ਅਦਾਕਾਰਾ ਕੰਗਨਾ ਰਣੌਤ ਦੇ ਭਰਾ ਅਕਸ਼ਤ ਦੇ ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ, ਐਕਟਰੈੱਸ ਨੇ ਸਾਂਝਾ ਕੀਤਾ ਵੀਡੀਓ, ਪ੍ਰਸ਼ੰਸਕ ਦੇ ਰਹੇ ਨੇ ਵਧਾਈਆਂ
ਬਾਲੀਵੁੱਡ ਦੀ ਬਾਕਮਾਲ ਦੀ ਐਕਟਰੈੱਸ ਕੰਗਨਾ ਰਣੌਤ ਜੋ ਕਿ ਏਨੀਂ ਦਿਨੀਂ ਆਪਣੇ ਮਨਾਲੀ ਵਾਲੇ ਘਰ ‘ਚ ਰਹਿ ਰਹੀ ਹੈ । ਉਨ੍ਹਾਂ ਦੇ ਘਰ ‘ਚ ਖੁਸ਼ੀ ਦਾ ਮਾਹੌਲ ਹੈ । ਕਿਉਂਕਿ ਉਨ੍ਹਾਂ ਦੇ ਘਰ ਬਹੁਤ ਜਲਦ ਸ਼ਹਿਨਾਈਆਂ ਵੱਜਣ ਵਾਲੀਆਂ ਨੇ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਇੱਕ ਵੀਡੀਓ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀ ਹੈ ।

ਹੋਰ ਪੜ੍ਹੋ :‘ਬੇਬੇ ਦਾ ਪਿਆਰ ਰੱਬ ਰੱਖਦਾ ਨਾ ਥੋੜ੍ਹ’, ਗਾਇਕ ਪ੍ਰੀਤ ਹੁੰਦਲ ਨੇ ਲਈ ਨਵੀਂ ਕਾਰ, ਫੈਨਜ਼ ਦੇ ਰਹੇ ਨੇ ਵਧਾਈਆਂ
ਇਸ ਵੀਡੀਓ ‘ਚ ਉਹ ਆਪਣੇ ਭਰਾ ਦੀ ਹਲਦੀ ਵਾਲੀ ਇੱਕ ਰਸਮ ਅਦਾ ਕਰਦੇ ਹੋਏ ਨਜ਼ਰ ਆ ਰਹੇ ਨੇ । ਉਨ੍ਹਾਂ ਨੇ ਕੈਪਸ਼ਨ ‘ਚ ਦੱਸਿਆ ਹੈ ਕਿ ਇਸ ਰਸਮ ਨੂੰ ਵਧਾਈ ਕਹਿੰਦੇ ਨੇ । ਉਨ੍ਹਾਂ ਨੇ ਦੱਸਿਆ ਹੈ ਕਿ ਇਹ ਹਿਮਾਚਲ ਦੀ ਪ੍ਰੰਪਰਾ ਹੈ । ਉਨ੍ਹਾਂ ਦੇ ਭਰਾ ਅਕਸ਼ਤ ਦਾ ਵਿਆਹ ਨਵੰਬਰ ‘ਚ ਹੈ । ਜਿਸਦੇ ਚੱਲਦੇ ਵਿਆਹ ਦੀਆਂ ਰਸਮਾਂ ਸ਼ੁਰੂ ਹੋ ਚੁੱਕੀਆਂ ਨੇ ।

ਇਸ ਵੀਡੀਓ ‘ਚ ਕੰਗਨਾ ਆਪਣੇ ਭਰਾ ਦੇ ਹਲਦੀ ਲਗਾਉਂਦੀ ਹੋਈ ਦਿਖਾਈ ਦੇ ਰਹੀ ਹੈ । ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ । ਫੈਨਜ਼ ਵੀ ਕਮੈਂਟਸ ਕਰਕੇ ਵਧਾਈਆਂ ਦੇ ਰਹੇ ਨੇ ।

View this post on Instagram