ਕਮਲ ਖ਼ਾਨ ਨੇ ਪਹਿਲੀ ਵਾਰ ਧੀ ਦੇ ਨਾਲ ਵੀਡੀਓ ਕੀਤਾ ਸਾਂਝਾ, ਪ੍ਰਸ਼ੰਸਕਾਂ ਨੂੰ ਵੀ ਆ ਰਿਹਾ ਪਸੰਦ

By  Shaminder November 27th 2021 05:03 PM -- Updated: November 27th 2021 05:09 PM

ਕਮਲ ਖ਼ਾਨ (Kamal Khan)  ਨੇ ਧੀ ਦੇ ਨਾਲ (Daughter)  ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਧੀ ਦੇ ਨਾਲ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ । ਅਜਿਹੇ ਬਹੁਤ ਘੱਟ ਮੌਕੇ ਹੁੰਦੇ ਹਨ ਜਦੋਂ ਕਮਲ ਖ਼ਾਨ ਆਪਣੇ ਪਰਿਵਾਰ ਦੇ ਨਾਲ ਅਤੇ ਬੱਚਿਆਂ ਦੇ ਨਾਲ ਵੀਡੀਓ ਸਾਂਝੇ ਕਰਦੇ ਹੋਣ । ਇਸ ਵੀਡੀਓ ਨੂੰ ਗਾਇਕ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਨੂੰ ਵੀ ਇਹ ਵੀਡੀਓ ਕਾਫੀ ਪਸੰਦ ਆ ਰਿਹਾ ਹੈ ।

Singer kamal khan become father of a daughter image From instagram

ਹੋਰ ਪੜ੍ਹੋ : ਗੋਡਿਆਂ ਦੇ ਦਰਦ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਖ਼ੁਰਾਕ ‘ਚ ਸ਼ਾਮਿਲ ਕਰੋ ਇਹ ਚੀਜ਼ਾਂ

ਕਮਲ ਖ਼ਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਕਮਲ ਖ਼ਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਉਨ੍ਹਾਂ ਦੇ ਗੀਤਾਂ ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ।

Kamal Khan' image From instagram

ਕਮਲ ਖ਼ਾਨ ਨੇ ਪੜ੍ਹਾਈ ਦੀ ਥਾਂ ਸੰਗੀਤ ਨੂੰ ਹੀ ਜ਼ਿਆਦਾ ਤਰਜੀਹ ਦਿੱਤੀ ਜਿਸ ਕਰਕੇ ਉਹ ਅੱਜ ਸੰਗੀਤ ਦੀ ਦੁਨੀਆਂ ਦਾ ਵਧੀਆ ਗਾਇਕ ਹੈ। ਕਮਲ ਖ਼ਾਨ ਨੇ ਛੋਟੀ ਉਮਰ ਵਿੱਚ ਹੀ ਸੰਗੀਤ ਦੇ ਸੁਰਾਂ ਨਾਲ ਖੇਡਣਾ ਸ਼ੁਰੂ ਕਰ ਦਿੱਤਾ ਸੀ।ਸੰਗੀਤਕ ਸਫ਼ਰ ਦੇ ਸ਼ੁਰੂਆਤੀ ਦਿਨਾਂ ਵਿੱਚ ਕਮਲ ਖ਼ਾਨ ਨੂੰ ਆਪਣੇ ਪਿਤਾ ਦੇ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ ਸੀ ਪਰ ਕਮਲ ਦੀ ਮਾਂ ਦੀ ਹੱਲਾਸ਼ੇਰੀ ਨੇ ਉਸ ਨੂੰ ਗਾਇਕ ਬਣਾ ਦਿੱਤਾ।

 

View this post on Instagram

 

A post shared by KAMAL KHAN (@thekamalkhan)

ਕਮਲ ਖ਼ਾਨ ਨੇ ਪੰਜਾਬੀ ਇੰਡਸਟਰੀ ‘ਚ ਇਹ ਮੁਕਾਮ ਹਾਸਲ ਕਰਨ ਦੇ ਲਈ ਕਰੜਾ ਸੰਘਰਸ਼ ਕੀਤਾ ਸੀ ਅਤੇ ਕਈ ਰਿਆਲਟੀ ਸ਼ੋਅਜ਼ ‘ਚ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ । ਜਿਸ ਤੋਂ ਬਾਅਦ ਉਹ ਪੰਜਾਬੀ ਹੀ ਨਹੀਂ, ਬਾਲੀਵੁੱਡ ਇੰਡਸਟਰੀ ‘ਚ ਕਾਮਯਾਬ ਹੋਏ ਅਤੇ ਕਈ ਹਿੱਟ ਗੀਤ ਦਿੱਤੇ ।ਕਮਲ ਦੇ ਗਾਣਿਆਂ ਦੀ ਗੱਲ ਕੀਤੀ ਜਾਵੇ ਤਾਂ ਪਾਲੀਵੁੱਡ ਤੋਂ ਲੈ ਕੇ ਬਾਲੀਵੁੱਡ ਤੱਕ ਕਮਲ ਖਾਨ ਦੇ ਗਾਣਿਆਂ ਦੀ ਅਵਾਜ਼ ਗੂੰਜਦੀ ਹੈ। ਉਸ ਨੇ ਪਹਿਲੀ ਵਾਰ ਫ਼ਿਲਮ ‘ਤੀਸ ਮਾਰ ਖਾਨ’ ‘ਚ ‘ਵੱਲ੍ਹਾ ਵੱਲ੍ਹਾ’ ਗੀਤ ਗਾਇਆ ਸੀ।

 

Related Post