ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਅਦਾਕਾਰ ਕਰਤਾਰ ਚੀਮਾ ਤੇ ਕਈ ਹੋਰ ਕਲਾਕਾਰਾਂ ਨੇ ਦਿੱਤੀਆਂ ਵਧਾਈਆਂ

By  Lajwinder kaur August 19th 2020 09:58 AM -- Updated: August 19th 2020 10:04 AM

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿਰਫ਼ ਸਿੱਖਾਂ ਦੇ ਹੀ ਨਹੀਂ ਸਗੋਂ ਸਮੁੱਚੀ ਮਾਨਵਤਾ ਦੇ ਸਦੀਵੀ ਗੁਰੂ ਹਨ । ਦੁਨੀਆਂ ਦੇ ਧਾਰਮਿਕ ਗ੍ਰੰਥਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਵੱਖਰਾ ਸਥਾਨ ਹੈ ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਸਮੇਂ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਭ ਧਰਮਾਂ/ਵਰਣਾਂ ਦੇ ਮਹਾਂਪੁਰਖਾਂ ਦੀ ਬਾਣੀ ਨੂੰ ਸਿੱਖ ਗੁਰੂ ਸਾਹਿਬਾਨ ਦੀ ਬਾਣੀ ਦੇ ਬਰਾਬਰ ਸ਼ਾਮਿਲ ਕਰਕੇ ਉਚ-ਨੀਚ, ਅਮੀਰੀ-ਗਰੀਬੀ ਵਰਗੇ ਸਾਰੇ ਹੀ ਭੇਦ-ਭਾਵ ਨੂੰ ਸਦਾ ਲਈ ਮਿਟਾ ਕੇ ਮਨੁੱਖਤਾ ਨੂੰ ਏਕੇ ਦੀ ਲੜੀ ਵਿਚ ਪਰੋ ਦਿੱਤਾ ।

ਅੱਜ ਦੁਨੀਆਂ ਭਰ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਬੜੇ ਹੀ ਉਲਾਸ ਨਾਲ ਮਨਾਇਆ ਜਾ ਰਿਹਾ ਹੈ । ਜਿਸ ਕਰਕੇ ਸੰਗਤਾਂ ਨੇ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ । ਪੰਜਾਬੀ ਕਲਾਕਾਰ ਵੀ ਸੋਸ਼ਲ ਮੀਡੀਆ ਦੇ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਨੇ ।

ਪੰਜਾਬੀ ਐਕਟਰ ਕਰਤਾਰ ਚੀਮਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਸਾਰੇ ਪੰਜਾਬੀਆਂ ਨੂੰ ਇਸ ਦਿਨ ਦੀ ਵਧਾਈ ਦਿੱਤੀ ਹੈ । ਫੈਨਜ਼ ਵੀ ਕਮੈਂਟ ‘ਚ ਪ੍ਰਾਥਨਾ ਵਾਲੇ ਇਮੋਜ਼ੀ ਪੋਸਟ ਕਰ ਰਹੇ ਨੇ । ਉਧਰ ਦਿਲਜੀਤ ਦੋਸਾਂਝ ਨੇ ਵੀ ਪੋਸਟ ਪਾ ਕੇ ਲਿਖਿਆ ਹੈ, ‘ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਨੇ’ ।

Related Post