ਕਪਿਲ ਸ਼ਰਮਾ ਬਣੇ ਗਾਇਕ, ਕਮੇਡੀਅਨ ਦਾ ਇਹ ਗੀਤ ਸੁਣ ਕੇ ਤੁਸੀਂ ਵੀ ਰਹਿ ਜਾਓਗੇ ਦੰਗ, ਵੀਡੀਓ ਹੋ ਰਿਹਾ ਵਾਇਰਲ

By  Shaminder April 10th 2020 11:03 AM

ਕਪਿਲ ਸ਼ਰਮਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਉਹ ਗਾਉਂਦੇ ਹੋਏ ਨਜ਼ਰ ਆ ਰਹੇ ਨੇ । ਉਹ ਇੱਕ ਹਿੰਦੀ ਗੀਤ ਗਾ ਰਹੇ ਨੇ, ਕਪਿਲ ਸ਼ਰਮਾ ਦਾ ਜਿਸ ਕਿਸੇ ਨੇ ਵੀ ਇਹ ਗੀਤ ਸੁਣਿਆ ਉਹ ਹੈਰਾਨ ਰਹਿ ਗਿਆ ਅਤੇ ਕੋਈ ਵੀ ਉਨ੍ਹਾਂ ਦੀ ਤਾਰੀਫ ਕੀਤੇ ਬਗੈਰ ਨਹੀਂ ਰਹਿ ਸਕਿਆ । ਦੱਸ ਦਈਏ ਕਿ ਕਪਿਲ ਸ਼ਰਮਾ ਗਾਇਕ ਹੀ ਬਣਨਾ ਚਾਹੁੰਦੇ ਸਨ ਪਰ ਕਿਸਮਤ ਉਨ੍ਹਾਂ ਨੁੰ ਕਾਮੇਡੀ ਵਾਲੇ ਪਾਸੇ ਲੈ ਆਈ ਸੀ ।

ਹੋਰ ਵੇਖੋ:ਕਪਿਲ ਸ਼ਰਮਾ ਨੇ ਆਪਣੀ ਮਾਂ ਬਾਰੇ ਕੀਤਾ ਖੁਲਾਸਾ, ਇਹ ਚੀਜ਼ਾਂ ਉਨ੍ਹਾਂ ਤੋਂ ਛਿਪਾ ਕੇ ਰੱਖਣ ਲੱਗ ਪਈ ਹੈ ਉਨ੍ਹਾਂ ਦੀ ਮਾਂ

https://www.instagram.com/p/B-wKc56BkzB/

ਉਨ੍ਹਾਂ ਨੇ ਇੱਕ ਨਿੱਜੀ ਟੀਵੀ ਚੈਨਲ ‘ਤੇ ਇੱਕ ਕਾਮੇਡੀ ਸ਼ੋਅ ਤੋਂ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਕਈ ਸਾਲ ਉਹ ਇਸ ਸ਼ੋਅ ਨਾਲ ਜੁੜੇ ਰਹੇ । ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਕਰੀਅਰ ਨੂੰ ਕਾਮਯਾਬੀ ਦੀਆਂ ਬੁਲੰਦੀਆਂ ‘ਤੇ ਪਹੁੰਚਾਉਣ ਲਈ ਲਗਾਤਾਰ ਮਿਹਨਤ ਕੀਤੀ ਅਤੇ ਅੱਜ ਉਨ੍ਹਾਂ ਦਾ ਨਾਮ ਕਾਮਯਾਬ ਕਮੇਡੀਅਨ ਦੇ ਵਿੱਚ ਗਿਣਿਆ ਜਾਂਦਾ ਹੈ ।

https://www.instagram.com/p/B9gV2geAYMk/

ਦੱਸ ਦਈਏ ਕਿ ਉਨ੍ਹਾਂ ਨੇ ਆਪਣੀ ਕਲਾਸ ਮੇਟ ਰਹੀ ਗਿੰਨੀ ਚਤਰਥ ਨਾਲ ਵਿਆਹ ਕਰਵਾਇਆ ਸੀ । ਜਿਸ ਤੋਂ ਬਾਅਦ ਦੋਵਾਂ ਦੇ ਘਰ ਇੱਕ ਪਿਆਰੀ ਜਿਹੀ ਧੀ ਨੇ ਜਨਮ ਲਿਆ ਹੈ । ਲਾਕ ਡਾਊਨ ਦੌਰਾਨ ਕਪਿਲ ਆਪਣੀ ਪਤਨੀ ਅਤੇ ਧੀ ਦੇ ਨਾਲ ਸਮਾਂ ਬਿਤਾ ਰਹੇ ਹਨ ।

Related Post