ਪੰਜਾਬੀ ਐਕਟਰ ਕਰਮਜੀਤ ਅਨਮੋਲ ਨੇ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਵੀਡੀਓ ਸ਼ੇਅਰ ਕਰਦੇ ਹੋਏ ਪ੍ਰਸ਼ੰਸਕਾਂ ਨੂੰ ਦਿੱਤੀ ਲੋਹੜੀ ਦੀ ਵਧਾਈ
Lajwinder kaur
January 13th 2021 04:54 PM
ਆਪਣੀ ਅਦਾਕਾਰੀ ਦੇ ਨਾਲ ਹਰ ਇੱਕ ਦਾ ਮਨੋਰੰਜਨ ਕਰਨ ਵਾਲੇ ਕਰਮਜੀਤ ਅਨਮੋਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਲੋਹੜੀ ਦੀ ਤਿਉਹਾਰ ਦੀ ਵਧਾਈ ਦਿੰਦੇ ਹੋਏ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਵੀਡੀਓ ਨੂੰ ਸ਼ੇਅਰ ਕੀਤਾ ਹੈ।
ਇਸ ਵੀਡੀਓ ‘ਚ ਧਾਰਮਿਕ ਸ਼ਬਦ ਵੀ ਸੁਣਨ ਨੂੰ ਮਿਲ ਰਿਹਾ ਹੈ। ਦਰਸ਼ਕ ਵੀ ਕਮੈਂਟ ਕਰਕੇ ਕਰਮਜੀਤ ਅਨਮੋਲ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦੇ ਰਹੇ ਨੇ ।

ਜੇ ਗੱਲ ਕਰੀਏ ਕਰਮਜੀਤ ਅਨਮੋਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਫ਼ਿਲਮਾਂ ਚ ਕਾਫੀ ਐਕਟਿਵ ਨੇ । ਚੰਗੇ ਐਕਟਰ ਹੋਣ ਦੇ ਨਾਲ ਬਾਕਮਾਲ ਦੇ ਗਾਇਕ ਵੀ ਨੇ ਤੇ ਕਈ ਪੰਜਾਬੀ ਫ਼ਿਲਮਾਂ ‘ਚ ਆਪਣੀ ਆਵਾਜ਼ ਦੇ ਜਾਦੂ ਬਿਖੇਰ ਚੁੱਕੇ ਨੇ।

ਹੋਰ ਪੜ੍ਹੋ :