ਨਮ ਅੱਖਾਂ ਨਾਲ ਕੇ ਦੀਪ ਨੂੰ ਦਿੱਤੀ ਗਈ ਆਖਰੀ ਵਿਦਾਈ, ਲੁਧਿਆਣਾ ‘ਚ ਕੀਤਾ ਗਿਆ ਅੰਤਿਮ ਸਸਕਾਰ

By  Rupinder Kaler October 23rd 2020 06:51 PM

ਮਸ਼ਹੂਰ ਗਾਇਕ ਕੇ ਦੀਪ ਦਾ ਅੰਤਿਮ ਸਸਕਾਰ ਅੱਜ ਦੁਪਹਿਰ ਮਾਡਲ ਟਾਊਨ ਐਕਸਟੈਨਸ਼ਨ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ ਹੈ । 80 ਸਾਲ ਦੇ ਕੇ. ਦੀਪ ਬੀਤੇ ਦਿਨ ਇਸ ਦੁਨੀਆਂ ਨੂੰ ਅਲ਼ਵਿਦਾ ਕਹਿ ਗਏ ਸਨ । ਉਹਨਾਂ ਨੇ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿਖੇ ਆਖਰੀ ਸਾਹ ਲਏ।

k deep

ਉਹਨਾਂ ਦੇ ਅੰਤਿਮ ਸਸਕਾਰ ਮੌਕੇ ਉਹਨਾਂ ਦੀ ਲੜਕੀ ਗੁਰਪ੍ਰੀਤ ਕੌਰ ਤੋਂ ਇਲਾਵਾ ਸੰਗੀਤ ਜਗਤ ਨਾਲ ਜੁੜੀਆਂ ਕਈ ਪ੍ਰਸਿੱਧ ਸਖਸ਼ੀਅਤਾਂ ਸ਼ਾਮਲ ਸਨ। ਉਹਨਾਂ ਦੀ ਮ੍ਰਿਤਕ ਦੇਹ ਨੂੰ ਉਹਨਾਂ ਦੇ ਪੁੱਤਰ ਗਾਇਕ ਰਾਜਾ ਕੰਗ ਨੇ ਅਗਨੀ ਭੇਂਟ ਕੀਤੀ। ਦੱਸ ਦਈਏ ਕਿ ਕੇ ਦੀਪ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ।

ਹੋਰ ਪੜ੍ਹੋ :

ਤਸਵੀਰ ਵਿੱਚ ਦਿਖਾਈ ਦੇਣ ਵਾਲਾ ਇਹ ਬੱਚਾ ਹੈ ਅੱਜ ਦਾ ਸੁਪਰ ਸਟਾਰ, ਦੱਸੋ ਭਲਾ ਕੌਣ ?

ਗਾਇਕ ਰਾਜ ਬਰਾੜ ਦੀ ਬੇਟੀ ਸਵੀਤਾਜ਼ ਬਰਾੜ ਬਾਲੀਵੁੱਡ ਵਿੱਚ ਹੋਈ ਐਂਟਰੀ, ਪਹਿਲੇ ਗਾਣੇ ਨੇ ਹੀ ਹਰ ਪਾਸੇ ਪਾਈ ਧੂਮ

ਨੇਹਾ ਕੱਕੜ ਦੀ ਮਹਿੰਦੀ ਸੈਰੇਮਨੀ ਦੀਆਂ ਤਸਵੀਰਾਂ ਹੋਈਆਂ ਵਾਇਰਲ

k deep ਕੇ ਦੀਪ ਦੇ ਗਾਇਕੀ ਦੇ ਸਫ਼ਰ ਬਾਰੇ ਗੱਲ ਕਰੀਏ ਤਾਂ ਕੇ ਦੀਪ ਨੇ ਲੰਮਾ ਸਮਾਂ ਜਗਮੋਹਨ ਕੌਰ ਨਾਲ ਸਟੇਜਾਂ ਸਾਂਝੀਆਂ ਕੀਤੀਆਂ ਤੇ ਆਪਣੇ ਅਖਾੜਿਆਂ ਰਾਹੀਂ ਮਕਬੂਲੀਅਤ ਹਾਸਲ ਕੀਤੀ।

k deep

ਕੇ ਦੀਪ ਤੇ ਜਗਮੋਹਨ ਕੌਰ ਦੇ ਅਖਾੜਿਆਂ ਦੌਰਾਨ ਸੁਣਾਏ ਗਏ ਚੁਟਕਲੇ ਅੱਜ ਵੀ ਲੋਕਾਂ ਨੂੰ ਜ਼ੁਬਾਨੀ ਯਾਦ ਹਨ। ਗਾਇਕੀ ਦੇ ਨਾਲ-ਨਾਲ ਚੁਟਕਲੇ ਸੁਣਾ ਕੇ ਲੋਕਾਂ ਦਾ ਮਨੋਰੰਜਨ ਕਰਨ ਵਾਲੀ ਇਸ ਜੋੜੀ ਨੂੰ ਲੋਕ ਲੰਬੇ ਸਮੇਂ ਤੱਕ ਯਾਦ ਕਰਦੇ ਰੱਖਣਗੇ।

k deep

 

Related Post