ਕਰਨ ਔਜਲਾ ਨਵੇਂ ਗੀਤ ‘Let 'em Play’ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

By  Lajwinder kaur May 28th 2020 10:51 AM

ਪੰਜਾਬੀ ਗੀਤਕਾਰ ਤੇ ਗਾਇਕ ਕਰਨ ਔਜਲਾ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ । ਜੀ ਹਾਂ ‘Let 'em Play’ ਟਾਈਟਲ ਹੇਠ ਰਿਲੀਜ਼ ਹੋਇਆ ਇਹ ਗੀਤ ਚੱਕਵੀਂ ਬੀਟ ਵਾਲਾ ਹੈ ਜਿਸ ਨੂੰ ਕਰਨ ਔਜਲਾ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਗਾਇਆ ਹੈ ।

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਖੁਦ ਗੀਤਾਂ ਦੀ ਮਸ਼ੀਨ ਯਾਨੀ ਕਿ ਕਰਨ ਔਜਲਾ ਨੇ ਲਿਖੇ ਨੇ । ਇਸ ਗੀਤ ਨੂੰ ਮਿਊਜ਼ਿਕ ਦਿੱਤਾ ਹੈ ਨਾਮੀ ਸੰਗੀਤਕਾਰ ਪਰੂਫ ਨੇ । ਗੀਤ ਦਾ ਸ਼ਾਨਦਾਰ ਵੀਡੀਓ ਸੁੱਖ ਸੰਘੇੜਾ ਨੇ ਬਣਾਇਆ ਹੈ । ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਕਰਨ ਔਜਲਾ । ਇਸ ਗੀਤ ਨੂੰ ਰੇਹਾਨ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਗੀਤ ਨੂੰ ਰਿਲੀਜ਼ ਹੋਏ ਕੁਝ ਸਮਾਂ ਹੀ ਹੋਇਆ ਅਤੇ ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ।

View this post on Instagram

 

ਕੌਣ ਕਿੰਨੇ ਜੋਗਾ ਟੈਮ ਕਰੂ ਫੈਸਲਾ , ਦੱਸੂ ਕੌਣ ਜਿੱਤੇ ਸਾਡਾ ਰੱਬ ਰੈਫਰੀ ? LET EM PLAY FULL VIDEO ( link in bio ) Singer / lyrics - @karanaujla_official Music - @yeahproof Video - @sukhsanghera @rehaanrecords COMMENT YOUR FAVOURITE LINE ?

A post shared by Karan Aujla (@karanaujla_official) on May 27, 2020 at 6:23pm PDT

ਕਰਨ ਔਜਲਾ ਇਸ ਤੋਂ ਪਹਿਲਾਂ ਵੀ ਸ਼ੇਖ਼, ਇਟਸ ਓਕੇ ਗੌਡ, ਨੋ ਨੀਡ, ਹੇਅਰ, ਰਿਮ V/S ਝਾਂਜਰ, ਡੌਂਟ ਵਰੀ, ਹਿੰਟ, ਇੰਕ, ਕੋਈ ਚੱਕਰ ਨਹੀਂ, ਫੈਕਟਸ , ਹਿਸਾਬ, ਰੈੱਡ ਆਈਜ਼, ਝਾਂਜਰ ਵਰਗੇ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਨ੍ਹਾਂ ਦੇ ਲਿਖੇ ਗੀਤ ਦੀਪ ਜੰਡੂ, ਜੱਸੀ ਗਿੱਲ, ਗੁਰਲੇਜ ਅਖ਼ਤਰ ਵਰਗੇ ਨਾਮੀ ਗਾਇਕ ਗਾ ਚੁੱਕੇ ਹਨ।

Related Post