ਪਾਣੀ ਲਈ ਤਰਸੇ ਮਹਾਰਾਸ਼ਟਰ ਦੇ ਲੋਕ,ਖਾਲਸਾ ਏਡ ਨੇ ਚਲਾਈ ਮੁਹਿੰਮ  

By  Shaminder June 10th 2019 10:27 AM -- Updated: June 10th 2019 01:34 PM

ਖਾਲਸਾ ਏਡ ਦੇ ਸਹਿਯੋਗ ਨਾਲ ਮਹਾਰਾਸ਼ਟਰ ਦੇ ਲੋਕਾਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ । ਅਦਾਕਾਰ ਰਣਦੀਪ ਹੁੱਡਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ 'ਚ ਉਹ ਮਹਾਰਾਸ਼ਟਰ ਦੇ ਲੋਕਾਂ ਲਈ ਖਾਲਸਾ ਏਡ ਵੱਲੋਂ ਸੋਕੇ ਨਾਲ ਪ੍ਰਭਾਵਿਤ ਲੋਕਾਂ ਲਈ ਕੀਤੀ ਜਾ ਰਹੀ ਮਦਦ ਬਾਰੇ ਦੱਸ ਰਹੇ ਹਨ ।

ਹੋਰ ਵੇਖੋ :ਮੁਸੀਬਤ ‘ਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਈ ਖਾਲਸਾ ਏਡ ਸੰਸਥਾ

https://www.instagram.com/p/ByfJEzZBOUZ/

ਉਨ੍ਹਾਂ ਦੱਸਿਆ ਕਿ  ਕਿਵੇਂ ਖਾਲਸਾ ਏਡ ਲੋਕਾਂ ਦੀ ਤਨਦੇਹੀ ਨਾਲ ਸੇਵਾ ਕਰ ਰਹੀ ਹੈ ਅਤੇ ਪੀਣ ਵਾਲਾ ਪਾਣੀ ਅਤੇ ਰੋਜ਼ਮਰ੍ਹਾ ਦੇ ਕੰਮਾਂ ਲਈ ਇਸਤੇਮਾਲ ਕੀਤਾ ਜਾਣ ਵਾਲਾ ਪਾਣੀ ਮੁੱਹਈਆ ਕਰਵਾਇਆ ਜਾ ਰਿਹਾ ਹੈ ।

khalsa aid water provided in maharashtra के लिए इमेज परिणाम

ਰਣਦੀਪ ਹੁੱਡਾ ਦਾ ਕਹਿਣਾ ਹੈ ਕਿ ਖਾਲਸਾ ਏਡ ਵੱਲੋਂ ਮਹਾਰਾਸ਼ਟਰ ਦੇ ਸੋਕੇ ਨਾਲ ਪ੍ਰਭਾਵਿਤ ਪਿੰਡਾਂ ਨੂੰ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ ।ਉਨ੍ਹਾਂ ਨੇ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਲੋਕਾਂ ਦੀ ਪਾਣੀ ਦੀ ਇਸ ਸਮੱਸਿਆ ਦਾ ਕੋਈ ਸਥਾਈ ਹੱਲ ਕੀਤਾ ਜਾਵੇ।

Related Post