ਪੰਜਾਬੀ ਗਾਇਕਾ ਅਫਸਾਨਾ ਖ਼ਾਨ Afsana Khan ਦੇ ਛੋਟੇ ਭਰਾ ਅਤੇ ਖੁਦਾ ਬਖਸ਼ Khuda Baksh ਨੇ ਇੱਕ ਹੋਰ ਉਪਲੱਬਧੀ ਹਾਸਿਲ ਕਰ ਲਈ ਹੈ। ਜੀ ਹਾਂ ਖੁਦਾ ਬਖਸ਼ ਨੇ ਸੰਗੀਤ ਦੇ ਖੇਤਰ ‘ਚ ਡਾਕਟਰੇਟ ਦੀ ਡਿਗਰੀ ਹਾਸਿਲ ਕਰ ਲਈ ਹੈ। ਇਹ ਖੁਸ਼ਖਬਰੀ ਉਨ੍ਹਾਂ ਨੇ ਸੋਸ਼ਲ ਮੀਡੀਆ ਉੱਤੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਹੈ।
ਹੋਰ ਪੜ੍ਹੋ : ‘ਛੋਟੀ ਸਰਦਾਰਨੀ’ ਫੇਮ ਮਾਨਸੀ ਸ਼ਰਮਾ ਨੇ ਕੀਤਾ ਕੋਰਟ ਮੈਰਿਜ ਦਾ ਖੁਲਾਸਾ, ਯੁਵਰਾਜ ਹੰਸ ਦੇ ਨਾਲ ਸਾਂਝਾ ਕੀਤਾ ਕੋਰਟ ਮੈਰਿਜ ਦਾ ਅਣਦੇਖਿਆ ਵੀਡੀਓ
ਗਾਇਕ ਖੁਦਾ ਬਖਸ਼ Khuda Baksh ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣਾ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ 'ਚ ਉਹ ਡਿਗਰੀ ਹਾਸਿਲ ਕਰਦੇ ਹੋਏ ਨਜ਼ਰ ਆ ਰਹੇ ਨੇ। ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ ਹੈ- ‘ਹੁਣ ਮੈਂ DR.KHUDA BAKSH ਹੂੰ... ਸੰਗੀਤ ਵਿੱਚ..ਧੰਨਵਾਦ international internship university ਜਿਨ੍ਹਾਂ ਨੇ honorary ( DOCTORATE IN CLASSICAL MUSIC. )....ਅਤੇ ਨਾਲ ਹੀ ਉਨ੍ਹਾਂ ਨੇ ਆਪਣੇ ਖ਼ਾਸ ਸਖਸ਼ਾਂ ਦਾ ਵੀ ਧੰਨਵਾਦ ਕੀਤਾ ਹੈ’। ਉਨ੍ਹਾਂ ਨੇ ਕਲਾਸਿਕ ਮਿਊਜ਼ਿਕ ‘ਚ ਡਾਕਟਰੇਟ ਦੀ ਡਿਗਰੀ ਹਾਸਿਲ ਕੀਤੀ ਹੈ।
ਹੋਰ ਪੜ੍ਹੋ : ‘Diamond Koka’ ਗੀਤ ਰਿਲੀਜ਼ ਤੋਂ ਬਾਅਦ ਛਾਇਆ ਟਰੈਂਡਿੰਗ ‘ਚ, ਗੁਰਨਾਮ ਭੁੱਲਰ ਅਤੇ ਦਿਲਜੋਤ ਦੀ ਕਿਊਟ ਜਿਹੀ ਕਮਿਸਟਰੀ ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ, ਦੇਖੋ ਵੀਡੀਓ
ਜੇ ਗੱਲ ਕਰੀਏ ਖੁਦਾ ਬਖਸ਼ ਦੇ ਮਿਊਜ਼ਿਕ ਸਫ਼ਰ ਬਾਰੇ ਤਾਂ ਉਨ੍ਹਾਂ ਨੂੰ ਸੰਗੀਤ ਦੀ ਗੁੜ੍ਹਤੀ ਆਪਣੇ ਘਰ ਤੋਂ ਹੀ ਮਿਲੀ ਹੈ । ਉਨ੍ਹਾਂ ਦੇ ਘਰ ‘ਚ ਮਿਊਜ਼ਿਕ ਦਾ ਮਾਹੌਲ ਸੀ । ਖੁਦਾ ਬਖਸ਼ ਨੇ ਸਾਲ 2017 ‘ਚ ਇੰਡੀਅਨ ਆਈਡਲ-9 ਦਾ ਖਿਤਾਬ ਆਪਣੇ ਨਾਂਅ ਕੀਤਾ ਸੀ । ਦੱਸ ਦਈਏ ਖੁਦਾ ਬਖਸ਼ ਜਿਨ੍ਹਾਂ ਦਾ ਸਬੰਧ ਪੰਜਾਬ ਦੇ ਬਾਦਲ ਪਿੰਡ ਤੋਂ ਹੈ । ਅਫਸਾਨਾ ਤੇ ਖੁਦਾ ਨੇ ਆਪਣੀ ਮਿਹਨਤ ਸਦਕਾ ਅੱਜ ਸੰਗੀਤਕ ਜਗਤ ‘ਚ ਚੰਗਾ ਨਾਂਅ ਬਣਾ ਲਿਆ ਹੈ । ਖੁਦਾ ਬਖਸ਼ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ।
View this post on Instagram
A post shared by Khuda Baksh (@khudaabaksh)
View this post on Instagram
A post shared by Khuda Baksh (@khudaabaksh)