ਕਰਨ ਔਜਲਾ ਦਾ ਨਵਾਂ ਗੀਤ ‘Kya Baat Aa’ ਨੌਜਵਾਨ ਨੂੰ ਆ ਰਿਹਾ ਹੈ ਖੂਬ ਪਸੰਦ, ਪਿਆਰ ਦੇ ਰਿਸ਼ਤਿਆਂ ‘ਚ ਹੁੰਦੀ ਧੋਖੇਬਾਜ਼ੀ ਨੂੰ ਕੀਤਾ ਬਿਆਨ, ਗੀਤ ਛਾਇਆ ਟਰੈਂਡਿੰਗ ‘ਚ ਨੰਬਰ ਇੱਕ ‘ਤੇ

By  Lajwinder kaur August 12th 2020 11:22 AM

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ ਕਰਨ ਔਜਲਾ ਜਿਨ੍ਹਾਂ ਨੂੰ ਗੀਤਾਂ ਦੀ ਮਸ਼ੀਨ ਵਜੋਂ ਵੀ ਜਾਣਿਆ ਜਾਂਦਾ ਹੈ । ਇਹ ਇੱਕ ਵਾਰ ਫਿਰ ਤੋਂ ਕਮਾਲ ਦੇ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਕਿਆ ਬਾਤ ਹੈ (Kya Baat Aa) ਟਾਈਟਲ ਹੇਠ ਉਹ ਸੈਡ ਗੀਤ ਲੈ ਕੇ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋਏ ਨੇ ।

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਹਰ ਵਾਰ ਦੀ ਤਰ੍ਹਾਂ ਕਰਨ ਔਜਲਾ ਨੇ ਖੁਦ ਹੀ ਲਿਖੇ ਨੇ । ਇਸ ਗੀਤ ਨੂੰ ਮਿਊਜ਼ਿਕ ਦਿੱਤਾ ਹੈ ਦੇਸੀ ਕਰਿਊ ਨੇ । ਗੀਤ ਦਾ ਸ਼ਾਨਦਾਰ ਵੀਡੀਓ ਸੁੱਖ ਸੰਘੇੜਾ ਨੇ ਤਿਆਰ ਕੀਤਾ ਹੈ । ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਕਰਨ ਔਜਲਾ ਤੇ ਅਦਾਕਾਰਾ ਤਾਨਿਆ।  ਗੀਤ ‘ਚ ਪਿਆਰ ‘ਚ ਕਿਵੇਂ ਹੁੰਦੀ ਸੌਦੇਬਾਜ਼ੀ ਤੇ ਜਾਲਸਾਜ਼ੀ ਨੂੰ ਬਿਆਨ ਕੀਤਾ ਗਿਆ ਹੈ । ਇਸ ਗੀਤ ਨੂੰ ਕਰਨ ਔਜਲਾ ਨੇ ਕੁੜੀ ਦੇ ਪੱਖ ਤੋਂ ਗਾਇਆ ਹੈ ।

ਜੇ ਗੱਲ ਕਰੀਏ ਕਰਨ ਔਜਲਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੇ ਕਈ ਹਿੱਟ ਗੀਤ ਦੇ ਚੁੱਕੇ ਨੇ ।

Related Post