ਕਿਮੀ ਵਰਮਾ ਨੇ ਆਪਣੇ ਮਾਪਿਆਂ ਦੀ ਵੈਡਿੰਗ ਐਨੀਵਰਸਰੀ ‘ਤੇ ਤਸਵੀਰ ਸਾਂਝੀ ਕਰਕੇ ਦਿੱਤੀ ਵਧਾਈ

By  Shaminder May 6th 2022 08:36 PM

ਕਿਮੀ ਵਰਮਾ (Kimi Verma) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਮਾਪਿਆਂ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਸ ਨੇ ਆਪਣੇ ਮਾਤਾ ਪਿਤਾ (Parents) ਨੂੰ ਵਿਆਹ ਦੀ ਵਰੇਗੰਢ ਦੀ ਵਧਾਈ ਦਿੱਤੀ ਹੈ ।ਕਿਮੀ ਵਰਮਾ ਸੋਸ਼ਲ ਮੀਡੀਆ ‘ਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ । ਉਸ ਨੇ ਹਰਭਜਨ ਮਾਨ ਦੇ ਨਾਲ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ ।

Kimi Verma Parents image From instagram

ਹੋਰ ਪੜ੍ਹੋ : ਪੰਜਾਬੀ ਅਦਾਕਾਰਾ ਕਿਮੀ ਵਰਮਾ ਨੇ ਇਹ ਖ਼ਾਸ ਤਸਵੀਰ ਸ਼ੇਅਰ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਅਸਲ ‘ਚ ਵੀ ਫੁਲਕਾਰੀ ਦੀ ਕਢਾਈ ਕਰਨੀ ਆਉਂਦੀ ਹੈ

ਕਿਮੀ ਵਰਮਾ ਉਦੋਂ ਦਸਵੀਂ ਕਲਾਸ ‘ਚ ਪੜ੍ਹਦੀ ਸੀ ਜਦੋਂ ਉਸ ਨੇ ਪਹਿਲੀ ਵਾਰ ‘ਨਸੀਬੋ’ ਫ਼ਿਲਮ ‘ਚ ਕੰਮ ਕੀਤਾ ਸੀ । ਜਿਸ ਤੋਂ ਬਾਅਦ ਉਸ ਨੇ ਅਦਾਕਾਰੀ ਦੇ ਖੇਤਰ ‘ਚ ਕਈ ਫ਼ਿਲਮਾਂ ‘ਚ ਕੰਮ ਕੀਤਾ ।ਦੱਸ ਦਈਏ ਕਿ ਕਿਮੀ ਵਰਮਾ ਅਮਰੀਕਾ ਦੇ ਲਾਸ ਏਂਜਲਸ ‘ਚ ਆਪਣੇ ਪਤੀ ਨਾਲ ਰਹਿ ਰਹੇ ਨੇ ਅਤੇ ਇਸ ਸਾਲ ਉਹ ਇੱਕ ਵਾਰ ਫਿਰ ਤੋਂ ਮਾਂ ਬਣੇ ਨੇ ।

Kimi Verma image From instagram

ਹੋਰ ਪੜ੍ਹੋ : ਕਿਮੀ ਵਰਮਾ ਨੇ ਆਪਣੇ ਮਾਪਿਆਂ ਤੇ ਧੀਆਂ ਦੀ ਖ਼ਾਸ ਤਸਵੀਰ ਕੀਤੀ ਸ਼ੇਅਰ

ਹੁਣ ਉਹ ਦੋ ਬੇਟੀਆਂ ਦੀ ਮੰਮੀ ਹੈ ।ਦੱਸ ਦਈਏ ਕਿ ਕਿਮੀ ਵਰਮਾ ਦਾ ਸਬੰਧ ਲੁਧਿਆਣਾ ਸ਼ਹਿਰ ਦੇ ਨਾਲ ਹੈ ਅਤੇ ਹਰਭਜਨ ਮਾਨ ਦੇ ਨਾਲ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । ਪਰ ਉਨ੍ਹਾਂ ਨੇ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ‘ਨਸੀਬੋ’ ਫ਼ਿਲਮ ਦੇ ਨਾਲ ਕੀਤੀ ਸੀ ।

Kimi Verma image From instagram

ਜੇ ਗੱਲ ਕਰੀਏ ਉਨ੍ਹਾਂ ਦੇ ਫ਼ਿਲਮੀ ਕਰੀਅਰ ਦੀ ਤਾਂ ਉਹ ਅਸਾਂ ਨੂੰ ਮਾਣ ਵਤਨਾਂ ਦਾ, ਅੱਜ ਦੇ ਰਾਂਝੇ ,ਇੱਕ ਕੁੜੀ ਪੰਜਾਬ ਦੀ ,ਮੇਰਾ ਪਿੰਡ ਮਾਈ ਹੋਮ ,ਸਤਿ ਸ਼੍ਰੀ ਅਕਾਲ ,ਜੀ ਆਇਆਂ ਨੂੰ,ਸ਼ਹੀਦ ਉਧਮ ਸਿੰਘ, ਖ਼ੂਨ ਦਾ ਦਾਜ ਸਣੇ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੇ ਨੇ ।

 

View this post on Instagram

 

A post shared by Kimi Verma (@kimi.verma)

Related Post