ਜੌਰਡਨ ਸੰਧੂ ਆਪਣੇ ਨਵੇਂ ਗੀਤ ‘About Me’ ਨਾਲ ਹੋਣਗੇ ਦਰਸ਼ਕਾਂ ਦੇ ਰੁਬਰੂ, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ
Lajwinder kaur
September 15th 2020 11:32 AM --
Updated:
September 15th 2020 01:06 PM
ਪੰਜਾਬੀ ਗਾਇਕ ਜੌਰਡਨ ਸੰਧੂ ਜੋ ਕਿ ਬਹੁਤ ਜਲਦ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋਣ ਵਾਲੇ ਨੇ । ਉਨ੍ਹਾਂ ਨੇ ਆਪਣੇ ਨਵਾਂ ਗੀਤ ਅਬਾਉਟ ਮੀ (About Me) ਦਾ ਪੋਸਟਰ ਫੈਨਜ਼ ਦੇ ਨਾਲ ਸਾਂਝਾ ਕਰ ਦਿੱਤਾ ਹੈ ।
ਹੋਰ ਪੜ੍ਹੋ : ਫ਼ਿਲਮ 'ਖਤਰੇ ਦਾ ਘੁੱਗੂ' ਦਾ ਟਾਈਟਲ ਟ੍ਰੈਕ ਗੁਰਲੇਜ਼ ਅਖਤਰ ਅਤੇ ਜੌਰਡਨ ਸੰਧੂ ਦੀ ਆਵਾਜ਼ 'ਚ ਹੋਇਆ ਰਿਲੀਜ਼
ਇਸ ਗੀਤ ਦੇ ਬੋਲ ਰੈਵ ਹੰਜਰਾ ਨੇ ਲਿਖੇ ਨੇ ਤੇ ਮਿਊਜ਼ਿਕ ਸਨੈਪੀ ਨੇ ਦਿੱਤਾ ਹੈ । ਇਸ ਗਾਣੇ ਦਾ ਵੀਡੀਓ ਬਿੰਦਰ ਬੁਰਜ਼ ਨੇ ਤਿਆਰ ਕੀਤਾ ਹੈ । ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ਖੁਦ ਜੌਰਡਨ ਸੰਧੂ ਤੇ ਪੰਜਾਬੀ ਕਾਲਾਕਾਰ । ਇਹ ਪੂਰਾ ਗੀਤ 16 ਸਤੰਬਰ ਨੂੰ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ ।

ਜੇ ਗੱਲੇ ਕਰੀਏ ਜੌਰਡਨ ਸੰਧੂ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਸਰਗਰਮ ਨੇ । ਪਿਛਲੇ ਸਾਲ ਉਹ ਕਈ ਪੰਜਾਬੀ ਫ਼ਿਲਮਾਂ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸੀ ।