ਕੰਵਰ ਗਰੇਵਾਲ ਅਤੇ ਹਰਫ ਚੀਮਾ ਦਾ ਨਵਾਂ ਗੀਤ ‘ਪਾਤਸ਼ਾਹ’ ਹਰ ਕਿਸੇ ਨੂੰ ਕਰ ਰਿਹਾ ਭਾਵੁਕ

By  Shaminder December 29th 2020 12:43 PM

ਕੰਵਰ ਗਰੇਵਾਲ ਅਤੇ ਹਰਫ ਚੀਮਾ ਇੱਕ ਵਾਰ ਮੁੜ ਤੋਂ ਆਪਣੇ ਨਵੇਂ ਗੀਤ ‘ਪਾਤਸ਼ਾਹ’ ਦੇ ਨਾਲ ਹਾਜ਼ਰ ਹੋਏ ਨੇ । ਗੀਤ ਦੇ ਬੋਲ ਬਹੁਤ ਹੀ ਖੂਬਸੂਰਤ ਹਨ ਅਤੇ ਹਰ ਕਿਸੇ ਨੂੰ ਭਾਵੁਕ ਕਰ ਰਹੇ ਹਨ । ਗੀਤ ਦੇ ਬੋਲ ਮਾਟੀ ਚੀਮਾ ਵੱਲੋਂ ਕਿਖੇ ਗਏ ਹਨ । ਇਸ ਗੀਤ ਨੂੰ ਮਿਊਜ਼ਿਕ ਦਿੱਤਾ ਹੈ ਭਾਈ ਮੰਨਾ ਸਿੰਘ ਨੇ।ਇਸ ਗੀਤ ‘ਚ ਕਿਸਾਨਾਂ ਦੇ ਦ੍ਰਿੜ ਇਰਾਦਿਆਂ ਦੀ ਗੱਲ ਕੀਤੀ ਗਈ ਹੈ ।

harf and kanwar

ਇਸ ਦੇ ਨਾਲ ਹੀ ਗੁਰੂ ਸਾਹਿਬਾਨਾਂ ਵੱਲੋਂ ਦਿੱਤੀਆਂ ਸ਼ਹਾਦਤਾਂ ਨੂੰ ਯਾਦ ਕਰਦੇ ਹੋਏ ਕਿਸਾਨਾਂ ਦੀ ਗੱਲ ਕੀਤੀ ਗਈ ਹੈ ।ਕਿਉਂਕਿ ਗੁਰੂ ਤੇਗ ਬਹਾਦਰ ਸਾਹਿਬ ਦੇ ਪੁੱਤਰ ਸ਼ਹਾਦਤਾਂ ਦੇ ੳੇੁਸੇ ਰਾਹ ‘ਤੇ ਤੁਰ ਪਏ ਨੇ ।

ਹੋਰ ਪੜ੍ਹੋ : ਕਿਸਾਨਾਂ ਦੇ ਦੁੱਖ ਨੂੰ ਵੇਖ ਨਹੀਂ ਸਕੇ ਬਾਬਾ ਰਾਮ ਸਿੰਘ, ਕੁੰਡਲੀ ਬਾਰਡਰ ‘ਤੇ ਪ੍ਰਦਰਸ਼ਨ ਦੌਰਾਨ ਕੀਤੀ ਖੁਦਕੁਸ਼ੀ, ਗਾਇਕ ਹਰਫ ਚੀਮਾ ਨੇ ਜਤਾਇਆ ਦੁੱਖ

harf cheema song

ਦੱਸ ਦਈਏ ਕਿ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਪਿਛਲੇ ਇੱਕ ਮਹੀਨੇ ਤੋਂ ਜਾਰੀ ਹੈ । ਪਰ ਹਾਲੇ ਤੱਕ ਕਿਸਾਨਾਂ ਦੀ ਸੁਣਵਾਈ ਸਰਕਾਰ ਵੱਲੋਂ ਨਹੀਂ ਕੀਤੀ ਗਈ ।

ਖੇਤੀ ਬਿੱਲਾਂ ਦੇ ਖਿਲਾਫ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ ।

kanwar grewal song

ਇਸ ਧਰਨੇ ਪ੍ਰਦਰਸ਼ਨ ਨੂੰ ਪੰਜਾਬੀ ਕਲਾਕਾਰਾਂ ਦਾ ਵੀ ਪੂਰਾ ਸਹਿਯੋਗ ਮਿਲ ਰਿਹਾ ਹੈ । ਜਿੱਥੇ ਦੇਸ਼ ‘ਚ ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਜਾਰੀ ਹਨ । ਉੱਥੇ ਹੀ ਵਿਦੇਸ਼ ‘ਚ ਵੀ ਲੋਕਾਂ ਵੱਲੋਂ ਕਿਸਾਨਾਂ ਦੇ ਹੱਕ ‘ਚ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਨੇ ।

Related Post