ਕਿਸਾਨਾਂ ਦੇ ਧਰਨੇ ‘ਚ ਸੇਵਾ ਕਰ ਰਹੇ ਕਰਤਾਰ ਚੀਮਾ, ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ

By  Shaminder February 1st 2021 05:01 PM

ਕਿਸਾਨਾਂ ਦਾ ਅੰਦੋਲਨ ਪਿਛਲੇ ਦੋ ਮਹੀਨਿਆਂ ਤੋਂ ਜਾਰੀ ਹੈ ।ਇਸ ਦੌਰਾਨ ਕਿਸਾਨਾਂ ਨੂੰ ਰੋਕਣ ਲਈ ਸਰਕਾਰ ਕਈ ਹੱਥਕੰਡੇ ਅਪਣਾ ਰਹੀ ਹੈ । ਪਰ ਕਿਸਾਨਾਂ ਨੂੰ ਲੋਕਾਂ ਦਾ ਪੂਰਾ ਸਮਰਥਨ ਮਿਲ ਰਿਹਾ ਹੈ । ਇਸ ਦੇ ਨਾਲ ਹੀ ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਲਗਾਤਾਰ ਕਿਸਾਨਾਂ ਨੂੰ ਸਮਰਥਨ ਦੇ ਰਹੇ ਹਨ । ਕਿਸਾਨਾਂ ਦੇ ਹੱਕ ‘ਚ ਪੰਜਾਬੀ ਸਿਤਾਰੇ ਲਗਾਤਾਰ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ ।

farmer protest

ਕਰਤਾਰ ਚੀਮਾ ਵੀ ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ‘ਚ ਮੌਜੂਦ ਹਨ ਅਤੇ ਉਨ੍ਹਾਂ ਦਾ ਸਮਰਥਨ ਕਰ ਰਹੇ ਹਨ ।ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਉਹ ਕਿਸਾਨਾਂ ਨੂੰ ਲੱਡੂ ਵੰਡਦੇ ਹੋਏ ਵਿਖਾਈ ਦੇ ਰਹੇ ਹਨ । ਕਰਤਾਰ ਚੀਮਾ ਦੇ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਹ ਵੀਡੀਓ ‘ਤੇ ਪ੍ਰਸ਼ੰਸਕਾਂ ਵੱਲੋਂ ਖੂਬ ਕਮੈਂਟਸ ਕੀਤੇ ਜਾ ਰਹੇ ਹਨ ।

ਹੋਰ ਪੜ੍ਹੋ : ਗਾਇਕ ਮਿਲਿੰਦ ਗਾਬਾ ਨੇ ਲਈ ਨਵੀਂ ਕਾਰ, ਪ੍ਰਸ਼ੰਸਕ ਦੇ ਰਹੇ ਵਧਾਈ

farmer protest

ਦੱਸ ਦਈਏ ਸਿੰਘੂ ਬਾਰਡਰ 'ਤੇ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਪਿਛਲੇ ਸਵਾ ਦੋ ਮਹੀਨੇ ਤੋਂ ਡਟੇ ਹੋਏ ਹਨ। ਕਿਸਾਨਾਂ ਦੇ ਅਲਟੀਮੇਟਮ ਮਗਰੋਂ ਅੱਜ ਪੁਲਿਸ ਨਰਮ ਪੈਂਦੀ ਵਿਖਾਈ ਦਿੱਤੀ। ਅਜਿਹੇ 'ਚ ਦਿੱਲੀ ਪੁਲਿਸ ਦੇ ਅਫ਼ਸਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੂੰ ਮਿਲੇ।

kartar cheema

ਇਸ ਦੌਰਾਨ ਉਨ੍ਹਾਂ ਮੰਚ ਦੇ ਨਾਲ ਲਾਈ ਬੈਕੀਰੇਡਿੰਗ ਹਟਾਉਣ ਦਾ ਭਰੋਸਾ ਦਿੱਤਾ। ਕਮੇਟੀ ਨੇ ਅਲਟੀਮੇਟਮ ਕੱਲ੍ਹ ਤਕ ਵਧਾ ਦਿੱਤਾ ਹੈ।

 

View this post on Instagram

 

A post shared by Kartar Cheema (@kartarcheema1)

Related Post