ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ‘ਚ ਪਹੁੰਚੇ ਕਰਮਜੀਤ ਅਨਮੋਲ ਅਤੇ ਮਲਕੀਤ ਰੌਣੀ

By  Shaminder March 3rd 2021 04:14 PM

ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਪਿਛਲੇ ਤਿੰਨ ਮਹੀਨਿਆਂ ਤੋਂ ਚੱਲ ਰਿਹਾ ਹੈ । ਪਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਅੱਜ ਤੱਕ ਕੋਈ ਹੱਲ ਨਹੀਂ ਨਿਕਲ ਸਕਿਆ ਹੈ ।ਕਿਸਾਨਾਂ ਦੇ ਹੱਕ ‘ਚ ਪੰਜਾਬੀ ਸੈਲੀਬ੍ਰੇਟੀਜ਼ ਵੀ ਡਟੇ ਹੋਏ ਹਨ । ਖ਼ਾਸ ਕਰਕੇ ਹਰਫ ਚੀਮਾ ਅਤੇ ਕੰਵਰ ਗਰੇਵਾਲ ਪਿਛਲੇ ਕਈ ਮਹੀਨਿਆਂ ਤੋਂ ਕਿਸਾਨਾਂ ਦੇ ਸਮਰਥਨ ‘ਚ ਪ੍ਰਦਰਸ਼ਨ ਕਰ ਰਹੇ ਹਨ ।

karamjit anmol Image From Karamjit Anmol’s Instagram

ਹੋਰ ਪੜ੍ਹੋ : ਜੱਸੀ ਗਿੱਲ ਨੇ ਗਾਇਕ ਬੱਬਲ ਰਾਏ ਨੂੰ ਕੁਝ ਇਸ ਤਰ੍ਹਾਂ ਦਿੱਤੀ ਜਨਮ ਦਿਨ ਦੀ ਵਧਾਈ

karamjit Image From Karamjit Anmol’s Instagram

ਜਿਸ ਤੋਂ ਬਾਅਦ ਕਰਮਜੀਤ ਅਨਮੋਲ ਅਤੇ ਮਲਕੀਤ ਰੌਣੀ ਵੀ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰਨ ਲਈ ਟੀਕਰੀ ਬਾਰਡਰ ‘ਤੇ ਪਹੁੰਚੇ। ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।

karamjit Image From Karamjit Anmol’s Instagram

ਇਸ ਤਸਵੀਰ ‘ਚ ਕਰਮਜੀਤ ਅਨਮੋਲ, ਮਲਕੀਤ ਰੌਣੀ, ਹਰਫ ਚੀਮਾ ਅਤੇ ਕੰਵਰ ਗਰੇਵਾਲ ਨਜ਼ਰ ਆ ਰਹੇ ਹਨ । ਇਸ ਤੋਂ ਪਹਿਲਾਂ ਵੀ ਮਲਕੀਤ ਰੌਣੀ ਅਤੇ ਕਰਮਜੀਤ ਧਰਨੇ ‘ਚ ਨਜ਼ਰ ਆ ਚੁੱਕੇ ਹਨ ।

 

View this post on Instagram

 

A post shared by Karamjit Anmol (ਕਰਮਜੀਤ ਅਨਮੋਲ) (@karamjitanmol)

ਦੱਸ ਦਈਏ ਕਿ ਕਿਸਾਨਾਂ ਨੇ ਨਵੰਬਰ 2020  ‘ਚ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਸੀ । ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ ।

 

Related Post