‘ਟਾਈਮ ਚੱਕਦਾ’ ਗਾਣੇ ਦੇ ਆਡੀਓ ਦੀ ਸਫਲਤਾ ਤੋਂ ਬਾਅਦ ਵੀਡੀਓ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

By  Lajwinder kaur December 17th 2019 05:52 PM

ਪੰਜਾਬੀ ਗਾਇਕ ਕੈਂਬੀ ਰਾਜਪੁਰੀਆ ਜੋ ਕਿ ਆਪਣੇ ਨਵੇਂ ਗੀਤ ‘ਟਾਈਮ ਚੱਕਦਾ’ ਗਾਣੇ ਦੇ ਨਾਲ ਦਰਸ਼ਕਾਂ ਦੇ ਸਨਮੁਖ ਹੋ ਚੁੱਕੇ ਹਨ। ਜੀ ਹਾਂ ਇਸ ਗਾਣੇ ਦਾ ਆਡੀਓ ਕੁਝ ਮਹੀਨੇ ਪਹਿਲਾਂ ਦਰਸ਼ਕਾਂ ਦੇ ਰੁ-ਬ-ਰੂ ਹੋ ਚੁੱਕਿਆ ਸੀ। ਇਸ ਗਾਣੇ ਨੂੰ ਦਰਸ਼ਕਾਂ ਵੱਲੋਂ ਇੰਨਾ ਪਿਆਰ ਮਿਲਿਆ ਜਿਸ ਤੋਂ ਬਾਅਦ ਕੈਂਬੀ ਗਾਣੇ ਦਾ ਵੀਡੀਓ ਲੈ ਕੇ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਚੁੱਕੇ ਹਨ।

ਹੋਰ ਵੇਖੋ:ਸੁਨੰਦਾ ਸ਼ਰਮਾ ਦੀ ਆਵਾਜ਼ 'ਚ ਰਿਲੀਜ਼ ਹੋਇਆ 'ਦੂਜੀ ਵਾਰ ਪਿਆਰ' ਗੀਤ, ਦਰਸ਼ਕਾਂ ਨੂੰ ਆ ਰਿਹਾ ਖੂਬ ਪਸੰਦ, ਦੇਖੋ ਵੀਡੀਓ

ਇਸ ਗਾਣੇ ਦੇ ਬੋਲ ਕੈਂਬੀ ਰਾਜਪੁਰੀਆ ਦੀ ਕਲਮ ‘ਚੋਂ ਨਿਕਲੇ ਨੇ। ਇਸ ਗਾਣੇ ਨੂੰ ਉਨ੍ਹਾਂ ਨੇ ਮੁਟਿਆਰ ਦੇ ਪੱਖ ਤੋਂ ਗਾਇਆ ਹੈ, ਜਿਸ ਨੂੰ ਨਵਾਂ-ਨਵਾਂ ਪਿਆਰ ਹੋਇਆ ਹੈ। ਗਾਣੇ ਨੂੰ ਸੰਗੀਤ ਦਿੱਤਾ ਹੈ Avvy Sra ਨੇ। ਇਸ ਗਾਣੇ ਦਾ ਸ਼ਾਨਦਾਰ ਵੀਡੀਓ ਜਾਦੂ ਬਰਾੜ ਨੇ ਤਿਆਰ ਕੀਤਾ ਹੈ। ਵੀਡੀਓ ‘ਚ ਅਦਾਕਾਰੀ ਕੀਤੀ ਹੈ ਕੈਂਬੀ ਰਾਜਪੁਰੀਆ ਨੇ ਖੁਦ। ਦਰਸ਼ਕਾਂ ਵੱਲੋਂ ਗਾਣੇ ਨੂੰ ਖੂਬ ਪਿਆਰ ਦਿੱਤਾ ਜਾ ਰਿਹਾ ਹੈ।

ਕੈਂਬੀ ਰਾਜਪੁਰੀਆ ਇਸ ਤੋਂ ਪਹਿਲਾਂ ਵੀ ਬਦਨਾਮ ਕਰ ਗਈ, ਮੁਹੱਬਤ, ਚੈਲੇਂਜ ਟੂ ਨਾਸਾ, ਚੰਗੇ ਦਿਨ, 20 ਸਾਲ, ਦੇਸੀ ਸਵੈਗ, ਯੈਲੋ ਸੂਟ ਵਰਗੇ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ।

Related Post