ਕਿਸਾਨ ਮੋਰਚਾ ਦੇ ਸੀਨੀਅਰ ਆਗੂ ਦਾਤਾਰ ਸਿੰਘ ਦਾ ਹੋਇਆ ਦਿਹਾਂਤ

By  Rupinder Kaler February 22nd 2021 11:27 AM -- Updated: February 22nd 2021 11:37 AM

ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਮੋਦੀ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਨੂੰ ਲੈ ਕੇ ਇੱਕ ਸੈਮੀਨਾਰ ਕਰਵਾਇਆ ਗਿਆ ਸੀ ।ਇਸ ਸੈਮੀਨਾਰ ਵਿੱਚ ਮਾਸਟਰ ਦਾਤਾਰ ਸਿੰਘ ਮੁੱਖ ਬੁਲਾਰੇ ਸਨ । ਜਿਨ੍ਹਾਂ ਨੇ ਖੇਤੀ ਬਿੱਲਾਂ ਤੇ ਆਪਣੇ ਵਿਚਾਰ ਸਾਂਝੇ ਕੀਤੇ ।

Image from Kisan ekta morcha's instagram

ਹੋਰ ਪੜ੍ਹੋ :

ਕੌਰ ਬੀ ਨੇ ਆਪਣੀ ਭੈਣ ਦੇ ਵਿਆਹ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

Image from Kisan ekta morcha's instagram

ਮਾਸਟਰ ਦਾਤਾਰ ਸਿੰਘ ਦਾ ਇਹ ਭਾਸ਼ਣ ਉਹਨਾਂ ਦਾ ਆਖਰੀ ਭਾਸ਼ਣ ਹੋਵੇਗਾ ਇਸ ਗੱਲ ਦਾ ਕਿਸੇ ਨੂੰ ਵੀ ਅੰਦਾਜ਼ਾ ਨਹੀਂ ਸੀ । ਆਪਣੇ ਭਾਸ਼ਣ ਵਿੱਚ ਉਹਨਾਂ ਨੇ ਖੇਤੀ ਬਿੱਲਾਂ ਦਾ ਵਿਰੋਧ ਕੀਤਾ । ਭਾਸ਼ਣ ਖਤਮ ਕਰਦੇ ਹੋਏ ਉਹਨਾਂ ਨੇ ਕਿਹਾ ਕਿ ‘ਅਲਵਿਦਾ ! ਮੇਰਾ ਸਮਾਂ ਖਤਮ ਹੋ ਗਿਆ ਹੈ’ । ਇਹ ਕਹਿ ਕੇ ਉਹ ਕੁਰਸੀ ’ਤੇ ਬੈਠ ਗਏ ।

Farmers_Protest

ਕੁਝ ਹੀ ਪਲਾਂ ਵਿੱਚ ਉਹਨਾਂ ਨੂੰ ਦਿਲ ਦਾ ਦੌਰਾ ਪਿਆ ਤੇ ਉਹ ਕੁਰਸੀ ਤੋਂ ਹੇਠਾਂ ਡਿੱਗ ਗਏ । ਕਿਸਾਨ ਆਗੂਆਂ ਨੇ ਉਹਨਾਂ ਨੂੰ ਹਸਪਤਾਲ ਭਰਤੀ ਕਰਵਾਇਆ ਤੇ ਪਰ ਉਸ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ ਸੀ। ਤੁਹਾਨੂੰ ਦੱਸ ਦਿੰਦੇ ਹਾਂ ਕਿ ਕਿਸਾਨ ਮੋਰਚੇ ਨੇ ਇਸ ਘਟਨਾ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆਂ ਪਲੇਟਫਾਰਮ ਤੇ ਵੀ ਸ਼ੇਅਰ ਕੀਤੀ ਹੈ ।

Related Post