ਧਾਰਮਿਕ ਸ਼ਬਦ 'ਕਲਿ ਤਾਰਣਿ ਗੁਰੁ ਨਾਨਕ ਆਇਆ' ਭਾਈ ਗੁਰਜੀਤ ਸਿੰਘ ਜੀ ਦੀ ਅਵਾਜ਼ 'ਚ ਹੋਇਆ ਰਿਲੀਜ਼

By  Aaseen Khan October 24th 2019 10:22 AM -- Updated: October 24th 2019 12:07 PM

ਗੁਰੂ ਨਾਨਕ ਦੇਵ ਜੀ ਦਾ 550 ਵਾਂ ਪ੍ਰਕਾਸ਼ ਪੁਰਬ ਇਸ ਸਾਲ ਮਨਾਇਆ ਜਾ ਰਿਹਾ ਹੈ। ਜਿੱਥੇ ਦੁਨੀਆ ਭਰ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਉੱਥੇ ਪੀਟੀਸੀ ਨੈੱਟਵਰਕ ਵੱਲੋਂ ਹਰ ਹਫ਼ਤੇ ਧਾਰਮਿਕ ਸ਼ਬਦ ਦੁਨੀਆ ਭਰ 'ਚ ਵੱਸਦੀ ਨਾਨਕ ਨਾਮ ਲੇਵਾ ਸੰਗਤ ਲਈ ਰਿਲੀਜ਼ ਕੀਤੇ ਜਾ ਰਹੇ ਹਨ। ਇਸ ਹਫ਼ਤੇ ਭਾਈ ਗੁਰਜੀਤ ਸਿੰਘ ਜੀ ਹਜ਼ੂਰੀ ਰਾਗੀ ਸੱਚ ਖੰਡ ਸ਼੍ਰੀ ਹਰਿਮੰਦਰ ਸਾਹਿਬ ਵਾਲਿਆਂ ਦੀ ਰਸਭਿੰਨੀ ਅਵਾਜ਼ 'ਚ ਸ਼ਬਦ 'ਕਲਿ ਤਾਰਣਿ ਗੁਰੁ ਨਾਨਕ ਆਇਆ' ਰਿਲੀਜ਼ ਹੋ ਚੁੱਕਿਆ ਹੈ।

ਇਹ ਸ਼ਬਦ ਯੂ ਟਿਊਬ 'ਤੇ ਪੀਟੀਸੀ ਰਿਕਾਰਡਸ ਦੇ ਲੇਬਲ ਨਾਲ ਰਿਲੀਜ਼ ਹੋਇਆ ਹੈ ਅਤੇ ਪੀਟੀਸੀ ਨੈੱਟਵਰਕ ਦੇ ਵੱਖ ਵੱਖ ਟੀਵੀ ਚੈਨਲਾਂ 'ਤੇ ਇਸ ਦਾ ਵਰਲਡ ਟੀਵੀ ਪ੍ਰੀਮੀਅਰ ਹੋ ਚੁੱਕਿਆ ਹੈ। ਪੀਟੀਸੀ ਨਿਊਜ਼, ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ਟੀਵੀ ਚੈਨਲਾਂ 'ਤੇ ਇਸ ਨੂੰ ਦੇਖਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪੀਟੀਸੀ ਪਲੇਅ ਐਪ 'ਤੇ ਵੀ ਹੁਣ ਇਹ ਸਾਰੇ ਸ਼ਬਦ ਉਪਲਬਧ ਹਨ।

ਹੋਰ ਵੇਖੋ : ਭਾਈ ਅਮਰਜੀਤ ਸਿੰਘ ਜੀ ਦੀ ਅਵਾਜ਼ 'ਚ ਰੂਹਾਨੀ ਸ਼ਬਦ 'ਗੁਰੂ ਨਾਨਕ ਕੀ ਵਡਿਆਈ' ਹੋਇਆ ਰਿਲੀਜ਼, ਦੇਖੋ ਵੀਡੀਓ

ਗੁਰਬਾਣੀ ਦੇ ਪ੍ਰਚਾਰ ਪ੍ਰਸਾਰ ਲਈ ਕੀਤੇ ਜਾਂਦੇ ਇਸ ਉਪਰਾਲੇ ਨੂੰ ਦੁਨੀਆ ਭਰ 'ਚ ਕਾਫੀ ਚੰਗਾ ਹੁੰਗਾਰਾ ਮਿਲ ਰਿਹਾ ਹੈ।

Related Post