ਕੌਰ ਬੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਗੁਰੂ ਘਰ ਦਾ ਲਿਆ ਆਸ਼ੀਰਵਾਦ

By  Shaminder June 17th 2021 12:16 PM

ਕੌਰ ਬੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਦੇ ਲਈ ਪਹੁੰਚੇ । ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਆਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ । ਇਸ ਦੇ ਨਾਲ ਹੀ ਉਨ੍ਹਾਂ ਨੇ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਅਨੰਦ ਵੀ ਮਾਣਿਆ । ਉਨ੍ਹਾਂ ਨੇ ਆਪਣੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਫੇਰੀ ਦੀਆਂ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।

Kaur b Image From Instagram

ਹੋਰ ਪੜ੍ਹੋ : ਕਰਨ ਔਜਲਾ ਨੇ ਆਪਣੀ ਨਵੀਂ ਐਲਬਮ BacTHAfu UP ਦੀ ਇੰਟਰੋ ਰਿਲੀਜ਼ ਕੀਤੀ, ਸਿੱਧੂ ਮੂਸੇਵਾਲਾ ਨੂੰ ਦੇਵੇਗੀ ਟੱਕਰ 

Kaur b , Image From Instagram

ਇਨ੍ਹਾਂ ਤਸਵੀਰਾਂ ਨੂੰ ਹਰ ਕੋਈ ਪਸੰਦ ਕਰ ਰਿਹਾ ਹੈ ਅਤੇ ਗੁਰੂ ਘਰ ‘ਚ ਸਰਬੱਤ ਦੇ ਭਲੇ ਲਈ ਅਰਦਾਸ ਕਰ ਰਿਹਾ ਹੈ । ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਕੌਰ ਬੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਸਾਹਮਣੇ ਖੜੇ ਹੋਏ ਨੇ ਅਤੇ ਸਰਵੋਰ ਕਿਨਾਰੇ ਬੈਠ ਕੇ ਉਸ ਪ੍ਰਮਾਤਮਾ ਦੇ ਨਾਮ ਦਾ ਸਿਮਰਨ ਕਰ ਰਹੇ ਹਨ ਅਤੇ ਇੱਕ ਤਸਵੀਰ ‘ਚ ਉਹ ਹੱਥ ਜੋੜ ਕੇ ਹਰਿਮੰਦਰ ਸਾਹਿਬ ਨੂੰ ਨਤਮਸਤਕ ਹੋ ਰਹੇ ਹਨ ।kaur b

ਕੌਰ ਬੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ ।ਉਨ੍ਹਾਂ ਨੇ ਮੋਹਾਲੀ ‘ਚ ਹਾਲ ਹੀ ‘ਚ ਨਵਾਂ ਘਰ ਖਰੀਦਿਆ ਹੈ । ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਸਾਂਝੀਆਂ ਕੀਤੀਆਂ ਸਨ ।

 

View this post on Instagram

 

A post shared by KaurB? (@kaurbmusic)

Related Post