'ਮਹਾਰਾਣੀ' ਬਣ ਕੇ ਸਰੋਤਿਆਂ ਦਰਮਿਆਨ ਆ ਰਹੀ ਹੈ ਕੌਰ ਬੀ 

By  Shaminder October 1st 2018 12:33 PM

ਕੌਰ ਬੀ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਵੀਡਿਓ ਸਾਂਝਾ ਕੀਤਾ ਹੈ । ਇਹ ਕੌਰ ਬੀ ਦੇ ਨਵੇਂ ਆਉਣ ਵਾਲੇ ਗੀਤ 'ਮਹਾਰਾਣੀ' ਦਾ ਪਹਿਲੀ ਝਲਕ ਹੈ । ਜਿਸ ਨੂੰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਸਾਂਝਾ ਕੀਤਾ ਹੈ।ਇਸ ਵੀਡਿਓ 'ਚ ਉਨ੍ਹਾਂ ਨੇ ਆਪਣੇ ਨਵੇ ਗੀਤ ਦੀ ਪਹਿਲੀ ਝਲਕ ਪੇਸ਼ ਕੀਤੀ ਹੈ । ਉਹ ਜਲਦ ਹੀ ਇਸ ਗੀਤ ਨਾਲ ਸਰੋਤਿਆਂ ਦੇ ਰੁਬਰੂ ਹੋਵੇਗੀ । ਇਸ ਤੋਂ ਪਹਿਲਾਂ ਉਨ੍ਹਾਂ ਦਾ ਗੀਤ 'ਬਜਟ' ਵੀ ਲੋਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ ।

ਹੋਰ ਵੇਖੋ :

https://www.instagram.com/p/BoUPTWIHi5e/?hl=en&taken-by=kaurbmusic

 

ਇਸ ਗੀਤ 'ਚ ਉਨ੍ਹਾਂ ਨੇ ਜੱਟੀ ਦੇ ਬਜਟ ਦਾ ਜ਼ਿਕਰ ਕੀਤਾ ਸੀ ।ਉਨ੍ਹਾਂ ਨੇ ਹੁਣ ਤੱਕ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਨੇ ਅਤੇ ਸਰੋਤਿਆਂ ਵੱਲੋਂ ਵੀ ਉਨ੍ਹਾਂ ਦੇ ਗੀਤਾਂ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ । ਕੌਰ ਬੀ ਦਾ ਜਨਮ ਪਾਤੜਾਂ 'ਚ ਹੋਇਆ ਸੀ ਜੋ ਪਟਿਆਲਾ ਜ਼ਿਲ੍ਹੇ 'ਚ ਪੈਂਦਾ ਹੈ ।ਕੌਰ ਬੀ ਸੋਸ਼ਲ ਮੀਡੀਆ 'ਤੇ ਅਕਸਰ ਅਪਡੇਟ ਰਹਿੰਦੀ ਹੈ ਅਤੇ ਆਪਣੇ ਨਵੇਂ ਗੀਤਾਂ ਦੇ ਵੀਡਿਓ ਅਕਸਰ ਸਾਂਝੇ ਕਰਦੀ ਰਹਿੰਦੀ ਹੈ ।

kaur b

ਤੁਹਾਨੂੰ ਦੱਸ ਦਈਏ ਕਿ ਪਿਛਲੇ ਦਿਨੀਂ ਵੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡਿਓ ਸਾਂਝਾ ਕਰਕੇ ਆਪਣੇ ਇਸ ਨਵੇਂ ਗੀਤ ਬਾਰੇ ਜਾਣਕਾਰੀ ਦਿੱਤੀ ਸੀ । ਸੋ ਤੁਸੀਂ ਵੀ ਜੇ ਕੌਰ ਬੀ ਬਾਰੇ ਜਾਨਣਾ ਚਾਹੁੰਦੇ ਹੋ ਅਤੇ ਉਨ੍ਹਾਂ ਦੇ ਨਵੇਂ ਗੀਤ ਸੁਣਨਾ ਚਾਹੁੰਦੇ ਹੋ ਅਤੇ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਬਾਰੇ ਜਾਣਕਾਰੀ ਹਾਸਲ ਕਰਨਾ ਚਾਹੁੰਦੇ ਹੋ ਤਾਂ ਜੁੜੇ ਰਹੋ ਪੀਟੀਸੀ ਪੰਜਾਬੀ ਦੇ ਨਾਲ ਜਿੱਥੇ ਤੁਹਾਨੂੰ ਹਰ ਤਰ੍ਹਾਂ ਦੀ ਮਨੋਰੰਜਨ ਭਰਪੂਰ ਜਾਣਕਾਰੀ ਮਿਲੇਗੀ ।

Related Post