ਕਰਨ ਔਜਲਾ ਆਪਣੇ ਨਵੇਂ ਗੀਤ ‘So Far’ ਨਾਲ ਹੋਏ ਦਰਸ਼ਕਾਂ ਦੇ ਰੁਬਰੂ, ਦੇਖੋ ਵੀਡੀਓ

By  Lajwinder kaur June 25th 2020 02:50 PM

ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਗੀਤਾਂ ਦੀ ਮਸ਼ੀਨ ਵਜੋਂ ਜਾਣੇ ਜਾਂਦੇ ਕਰਨ ਔਜਲਾ ਇੱਕ ਵਾਰ ਫਿਰ ਤੋਂ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਜੀ ਹਾਂ ਸੋ ਫਾਰ (So Far) ਟਾਈਟਲ ਹੇਠ ਉਹ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋਏ ਨੇ ।

Vote for your favourite : https://www.ptcpunjabi.co.in/voting/

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਖੁਦ ਕਰਨ ਔਜਲਾ ਨੇ ਹੀ ਲਿਖੇ ਨੇ ਤੇ ਮਿਊਜ਼ਿਕ J Statik ਨੇ ਦਿੱਤਾ ਹੈ । ਗੀਤ ਦਾ ਵੀਡੀਓ ਵਿਦੇਸ਼ ‘ਚ ਸ਼ੂਟ ਕੀਤਾ ਗਿਆ ਹੈ । The Archery Club ਵੱਲੋਂ ਗਾਣੇ ਦਾ ਵੀਡੀਓ ਤਿਆਰ ਕੀਤਾ ਗਿਆ ਹੈ । ਇਹ ਗੀਤ ਪਿਆਰ ‘ਚ ਹੋਈ ਧੋਖੇਬਾਜ਼ੀ ਨੂੰ ਬਿਆਨ ਕਰਦਾ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਕਰਨ ਔਜਲਾ ਤੇ ਵਿਦੇਸ਼ੀ ਮਾਡਲ । Planet Recordz Inc ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ।

 ਜੇ ਗੱਲ ਕਰੀਏ ਕਰਨ ਔਜਲਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ‘Let ’em Play , ਸ਼ੇਖ਼, ਇਟਸ ਓਕੇ ਗੌਡ, ਨੋ ਨੀਡ, ਹੇਅਰ, ਰਿਮ V/S ਝਾਂਜਰ, ਡੌਂਟ ਵਰੀ, ਹਿੰਟ, ਇੰਕ, ਕੋਈ ਚੱਕਰ ਨਹੀਂ, ਫੈਕਟਸ , ਹਿਸਾਬ, ਰੈੱਡ ਆਈਜ਼, ਝਾਂਜਰ ਵਰਗੇ ਕਈ ਸੁਪਰ ਹਿੱਟ ਦੇ ਚੁੱਕੇ ਨੇ । ਇਸ ਤੋਂ ਇਲਾਵਾ ਕਰਨ ਔਜਲਾ ਦੇ ਲਿਖੇ ਗੀਤ ਕਈ ਨਾਮੀ ਗਾਇਕ ਗਾ ਵੀ ਚੁੱਕੇ ਨੇ ।

Related Post