ਪਿਆਰ ‘ਚ ਧੋਖੇ ਨੂੰ ਬਿਆਨ ਕਰ ਰਿਹਾ ਹੈ ਕਰਨ ਔਜਲਾ ਦਾ ਗੀਤ ‘ਹਿਸਾਬ’, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ
ਕਰਨ ਔਜਲਾ ਦਾ ਨਵਾਂ ਗੀਤ ਹਿਸਾਬ ਰਿਲੀਜ਼ ਹੋ ਚੁੱਕਿਆ ਹੈ। ਅੱਜ-ਕੱਲ੍ਹ ਦੀ ਨੌਜਵਾਨ ਪੀੜ੍ਹੀ ਵੱਲੋਂ ਪਿਆਰ ਨੂੰ ਵਪਾਰ ਬਣਾ ਦਿੱਤਾ ਹੈ ਜਿਸ ਨੂੰ ਕਰਨ ਔਜਲਾ ਨੇ ਆਪਣੀ ਕਲਮ ਦੇ ਰਾਹੀਂ ਬਾਕਮਾਲ ਬਿਆਨ ਕੀਤਾ ਹੈ। ਇਸ ਗੀਤ ਨੂੰ ਉਨ੍ਹਾਂ ਨੇ ਮੁੰਡੇ ਦੇ ਪੱਖ ਤੋਂ ਗਾਇਆ ਹੈ ਜੋ ਪਿਆਰ ‘ਚ ਧੋਖਾ ਖਾਂਦਾ ਹੈ। ਨਿੱਕੀ ਉਮਰ ‘ਚ ਆਪਣੀ ਕਲਮ ਤੇ ਗਾਇਕੀ ਦੇ ਨਾਲ ਕਰਨ ਔਜਲਾ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਵੱਖਰਾ ਹੀ ਮੁਕਾਮ ਹਾਸਿਲ ਕਰ ਲਿਆ ਹੈ।
View this post on Instagram
ਹੋਰ ਵੇਖੋ:ਸਲਮਾਨ ਖ਼ਾਨ ਦੀ ਸਪੈਸ਼ਲ ਫੈਨ ਨੇ ਪੈਰ ਦੇ ਨਾਲ ਬਣਾਇਆ ਸਕੈਚ, ਦੇਖੋ ਵੀਡੀਓ
ਹਿਸਾਬ ਗੀਤ ਦੇ ਬੋਲ ਖੁਦ ਕਰਨ ਔਜਲਾ ਦੀ ਕਲਮ ਚੋਂ ਹੀ ਨਿਕਲੇ ਨੇ ਤੇ ਬੋਲਾਂ ਨੂੰ ਆਪਣੀ ਦਰਦ ਭਰੀ ਆਵਾਜ਼ ਦੇ ਨਾਲ ਖ਼ੂਬਸੂਰਤ ਗਾਇਆ ਵੀ ਹੈ। ਇਸ ਗੀਤ ਨੂੰ ਮਿਊਜ਼ਿਕ ਜੇ ਟ੍ਰੈਕ ਨੇ ਦਿੱਤਾ ਹੈ। DIRECTOR WHIZ ਵੱਲੋਂ ਵੀਡੀਓ ਨੂੰ ਤਿਆਰ ਕੀਤਾ ਗਿਆ ਹੈ ਤੇ ਆਦਾਕਾਰੀ ਵੀ ਖੁਦ ਕਰਨ ਔਜਲਾ ਨੇ ਹੀ ਕੀਤੀ ਹੈ। ਇਸ ਵੀਡੀਓ ਨੂੰ ਰਾਇਲ ਮਿਊਜ਼ਿਕ ਗੈਂਗ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਹਿਸਾਬ ਗਾਣੇ ਨੂੰ ਰਿਲੀਜ਼ ਹੋਏ ਕੁਝ ਘੰਟੇ ਹੀ ਹੋਏ ਨੇ ਗੀਤ ਦੇ ਵਿਊਜ਼ ਲੱਖਾਂ ਨੂੰ ਪਾਰ ਕਰਕੇ ਲਗਾਤਾਰ ਵੱਧ ਰਹੇ ਹਨ।
ਗਾਇਕ ਹੋਣ ਦੇ ਨਾਲ ਕਰਨ ਔਜਲਾ ਵਧੀਆ ਗੀਤਕਾਰ ਤੇ ਰੈਪਰ ਵੀ ਨੇ। ਉਹ ਵੱਲੋਂ ਲਿਖੇ ਗੀਤ ਕਈ ਨਾਮੀ ਗਾਇਕ ਜੱਸੀ ਗਿੱਲ, ਦੀਪ ਜੰਡੂ ,ਦਿਲਪ੍ਰੀਤ ਢਿੱਲੋਂ ਤੇ ਮੌਂਟੀ ਵਾਰਿਸ ਗਾਇਕਾਂ ਨੇ ਗਾਏ ਵੀ ਨੇ। ਉਹ ਕਈ ਹਿੱਟ ਗੀਤਾਂ ‘ਚ ਆਪਣੀ ਆਵਾਜ਼ ਨਾਲ ਰੈਪ ਦਾ ਤੜਕਾ ਵੀ ਲਗਾ ਚੁੱਕੇ ਹਨ। ਉਹ ਨੋ ਨੀਡ, ਹੇਅਰ, ਰਿਮ V/S ਝਾਂਜਰ, ਡੌਂਟ ਵਰੀ, ਫੈਕਟਸ ਵਰਗੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ। ਉਨ੍ਹਾਂ ਦੇ ਸਾਰੇ ਹੀ ਗੀਤਾਂ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਹੈ।