ਕਪਿਲ ਸ਼ਰਮਾ ਨੇ ਦਿਖਾਈ ਜ਼ਬਰਦਸਤ ਵਰਕਆਊਟ ਦੀ ਝਲਕ, ਸਵੇਰੇ ਚਾਰ ਵਜੇ ਉੱਠ ਕੇ ਵਹਾਇਆ ਖੂਬ ਪਸੀਨਾ

By  Lajwinder kaur March 16th 2022 03:56 PM

ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ Kapil Sharma ਇਨ੍ਹੀਂ ਦਿਨੀਂ 'ਦਿ ਕਸ਼ਮੀਰ ਫਾਈਲਜ਼' ਨੂੰ ਲੈ ਕੇ ਵਿਵਾਦਾਂ 'ਚ ਘਿਰੇ ਹੋਏ ਹਨ। ਹਰ ਕੋਈ ਉਸ ਦੇ ਸ਼ੋਅ 'ਦਿ ਕਪਿਲ ਸ਼ਰਮਾ ਸ਼ੋਅ' ਦਾ ਬਾਈਕਾਟ ਕਰਨ ਦੀ ਮੰਗ ਕਰ ਰਿਹਾ ਹੈ। ਇਸ ਦੌਰਾਨ ਅੱਜ ਸਵੇਰੇ 4 ਵਜੇ ਕਪਿਲ ਨੇ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ 'ਚ ਕਾਮੇਡੀ ਕਿੰਗ ਕਪਿਲ ਸ਼ਰਮਾ ਜਿਮ 'ਚ ਪਸੀਨਾ ਵਹਾਉਂਦੇ ਨਜ਼ਰ ਆਏ। ਵੀਡੀਓ ਨੂੰ ਦੇਖ ਕੇ ਅਜਿਹਾ ਲੱਗ ਰਿਹਾ ਹੈ ਕਿ ਕਪਿਲ ਸ਼ਰਮਾ ਹੁਣ ਪੂਰੀ ਤਰ੍ਹਾਂ ਖੁਦ ਨੂੰ ਫਿੱਟ ਕਰਨ ਦੇ ਮੂਡ 'ਚ ਹਨ।

ਹੋਰ ਪੜ੍ਹੋ : ਸੰਨੀ ਦਿਓਲ ਨੇ ਆਪਣੇ ਛੋਟੇ ਭਰਾ ਬੌਬੀ ਦਿਓਲ ਦੇ ਨਾਲ ਸਾਂਝੀ ਕੀਤੀ ਫ਼ਿਲਮ 'Dillagi' ਦੇ ਸੈੱਟ ਦੀ ਅਣਭੁੱਲੀ ਯਾਦ, ਦੇਖੋ ਵੀਡੀਓ

ਆਪਣੇ ਇੰਸਟਾਗ੍ਰਾਮ 'ਤੇ ਵੀਡੀਓ ਪੋਸਟ ਕਰਦੇ ਹੋਏ ਕਪਿਲ ਸ਼ਰਮਾ ਨੇ ਕੈਪਸ਼ਨ 'ਚ ਲਿਖਿਆ, ''ਜਦੋਂ ਤੁਸੀਂ ਸਵੇਰੇ 6 ਵਜੇ ਦੀ ਸ਼ਿਫਟ ਕਰਦੇ ਹੋ ਤਾਂ ਸਵੇਰੇ 4 ਵਜੇ ਤੱਕ ਜਿੰਮ 'ਚ ਚੈੱਕ ਇਨ ਕਰੋ। ਇਸ ਵੀਡੀਓ ਉੱਤੇ ਪ੍ਰਸ਼ੰਸਕ ਤੇ ਕਲਾਕਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਪੰਜ ਲੱਖ ਤੋਂ ਵੱਧ ਲਾਈਕਸ ਇਸ ਪੋਸਟ ਉੱਤੇ ਆ ਚੁੱਕੇ ਹਨ।

kapil sharma

ਇਸ ਦੇ ਨਾਲ ਹੀ ਕੁਝ ਪ੍ਰਸ਼ੰਸਕਾਂ ਕਪਿਲ ਦੀ ਲੱਤ ਖਿੱਚ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, 'ਸੱਚ ਦੱਸੋ ਕਪਿਲ ਭਈਆ, ਅਕਸ਼ੈ ਸਰ ਆ ਰਹੇ ਹਨ, ਇਸ ਲਈ ਤੁਸੀਂ ਜਲਦੀ ਉੱਠ ਰਹੇ ਹੋ ਅਤੇ ਜਿਮ 'ਚ ਪਸੀਨਾ ਵਹਾ ਰਹੇ ਹੋ।' ਇਕ ਹੋਰ ਯੂਜ਼ਰ ਨੇ ਲਿਖਿਆ, 'ਲੱਗਦਾ ਹੈ ਦੀਪਿਕਾ ਪਾਦੁਕੋਣ ਅੱਜ ਸੈੱਟ 'ਤੇ ਆਉਣ ਵਾਲੀ ਹੈ, ਇਸ ਲਈ ਇਹ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਵੀਡੀਓ ਚ ਉਹ ਵੱਖ-ਵੱਖ ਕਸਰਤਾਂ ਕਰਦੇ ਹੋਏ ਨਜ਼ਰ ਆ ਰਹੇ ਹਨ।

Kapil sharma

ਹੋਰ ਪੜ੍ਹੋ : ਹਰਭਜਨ ਮਾਨ ਨੇ ਆਪਣੀ ਬਜ਼ੁਰਗ ਫੈਨ ਬੀਬੀਆਂ ਦੇ ਨਾਲ ਸਾਂਝਾ ਕੀਤਾ ਇਹ ਖ਼ਾਸ ਵੀਡੀਓ, ਸਤਿਕਾਰ ਦੇ ਨਾਲ ਦੁਆਵਾਂ ਲੈਂਦੇ ਨਜ਼ਰ ਆਏ ਗਾਇਕ, ਦੇਖੋ ਵੀਡੀਓ

ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਕਪਿਲ ਸ਼ਰਮਾ ਦੀ ਤਾਂ ਉਨ੍ਹਾਂ ਨੇ ਆਪਣੀ ਲੰਬੇ ਸਮੇਂ ਦੀ ਪ੍ਰੇਮਿਕਾ ਗਿੰਨੀ ਚਤਰਥ ਨਾਲ ਵਿਆਹ ਕੀਤਾ ਹੈ ਅਤੇ ਉਹ ਦੋ ਬੱਚਿਆਂ ਦੇ ਪਿਤਾ ਬਣ ਚੁੱਕੇ ਹਨ।

 

 

View this post on Instagram

 

A post shared by Kapil Sharma (@kapilsharma)

Related Post