ਹਰੀਆਂ ਸਬਜ਼ੀਆਂ ਸਿਹਤ ਦੇ ਲਈ ਬਹੁਤ ਹੀ ਫਾਇਦੇਮੰਦ ਹੁੰਦੀਆਂ ਨੇ, ਜਿਨ੍ਹਾਂ ‘ਚੋਂ ਇੱਕ ਹਰਾ ਧਨੀਆ । ਹਰੇ ਧਨੀਏ ਦਾ ਸੇਵਨ ਸਲਾਦ, ਰਾਇਤੇ ਤੇ ਸਬਜ਼ੀਆਂ ਨੂੰ ਗਾਰਨਿਸ਼ ਕਰਨ ਦੇ ਲਈ ਕੀਤਾ ਜਾਂਦਾ ਹੈ । ਇਸ ਤੋਂ ਇਲਾਵਾ ਹਰੇ ਧਨੀਏ ਦਾ ਪ੍ਰਯੋਗ ਚਟਨੀ ਦੇ ਰੂਪ ‘ਚ ਵੀ ਕੀਤੀ ਜਾਂਦੀ ਹੈ । ਹੋਰ ਪੜ੍ਹੋ : ਜਾਣੋ ਗੁਲਕੰਦ ਦੇ ਗੁਣਕਾਰੀ ਫਾਇਦਿਆਂ ਬਾਰੇ
ਧਨੀਆ ਵਿਟਾਮਿਨ ਏ, ਵਿਟਾਮਿਨ ਦੇ, ਵਿਟਾਮਿਨ ਸੀ, ਫੋਲਿਕ ਐਸਿਡ, ਪੋਟਾਸ਼ੀਅਮ, ਆਇਰਨ ਅਤੇ ਮੈਗਨੀਸ਼ੀਅਮ ਵਰਗੇ ਤੱਤਾਂ ਨਾਲ ਭਰਪੂਰ ਹੁੰਦਾ ਹੈ । ਆਉ ਜਾਣਦੇ ਹਾਂ ਧਨੀਏ ਦੇ ਫਾਇਦਿਆਂ ਬਾਰੇ-
ਸ਼ੂਗਰ -ਧਨੀਏ ਦੇ ਬੀਜ ਦੇ ਸੇਵਨ ਨਾਲ ਖ਼ੂਨ ਵਿੱਚ ਗਲੂਕੋਜ ਦਾ ਪੱਧਰ ਘਟਦਾ ਹੈ। ਡਾਇਬਟੀਜ਼ ਅਤੇ ਕੋਲੈਸਟ੍ਰਾਲ ਦੀ ਸਮੱਸਿਆ ਤੋਂ ਜੂਝ ਰਹੇ ਲੋਕਾਂ ਨੂੰ ਰੋਜ਼ਾਨਾ ਧਨੀਏ ਦੇ ਬੀਜ ਦਾ ਸੇਵਨ ਕਰਨਾ ਚਾਹੀਦਾ ਹੈ ।
ਗੈਸ ਤੋਂ ਛੁਟਕਾਰਾ- ਸਾਡੇ ਖਾਣ-ਪੀਣ ਦੇ ਬਿਗੜੇ ਹੋਏ ਲਾਈਫ ਸਟਾਈਲ ਕਰਕੇ ਬਹੁਤ ਸਾਰੇ ਲੋਕ ਪੇਟ ਦੀ ਗੜਬੜੀ ਤੋਂ ਪ੍ਰੇਸ਼ਾਨ ਰਹਿੰਦੇ ਨੇ । ਜਿਸ ਨਾਲ ਪੇਟ ‘ਚ ਗੈਸ ਬਣੀ ਰਹਿੰਦੀ ਹੈ। ਸੋ ਪੇਟ ਦੀ ਗੈਸ ਤੋਂ ਰਾਹਤ ਪਾਉਣ ਦੇ ਲਈ ਖਾਣੇ ‘ਚ ਹਰਾ ਧਨੀਆ ਸ਼ਾਮਿਲ ਕਰਨਾ ਚਾਹੀਦਾ ਹੈ । ਇਸ ਦੇ ਸੇਵਨ ਦੇ ਨਾਲ ਪੇਟ ਗੈਸ ਤੋਂ ਰਾਹਤ ਮਿਲਦੀ ਹੈ ।
ਸਰਦੀ-ਖਾਂਸੀ ਤੋਂ ਰਾਹਤ -ਧਨੀਆ ਦੇ ਬੀਜ ਵਿੱਚ ਸਮਰੱਥ ਮਾਤਰਾ ਵਿੱਚ ਵਿਟਾਮਿਨ ਸੀ ਪਾਇਆ ਜਾਂਦਾ ਹੈ। ਇਸ ਦੇ ਸੇਵਨ ਨਾਲ ਸਰਦੀ ਅਤੇ ਜ਼ੁਕਾਮ ਤੋਂ ਰਾਹਤ ਮਿਲਦੀ ਹੈ।
ਚਿਹਰੇ ਲਈ ਲਾਭਕਾਰੀ- ਚਿਹਰੇ ’ਤੇ ਕਿੱਲ ਹੋਣ ਉੱਤੇ ਹਰ ਰੋਜ਼ ਹਰੇ ਧਨੀਏ ਦੇ ਪੱਤਿਆਂ ਨੂੰ ਰਗੜਨ ਨਾਲ ਲਾਭ ਮਿਲਦਾ ਹੈ।
ਅੱਖਾਂ ਲਈ ਫਾਇਦੇਮੰਦ- ਹਰਾ ਧਨੀਆ ਵਿਟਾਮਿਨ-ਏ ਨਾਲ ਭਰਪੂਰ ਹੁੰਦਾ ਹੈ। ਇਸ ਕਰਕੇ ਅੱਖਾਂ ਲਈ ਬਹੁਤ ਲਾਭਕਾਰੀ ਹੁੰਦਾ ਹੈ ।
ਪੱਥਰੀ ਤੋਂ ਰਾਹਤ- ਗੁਰਦੇ ਵਿੱਚ ਪੱਥਰੀ ਹੋਣ ’ਤੇ ਧਨੀਏ ਦਾ ਪ੍ਰਯੋਗ ਕਰੋ। ਇਸ ਦੇ ਸੇਵਨ ਦੇ ਨਾਲ ਪੱਥਰੀ ਤੋਂ ਰਾਹਤ ਤੋਂ ਮਿਲਦਾ ਹੈ ।
ਨੀਂਦ ਲਈ ਹੈ ਫਾਇਦੇ - ਨੀਂਦ ਨਾ ਆਉਣ ’ਤੇ ਹਰੇ ਧਨੀਏ ਵਿੱਚ ਮਿਸ਼ਰੀ ਮਿਲਾ ਕੇ ਚਾਸ਼ਣੀ ਬਣਾਓ। ਦੋ ਚਮਚ ਸਵੇਰੇ-ਸ਼ਾਮ ਪਾਣੀ ਦੇ ਨਾਲ ਪੀਓ । ਇਸ ਤਰ੍ਹਾਂ ਕਰਨ ਦੇ ਨਾਲ ਨੀਂਦ ਨਾ ਆਉਣ ਦੀ ਸਮੱਸਿਆ ਠੀਕ ਹੋ ਜਾਂਦੀ ਹੈ ।