ਕਰਨ ਔਜਲਾ ਦੇ ਨਵੇਂ ਗੀਤ ‘ਹਾਂ ਹੈਗੇ ਆ’ ਦਾ ਟੀਜ਼ਰ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

By  Lajwinder kaur July 23rd 2020 05:32 PM

ਪੰਜਾਬੀ ਗਾਇਕ ਕਰਨ ਔਜਲਾ ਬਹੁਤ ਜਲਦ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਨੇ । ਉਹ ‘ਹਾਂ ਹੈਗੇ ਆ’ (Haan Haige aa)ਟਾਈਟਲ ਹੇਠ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣਗੇ । ਫ਼ਿਲਹਾਲ ਤਾਂ ਗੀਤ ਦੀ ਛੋਟੀ ਜਿਹੀ ਝਲਕ ਟੀਜ਼ਰ ਦੇ ਰੂਪ ‘ਚ ਦਰਸ਼ਕਾਂ ਦੇ ਰੁਬਰੂ ਹੋਈ ਹੈ ।

  

ਹੋਰ ਵੇਖੋ : ਪ੍ਰੀਤ ਹਰਪਾਲ ਆਪਣੇ ਨਵੇਂ ਦਰਦ ਭਰੇ ਗੀਤ ‘ਮਜਬੂਰ’ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

ਗੀਤ ਦਾ ਸ਼ਾਨਦਾਰ ਟੀਜ਼ਰ ਦਰਸ਼ਕਾਂ ਦੇ ਰੁਬਰੂ ਹੋ ਚੁੱਕਿਆ ਹੈ ਤੇ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ । ਜਿਸ ਕਰਕੇ ਟੀਜ਼ਰ ਟਰੈਂਡਿੰਗ ‘ਚ ਚੱਲ ਰਿਹਾ ਹੈ ।

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਕਰਨ ਔਜਲਾ ਦੀ ਕਲਮ ‘ਚੋਂ ਹੀ ਨਿਕਲੇ ਨੇ । ਇਸ ਗੀਤ ‘ਚ ਕਰਨ ਔਜਲਾ ਦੇ ਨਾਲ ਫੀਚਰਿੰਗ ਕਰਦੇ ਹੋਏ ਨਜ਼ਰ ਆਉਣਗੇ ਪੰਜਾਬੀ ਗਾਇਕਾ ਗੁਰਲੇਜ਼ ਅਖਤਰ । ਗੀਤ ਨੂੰ ਮਿਊਜ਼ਿਕ Avvy Sra ਨੇ ਦਿੱਤਾ ਹੈ ਤੇ ਵੀਡੀਓ ਰੂਪਨ ਬੱਲ ਵੱਲੋਂ ਤਿਆਰ ਕੀਤਾ ਹੈ । ਰੇਹਾਨ ਰਿਕਾਰਡਜ਼ ਦੇ ਲੇਬਲ ਹੇਠ ਇਸ ਗੀਤ ਦੇ ਟੀਜ਼ਰ ਨੂੰ ਰਿਲੀਜ਼ ਕੀਤਾ ਗਿਆ ਹੈ । ਜੇ ਗੱਲ ਕਰੀਏ ਕਰਨ ਔਜਲਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ ।

Related Post