ਧਾਰਮਿਕ ਸ਼ਬਦ ‘ਜਿਸ ਦਾ ਸਾਹਿਬੁ ਡਾਢਾ ਹੋਇ’ ਭਾਈ ਸਿਮਰਨਜੀਤ ਸਿੰਘ ਜੀ ਦੀ ਰਸਭਿੰਨੀ ਆਵਾਜ਼ ‘ਚ ਹੋਇਆ  ਰਿਲੀਜ਼, ਦੇਖੋ ਵੀਡੀਓ

By  Lajwinder kaur April 5th 2020 03:37 PM

ਪੀਟੀਸੀ ਰਿਕਾਰਡਜ਼ ਵੱਲੋਂ ਹਰ ਹਫ਼ਤੇ ਧਾਰਮਿਕ ਸ਼ਬਦ ਸੰਗਤਾਂ ਦੇ ਰੁਬਰੂ ਕੀਤੇ ਜਾਂਦੇ ਨੇ । ਇਸ ਫਲਸਫੇ ਦੇ ਚੱਲਦੇ ਭਾਈ ਨਵਾਂ ਧਾਰਮਿਕ ਸ਼ਬਦ ‘ਜਿਸ ਦਾ ਸਾਹਿਬੁ ਡਾਢਾ ਹੋਇ’ ਰਿਲੀਜ਼ ਹੋ ਚੁੱਕਿਆ ਹੈ ।

ਪੀਟੀਸੀ ਰਿਕਾਰਡਜ਼ ਵੱਲੋਂ ਭਾਈ ਸਿਮਰਨਜੀਤ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਦੀ ਆਵਾਜ਼ ‘ਚ ‘ਜਿਸ ਦਾ ਸਾਹਿਬੁ ਡਾਢਾ ਹੋਇ’ ਸ਼ਬਦ ਰਿਲੀਜ਼ ਹੋ ਚੁੱਕਿਆ ਹੈ । ਭਾਈ ਸਿਮਰਨਜੀਤ ਸਿੰਘ ਅਤੇ ਸਾਥੀਆਂ ਦੀ ਰਸਭਿੰਨੀ ਆਵਾਜ਼ ‘ਚ ਰਿਲੀਜ਼ ਹੋਏ ਇਸ ਸ਼ਬਦ ‘ਚ ਪਰਮਾਤਮਾ ਦੀ ਮਹਿਮਾ ਬਾਰੇ ਦੱਸਿਆ ਗਿਆ ਹੈ । ਪੀਟੀਸੀ ਰਿਕਾਰਡਜ਼ ਵੱਲੋਂ ਇਸ ਸ਼ਬਦ ਨੂੰ ਰਿਲੀਜ਼ ਕੀਤਾ ਗਿਆ ਹੈ ।

ਇਸ ਤੋਂ ਪਹਿਲਾਂ ਵੀ ਪੀਟੀਸੀ ਰਿਕਾਰਡਜ਼ ਵੱਲੋਂ ਨਾਨਕ ਨਾਮ ਲੇਵਾ ਸੰਗਤਾਂ ਲਈ ਕਈ ਸ਼ਬਦ ਰਿਲੀਜ਼ ਕੀਤੇ ਗਏ ਹਨ । ਜਿਨ੍ਹਾਂ ਨੂੰ ਸੰਗਤਾਂ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ਅਤੇ ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ ‘ਤੇ ਪੀਟੀਸੀ ਰਿਕਾਰਡਜ਼ ਦੇ ਯੂ ਟਿਊਬ ਚੈਨਲ ‘ਤੇ ਵੀ ਸੁਣ ਸਕਦੇ । ਇਸ ਤੋਂ ਇਲਾਵਾ ਪੀਟੀਸੀ ਪਲੇਅ ਐਪ ‘ਤੇ ਪੀਟੀ ਰਿਕਾਰਡਜ਼ ਸਾਰੇ ਸ਼ਬਦਾਂ ਦਾ ਅਨੰਦ ਲੈ ਸਕਦੇ ਹੋ ।

Related Post