ਕੋਰੋਨਾ ਮਹਾਮਾਰੀ ਦੇ ਚਲਦੇ ਸਿੱਖ ਭਾਈਚਾਰੇ ਲਈ ਆਈ ਇਹ ਖੁਸ਼ੀ ਦੀ ਖ਼ਬਰ …!

By  Rupinder Kaler June 27th 2020 02:06 PM

ਕੋਰੋਨਾ ਮਹਾਮਾਰੀ ਨੂੰ ਦੇਖਦੇ ਹੋਏ ਤਕਰੀਬਨ ਸਾਰੇ ਧਾਰਮਿਕ ਸਥਾਨ ਬੰਦ ਕਰ ਦਿੱਤੇ ਗਏ ਸਨ। ਪਰ ਜਦੋਂ ਮਾਹੌਲ ਥੋੜਾ ਸੁਖਾਵਾਂ ਹੋਇਆ ਤਾਂ ਸਰਕਾਰ ਦੇ ਆਦੇਸ਼ਾਂ ਮੁਤਾਬਿਕ ਧਾਰਮਿਕ ਸਥਾਨ ਖੋਲ੍ਹ ਦਿੱਤੇ ਗਏ ਹਨ । ਇਸ ਸਭ ਦੇ ਚਲਦੇ ਸਿੱਖ ਭਾਈਚਾਰੇ ਲਈ ਵੀ ਖੁਸ਼ੀ ਦੀ ਖ਼ਬਰ ਸਾਹਮਣੇ ਆਈ ਹੈ, ਪਾਕਿਸਤਾਨ ਵਿੱਚ ਕਰਤਾਰਪੁਰ ਸਾਹਿਬ ਲਾਂਘਾ ਵੀ ਦੁਬਾਰਾ ਖੋਲ੍ਹਿਆ ਜਾ ਰਿਹਾ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਇਹ ਜਾਣਕਾਰੀ ਦਿੱਤੀ ਹੈ।

https://twitter.com/SMQureshiPTI/status/1276742289180811264

ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਟਵੀਟ ਕਰਕੇ ਕਿਹਾ ਹੈ ਕਿ ਪੂਰੀ ਦੁਨੀਆ ‘ਚ ਧਾਰਮਿਕ ਸਥਾਨ ਖੁੱਲ੍ਹੇ ਹਨ। ਅਜਿਹੀ ਸਥਿਤੀ ਵਿੱਚ ਪਾਕਿਸਤਾਨ ਸਾਰੇ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘੇ ਨੂੰ ਦੁਬਾਰਾ ਖੋਲ੍ਹਣ ਦੀ ਵੀ ਤਿਆਰੀ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਰਤਾਰਪੁਰ ਸਾਹਿਬ ਲਾਂਘਾ 29 ਜੂਨ, 2020 ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਖੋਲਿਆ ਜਾਵੇਗਾ।

Related Post