KHAAO PIYO AISH KARO: ਤਰਸੇਮ ਜੱਸੜ ਤੇ ਰਣਜੀਤ ਬਾਵਾ ਆਪਣੀ ਨੋਕ-ਝੋਕ ਨਾਲ ਦੱਸ ਰਹੇ ਨੇ ‘ਸ਼ਰੀਕਾ’

By  Lajwinder kaur June 20th 2022 03:10 PM

ਤਰਸੇਮ ਜੱਸੜ ਤੇ ਰਣਜੀਤ ਬਾਵਾ ਦੀ ਜੋੜੀ ਹੈ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਹੈ। ਦੋਵੇਂ ਕਲਾਕਾਰ ਇਕੱਠੇ ਪੰਜਾਬੀ ਫ਼ਿਲਮ ‘ਖਾਓ ਪੀਓ ਐਸ਼ ਕਰੋ’ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਣਗੇ। ਫ਼ਿਲਮ ਦੇ ਸ਼ਾਨਦਾਰ ਤੇ ਹਾਸਿਆਂ ਦੇ ਰੰਗਾਂ ਨਾਲ ਭਰੇ ਟ੍ਰੇਲਰ ਤੋਂ ਬਾਅਦ ਫ਼ਿਲਮ ਦਾ ਪਹਿਲਾ ਗੀਤ ਰਿਲੀਜ਼ ਕਰ ਦਿੱਤਾ ਗਿਆ ਹੈ। ਜੀ ਹਾਂ ਸ਼ਰੀਕਾ ਟਾਈਟਲ ਹੇਠ ਨਵਾਂ ਗੀਤ ਰਿਲੀਜ਼ ਹੋਇਆ ਹੈ।

ਹੋਰ ਪੜ੍ਹੋ : ਹਾਸਿਆਂ ਦੇ ਰੰਗਾਂ ਨਾਲ ਭਰਿਆ ਤਰਸੇਮ ਜੱਸੜ ਤੇ ਰਣਜੀਤ ਬਾਵਾ ਦੀ ਫ਼ਿਲਮ ‘ਖਾਓ ਪੀਓ ਐਸ਼ ਕਰੋ’ ਦਾ ਟ੍ਰੇਲਰ ਹੋਇਆ ਰਿਲੀਜ਼

ranjit waba and tarsem jasssar

ਸ਼ਰੀਕਾ ਗੀਤ ਨੂੰ ਤਰਸੇਮ ਜੱਸੜ ਅਤੇ ਰਣਜੀਤ ਬਾਵਾ ਨੇ ਮਿਲਕੇ ਗਾਇਆ ਹੈ। ਇਸ ਗੀਤ ਨੂੰ ਦੋਵਾਂ ਹੀ ਕਲਾਕਾਰਾਂ ਉੱਤੇ ਹੀ ਫਿਲਮਾਇਆ ਗਿਆ ਹੈ, ਜੋ ਕਿ ਫ਼ਿਲਮ ‘ਚ ਵੀ ਇੱਕ ਦੂਜੇ ਨੂੰ ਸ਼ਰੀਕ ਬਣ ਕੇ ਟੱਕਰ ਦੇ ਰਹੇ ਹਨ। ਤਰਸੇਮ ਜੱਸੜ ਜੋ ਕਿ ਫ਼ਿਲਮ ‘ਚ ਰਣਜੀਤ ਬਾਵਾ ਦੇ ਤਾਏ ਦੇ ਮੁੰਡੇ ਦੇ ਕਿਰਦਾਰ ‘ਚ ਨਜ਼ਰ ਆਉਣਗੇ। ਜੇ ਗੱਲ ਕਰੀਏ ਗੀਤ ਦੀ ਤਾਂ ਉਹ ਬਹੁਤ ਹੀ ਸ਼ਾਨਦਾਰ ਹੈ, ਜਿਸ ਚ ਦੋਵੇਂ ਕਲਾਕਾਰਾਂ ਦੀ ਨੋਕ-ਝੋਕ ਦੇਖਣ ਨੂੰ ਮਿਲ ਰਹੀ ਹੈ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

singer tarsem

ਇਸ ਗੀਤ ਦੇ ਬੋਲ Balli Baljit ਨੇ ਲਿਖੇ ਨੇ ਤੇ ਮਿਊਜ਼ਿਕ Gurmohh ਨੇ ਦਿੱਤਾ ਹੈ। ਇਸ ਗੀਤ ਨੂੰ Gem Tunes Punjabi ਦੇ ਯੂਟਿਊਬ ਉੱਤੇ ਰਿਲੀਜ਼ ਕੀਤਾ ਗਿਆ ਹੈ। ਤੁਹਾਨੂੰ ਇਹ ਗੀਤ ਕਿਵੇਂ ਦਾ ਲੱਗਿਆ ਹੈ ਕਮੈਂਟ ਕਰਕੇ ਦੱਸ ਸਕਦੇ ਹੋ।

ranjit bawa singer song shareek

ਕਾਮੇਡੀ ਜ਼ੌਨਰ ਵਾਲੀ ਇਸ ਫ਼ਿਲਮ ‘ਚ  ਰਣਜੀਤ ਬਾਵਾ, ਤਰਸੇਮ ਜੱਸੜ ਤੋਂ ਇਲਾਵਾ ਅਦਿਤੀ ਆਰੀਆ, ਜੈਸਮੀਨ ਬਾਜਵਾ, ਪ੍ਰਭ ਗਰੇਵਾਲ, ਹਰਦੀਪ ਗਿੱਲ ਅਤੇ ਕਈ ਹੋਰ ਕਲਾਕਾਰ ਵੀ ਨਜ਼ਰ ਆਉਣਗੇ।

ਸ਼ਿਤਿਜ ਚੌਧਰੀ ਦੀ ਡਾਇਰੈਕਸ਼ਨ ਹੇਠ ਬਣਨ ਵਾਲੀ ਇਸ ਫ਼ਿਲਮ ਨੂੰ ਹਰਸਿਮਰਨ ਕਾਲਰਾ ਨੇ ਪ੍ਰੋਡਿਊਸ ਕੀਤਾ ਹੈ। ਫ਼ਿਲਮ ‘ਖਾਓ ਪੀਓ ਐਸ਼ ਕਰੋ’ ਇੱਕ ਜੁਲਾਈ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ।

 

Related Post