ਕਰਨ ਔਜਲਾ ਨੇ ਨਵੇਂ ਗੀਤ ‘Sheikh’ ਨਾਲ ਜਿੱਤਿਆ ਦਰਸ਼ਕਾਂ ਦਾ ਦਿਲ, ਗੀਤ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

By  Lajwinder kaur April 20th 2020 10:27 AM -- Updated: April 20th 2020 10:34 AM

ਪੰਜਾਬੀ ਗਾਇਕ ਕਰਨ ਔਜਲਾ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਚੱਕਵੀਂ ਬੀਟ ਵਾਲੇ ਸ਼ੇਖ਼ ਗੀਤ ਨੂੰ ਕਰਨ ਔਜਲਾ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ । ਗੀਤ ਰਿਲੀਜ਼ ਤੋਂ ਬਾਅਦ ਟਰੈਂਡਿੰਗ ‘ਚ ਨੰਬਰ ਇੱਕ ‘ਤੇ ਚੱਲ ਰਿਹਾ ਹੈ ।

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਖੁਦ ਕਰਨ ਔਜਲਾ ਦੀ ਕਲਮ ‘ਚੋਂ ਹੀ ਨਿਕਲੇ ਨੇ ਤੇ ਮਿਊਜ਼ਿਕ ਦਿੱਤਾ ਹੈ ਮੰਨਾ ਮਿਊਜ਼ਿਕ ਕੰਪਨੀ ਨੇ । ਗਾਣੇ ਦਾ ਸ਼ਾਨਦਾਰ ਵੀਡੀਓ ਦੁਬਈ ਤੇ ਪੰਜਾਬ ‘ਚ ਸ਼ੂਟ ਕੀਤਾ ਗਿਆ ਹੈ । ਇਸ ਵੀਡੀਓ ਨੂੰ ਰੁਪਨ ਬੱਲ ਵੱਲੋਂ ਤਿਆਰ ਕੀਤਾ ਗਿਆ ਹੈ.। ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਕਰਨ ਔਜਲਾ । ਗੀਤ ਨੂੰ ਰੇਹਾਨਾ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਨੂੰ ਗੀਤ ਖੂਬ ਪਸੰਦ ਆ ਰਿਹਾ ਹੈ ਤੇ ਅਜੇ ਤੱਕ ਦੋ ਮਿਲੀਅਨ ਤੋਂ ਵੱਧ ਲੋਕ ਇਸ ਗੀਤ ਨੂੰ ਦੇਖ ਚੁੱਕੇ ਨੇ ।

ਪੰਜਾਬੀ ਗੀਤਕਾਰ ਤੇ ਗਾਇਕ ਕਰਨ ਔਜਲਾ ਇਸ ਤੋਂ ਪਹਿਲਾਂ ਵੀ ਇਟਸ ਓਕੇ ਗੌਡ, ਨੋ ਨੀਡ, ਹੇਅਰ, ਰਿਮ V/S ਝਾਂਜਰ, ਡੌਂਟ ਵਰੀ, ਹਿੰਟ, ਇੰਕ, ਕੋਈ ਚੱਕਰ ਨਹੀਂ, ਫੈਕਟਸ , ਹਿਸਾਬ, ਰੈੱਡ ਆਈਜ਼, ਝਾਂਜਰ ਵਰਗੇ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ । ਇਸ ਤੋਂ ਇਲਾਵਾ ਉਨ੍ਹਾਂ ਦੇ ਲਿਖੇ ਗੀਤ ਕਈ ਨਾਮੀ ਗਾਇਕ ਗਾ ਚੁੱਕੇ ਨੇ ।

Related Post