕ ਵੈੱਬਸਾਈਟ ਦੀ ਖ਼ਬਰ ਮੁਤਾਬਿਕ ਇਸ ਫ਼ਿਲਮ ਦਾ ਨਿਰਦੇਸ਼ਨ ਵਕੀਲ ਸਿੰਘ ਕਰ ਰਹੇ ਹਨ, ਬਤੌਰ ਨਿਰਦੇਸ਼ਕ ਇਹ ਉਹਨਾਂ ਦੀ ਪਹਿਲੀ ਫਿਲਮ ਹੈ।

https://www.instagram.com/p/Bop_PlAnW90/

ਜਿੰਮੀ ਸ਼ੇਰਗਿੱਲ ਤੇ ਕੁਲਰਾਜ ਰੰਧਾਵਾ ਤੋਂ ਇਲਾਵਾ ਇਸ ਫ਼ਿਲਮ ਵਿੱਚ ਪੰਜਾਬੀ ਗਾਇਕ ਸੱਜਣ ਅਦੀਬ ਨੂੰ ਵੀ ਵੱਡੇ ਰੋਲ ਵਿੱਚ ਅਦਾਕਾਰੀ ਕਰਦੇ ਦੇਖਿਆ ਜਾਵੇਗਾ । ਇਸ ਤੋਂ ਇਲਾਵਾ ਅਨੀਤਾ ਦੇਵਗਨ, ਦਿਲਬਰ ਆਰੀਆ, ਸੀਮਾ ਕੌਸ਼ਲ, ਦਰਸ਼ਨ ਔਲਖ ਦੇ ਨਾਂ ਵਰਗੇ ਵੱਡੇ ਅਦਾਕਾਰ ਫ਼ਿਲਮ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ ।

https://www.instagram.com/p/B2Wy3ElFXPm/

ਖ਼ਬਰਾਂ ਮੁਤਾਬਿਕ ਇਸ ਫ਼ਿਲਮ ਦੀ ਕਹਾਣੀ ਰੋਮਾਂਟਿਕ ਡਰਾਮਾ ਹੈ ।‘ਮੰਨਤ’ ਅਤੇ ‘ਤੇਰਾ ਮੇਰਾ ਕੀ ਰਿਸ਼ਤਾ’ ਵਰਗੀਆਂ ਫ਼ਿਲਮਾਂ ਵਿੱਚ ਜਿੰਮੀ ਸ਼ੇਰਗਿੱਲ ਤੇ ਕੁਲਰਾਜ ਦੀ ਅਦਾਕਾਰੀ ਨੂੰ ਕਾਫੀ ਪਸੰਦ ਕੀਤਾ ਗਿਆ ਸੀ । ਇਸ ਫ਼ਿਲਮ ਵਿੱਚ ਇਸ ਜੋੜੀ ਨੂੰ ਦਰਸ਼ਕ ਕਿੰਨ੍ਹਾ ਪਿਆਰ ਦਿੰਦੇ ਹਨ, ਇਹ ਆਉਣ ਵਾਲਾ ਸਮਾਂ ਦੱਸੇਗਾ ।

Related Post