1 ਜੂਨ ਤੋਂ ਸ਼ੁਰੂ ਹੋ ਰਹੀ ਸ੍ਰੀ ਹੇਮਕੁੰਟ ਸਾਹਿਬ ਯਾਤਰਾ,ਜਾਣੋ ਗੁਰਦੁਆਰਾ ਸਾਹਿਬ ਦਾ ਇਤਿਹਾਸ

By  Shaminder May 25th 2019 10:31 AM

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਇੱਕ ਜੂਨ ਤੋਂ ਸ਼ੁਰੂ ਹੋ ਰਹੀ ਹੈ ।ਪਰ ਹੇਮਕੁੰਟ ਸਾਹਿਬ 'ਚ ਹਰ ਪਾਸੇ ਬਰਫ ਹੀ ਬਰਫ ਨਜ਼ਰ ਆ ਰਹੀ ਹੈ । ਉੱਤਰਾਖੰਡ ਦੀਆਂ ਹੁਸੀਨ ਵਾਦੀਆਂ 'ਚ ਸਥਿਤ ਇਸ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਬਹੁਤ ਵੱਡੀ ਗਿਣਤੀ 'ਚ ਪਹੁੰਚਦੀਆਂ ਹਨ । ਅਜਿਹੇ 'ਚ ਗੁਰਦੁਆਰਾ ਸਾਹਿਬ 'ਚ ਦਰਸ਼ਨਾਂ ਲਈ ਪਹੁੰਚਣ ਵਾਲੇ ਸ਼ਰਧਾਲੂਆਂ ਲਈ ਸਥਾਨਕ ਗੁਰਦੁਆਰਾ ਕਮੇਟੀ ਵੱਲੋਂ ਖ਼ਾਸ ਇੰਤਜ਼ਾਮ ਕੀਤੇ ਜਾਂਦੇ ਹਨ।

https://www.facebook.com/ptcnewssangrur/videos/2246308495450529/?t=1

ਪਰ ਇਸ ਗੁਰਦੁਆਰਾ ਸਾਹਿਬ ਦੇ ਇਤਿਹਾਸ ਬਾਰੇ ਸ਼ਾਇਦ ਬਹੁਤ ਹੀ ਘੱਟ ਲੋਕ ਜਾਣਦੇ ਹੋਣਗੇ। ਅੱਜ ਤੁਹਾਨੂੰ ਇਸ ਗੁਰਦੁਆਰਾ ਸਾਹਿਬ ਦਾ ਨਿਰਮਾਣ ਕਦੋਂ ਅਤੇ ਕਿਸ ਨੇ ਕੀਤਾ ਸੀ ਇਸ ਰਿਪੋਰਟ ਦੇ ਜ਼ਰੀਏ ਤੁਹਾਨੂੰ ਅਸੀਂ ਦੱਸਣ ਜਾ ਰਹੇ ਹਾਂ ।

sri hemkunt sahib के लिए इमेज परिणाम

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਪਹਿਲੀ ਜੂਨ ਤੋਂ ਸ਼ੁਰੂ ਹੋਣ ਜਾ ਰਹੀ ਹੈ, ਜਿਸ ਨੂੰ ਲੈ ਕੇ ਦਿਨ ਰਾਤ ਕੰਮ ਚੱਲ ਰਿਹਾ ਹੈ । ਸ੍ਰੀ ਹੇਮਕੁੰਟ ਸਾਹਿਬ ਵਿੱਚ ਹਰ ਪਾਸੇ ੧੦  ਫੁੱਟ ਤੋਂ ਜ਼ਿਆਦਾ ਬਰਫ਼ ਜੰਮੀ ਹੋਈ ਹੈ। ਭਾਰਤੀ ਫੌਜ ਦੇ ਜਵਾਨ ਤੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਯਾਤਰਾ ਵਾਲੇ ਰਸਤੇ ਤੇ ਗੁਰਦੁਆਰਾ ਸਾਹਿਬ ਦੇ ਆਲੇ ਦੁਆਲੇ ਜੰਮੀ ਬਰਫ਼ ਨੂੰ ਹਟਾਉਣ ਦੇ ਕੰਮ ਵਿੱਚ ਲੱਗੇ ਹੋਏ ਹਨ।

Related Post