ਕੌਰ ਬੀ ਨੇ ਆਪਣੇ ਨਵੇਂ ਗੀਤ ‘HERO WARGA’ ਨਾਲ ਜਿੱਤਿਆ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

By  Lajwinder kaur April 15th 2020 04:13 PM -- Updated: April 15th 2020 04:16 PM

ਪੰਜਾਬੀ ਗਾਇਕਾ ਕੌਰ ਬੀ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋ ਚੁੱਕੇ ਨੇ । ‘ਹੀਰੋ ਵਰਗਾ’ ਟਾਈਟਲ ਦੇ ਹੇਠ ਕੌਰ ਬੀ ਆਪਣਾ ਨਵਾਂ ਰੋਮਾਂਟਿਕ ਗੀਤ ਲੈ ਕੇ ਆਏ ਨੇ । ਇਸ ਗੀਤ ਨੂੰ ਉਨ੍ਹਾਂ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ਤੇ ਰਾਜ ਰਣਜੋਧ ਵੱਲੋਂ ਵੀ ਇਸ ਗੀਤ ‘ਚ ਫੀਚਰਿੰਗ ਕੀਤੀ ਹੈ । ਗੀਤ ‘ਚ ਪਿਆਰ ‘ਚ ਹੁੰਦੀ ਨੋਕ ਝੋਕ ਨੂੰ ਬੇਹੱਦ ਪਿਆਰੇ ਢੰਗ ਨਾਲ ਪੇਸ਼ ਕੀਤਾ ਗਿਆ ਹੈ ।

ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ ਨਾਮੀ ਗੀਤਕਾਰ ਰਾਜ ਰਣਜੋਧ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ VEE  ਨੇ ਦਿੱਤਾ ਹੈ । ਗਾਣੇ ਦਾ ਵੀਡੀਓ ਹਨੀ ਰਾਓ ਵੱਲੋਂ ਤਿਆਰ ਕੀਤਾ ਗਿਆ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ਖੁਦ ਕੌਰ ਬੀ ਤੇ Mr Mnv । ਗੀਤ ਨੂੰ ਨਵਰਤਨ ਮਿਊਜ਼ਿਕ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਕੁਝ ਹੀ ਘੰਟਿਆਂ ‘ਚ ਗੀਤ ਨੇ ਇੱਕ ਮਿਲੀਅਨ ਵਿਊਜ਼ ਮਿਲ ਚੁੱਕੇ ਨੇ ।

 

View this post on Instagram

 

#HeroWarga Is Out Now? Check it out on Youtube nd Commet Kar k Jrur Daseo Kiwe Lagea?❤️ @mr.mnv @officialveemusic @rajranjodhofficial @ihimanshverma @bull18network @navrattanmusic @iamhoneyrao @teamkaurb???

A post shared by KaurB (@kaurbmusic) on Apr 14, 2020 at 5:26am PDT

ਕੌਰ ਬੀ ਇਸ ਤੋਂ ਪਹਿਲਾਂ ਵੀ ‘ਲਾਹੌਰ ਦਾ ਪਰਾਂਦਾ’, ਜੱਟੀ, ਕਾਫ਼ਿਰ, ਬਜਟ, ਸੰਧੂਰੀ ਰੰਗ, ਖੁਦਗਰਜ਼ ਮੁਹੱਬਤ, ਪਰਾਂਦਾ, ਅਗੇਂਜ਼ਡ ਜੱਟੀ, ਫੀਲਿੰਗ, ਮਹਾਰਾਣੀ, ਫੁਲਕਾਰੀ ਵਰਗੇ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ ।

Related Post