ਕਰਮਜੀਤ ਅਨਮੋਲ ਦੇ ਨਵੇਂ ਗੀਤ ‘Mukh Tera’ ਦਾ ਟੀਜ਼ਰ ਹੋਇਆ ਰਿਲੀਜ਼, ਦੇਖੋ ਵੀਡੀਓ

By  Lajwinder kaur July 30th 2020 01:38 PM

ਪੰਜਾਬੀ ਮਿਊਜ਼ਿਕ ਇੰਡਸਟਰੀ ਤੇ ਬਾਕਮਾਲ ਦੇ ਅਦਾਕਾਰ ਤੇ ਗਾਇਕ ਕਰਮਜੀਤ ਅਨਮੋਲ ਬਹੁਤ ਜਲਦ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣਗੇ । ਜੀ ਹਾਂ ਉਹ ਮੁਖ ਤੇਰਾ (MUKH TERA) ਟਾਈਟਲ ਹੇਠ ਗੀਤ ਲੈ ਕੇ ਆ ਰਹੇ ਨੇ ।

ਹੋਰ ਵੇਖੋ : ਕੁਦਰਤ ਦੀਆਂ ਗੱਲਾਂ ਕਰਦੇ ਨਜ਼ਰ ਆ ਰਹੇ ਨੇ ਸਤਿੰਦਰ ਸਰਤਾਜ ਆਪਣੇ ਨਵੇਂ ਗੀਤ ‘ਕੁੱਛ ਬਦਲ ਗਿਆ ਏ’ ‘ਚ, ਦੇਖੋ ਵੀਡੀਓ

ਗੀਤ ਦਾ ਟੀਜ਼ਰ ਦਰਸ਼ਕਾਂ ਦੇ ਰੁਬਰੂ ਹੋ ਚੁੱਕਿਆ ਹੈ । ਜਿਸ ‘ਚ ਗੀਤ ਦੀ ਛੋਟੀ ਜਿਹੀ ਝਲਕ ਦੇਖਣ ਨੂੰ ਮਿਲ ਰਹੀ ਹੈ । ਇਸ ਗੀਤ ਦੇ ਬੋਲ ਜ਼ੋਰਾਵਰ ਸਿੱਧੂ (Zoravar Sidhu) ਨੇ ਲਿਖੇ ਨੇ ਤੇ ਮਿਊਜ਼ਿਕ ਆਰ.ਡੀ ਬੀਟ ਨੇ ਦਿੱਤਾ ਹੈ । ਇਸ ਗੀਤ ਦਾ ਟੀਜ਼ਰ D WORLD MUSIC ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ ।

ਕਰਮਜੀਤ ਅਨੋਮਲ ਇਸ ਤੋਂ ਪਹਿਲਾਂ ਵੀ ਬਹੁਤ ਸਾਰੇ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਕਾਫੀ ਸਰਗਰਮ ਨੇ ।

 

Related Post