ਨਾਰੀਅਲ ਪਾਣੀ ਦੇ ਲਾਜਵਾਬ ਫਾਇਦਿਆਂ ਨੂੰ ਜਾਣ ਕੇ ਤੁਸੀਂ ਵੀ ਹੋ ਜਾਵੋਗੇ ਹੈਰਾਨ

By  Lajwinder kaur September 17th 2020 09:44 AM

ਭਾਰਤ ‘ਚ ਨਾਰੀਅਲ ਪਾਣੀ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ । ਨਾਰੀਅਲ ਪਾਣੀ ਕਿਸੇ ਵੀ ਪੀਣ ਵਾਲੇ ਪਦਾਰਥ ਨਾਲੋਂ ਜ਼ਿਆਦਾ ਫਾਇਦੇਮੰਦ ਹੈ । ਜ਼ਿਕਰਯੋਗ ਹੈ ਕਿ ਇੱਕ ਨਾਰੀਅਲ ਵਿੱਚ ਲਗਭਗ 200 ਮਿਲੀਲੀਟਰ ਪਾਣੀ ਹੁੰਦਾ ਹੈ । ਲੋਕ ਨਾਰੀਅਲ ਪਾਣੀ ਨੂੰ ਬਹੁਤ ਸਵਾਦ ਦੇ ਨਾਲ ਪੀਂਦੇ ਨੇ । ਪਰ ਇਸ ਪਾਣੀ ਦੇ ਨਾਲ ਸਰੀਰ ਨੂੰ ਬਹੁਤ ਸਾਰੇ ਫਾਇਦੇ ਵੀ ਪ੍ਰਾਪਤ ਹੁੰਦੇ ਨੇ । ਐਂਟੀ ਆਕਸੀਡੈਂਟਸ, ਵਿਟਾਮਿਨ ਸੀ, ਪਾਚਕ, ਬੀ-ਕੰਪਲੈਕਸ ਤੋਂ ਇਲਾਵਾ ਹੋਰ ਵੀ ਕਈ ਜ਼ਰੂਰੀ ਪੌਸ਼ਟਿਕ ਤੱਤ ਨਾਰੀਅਲ ਪਾਣੀ ਵਿੱਚ ਮੌਜ਼ੂਦ ਹੁੰਦੇ ਨੇ ।

coconut water

ਹੋਰ ਪੜ੍ਹੋ : ਦਿਲ ਦੇ ਦਰਦਾਂ ਦੀਆਂ ਤਰਜ਼ਾਂ ਨੂੰ ਛੇੜ ਰਹੇ ਨੇ ਬੱਬੂ ਮਾਨ ਆਪਣੇ ਨਵੇਂ ਗੀਤ ‘ਦਰਦ’ ‘ਚ, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

ਨਾਰੀਅਲ ਪਾਣੀ ਪੀਣ ਦਾ ਸਹੀ ਸਮਾਂ- ਨਾਰੀਅਲ ਪਾਣੀ ਨੂੰ ਦਿਨ ਦੇ ਕਿਸੇ ਵੀ ਸਮੇਂ ਪਿਆ ਜਾ ਸਕਦਾ ਹੈ । ਪਰ ਸਭ ਤੋਂ ਉੱਤਮ ਸਮਾਂ ਸਵੇਰ ਦਾ ਹੁੰਦਾ ਹੈ । ਇਸ ਲਈ ਹਰ ਰੋਜ਼ ਖਾਲੀ ਪੇਟ ਜੇ ਨਾਰੀਅਲ ਪਾਣੀ ਦਾ ਸੇਵਨ ਕਰੋ ਤਾਂ ਇਸ ਨਾਲ ਬਹੁਤ ਸਾਰੇ ਲਾਭ ਮਿਲਦੇ ਨੇ । ਇਹ ਨਾ ਸਿਰਫ ਤੁਹਾਡਾ ਭਾਰ ਕੰਟਰੋਲ ਕਰਦਾ ਹੈ, ਬਲਕਿ ਸਰੀਰ ਨੂੰ ਊਰਜਾ ਵੀ ਦਿੰਦਾ ਹੈ।

fat reduce with coconut water

ਮੋਟਾਪਾ ਘੱਟ ਹੁੰਦਾ ਹੈ- ਜਿਹੜੇ ਲੋਕ ਭਾਰ ਘੱਟ ਕਰਨਾ ਚਾਹੁੰਦੇ ਹਨ, ਉਨ੍ਹਾਂ ਲਈ ਨਾਰੀਅਲ ਪਾਣੀ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ । ਇਸ ਲਈ ਵਜ਼ਨ ਘੱਟ ਕਰਨ ਦੇ ਲਈ ਨਾਰੀਅਲ ਪਾਣੀ ਦਾ ਸੇਵਨ ਰੋਜ਼ਾਨਾ ਕਰਨਾ ਚਾਹੀਦਾ ਹੈ । ਇਹ ਮੋਟਾਪਾ ਘਟਾਉਣ ਵਿਚ ਬਹੁਤ ਮਦਦ ਕਰਦਾ ਹੈ ।

coconut water pic

ਗੁਰਦੇ ਦੀ ਪੱਥਰੀ ਤੋਂ ਰਾਹਤ- ਜੇ ਤੁਹਾਨੂੰ ਕਿਡਨੀ ਸਟੋਨ ਜਾਂ ਗੁਰਦੇ ਦੀ ਪੱਥਰੀ ਦੀ ਸਮੱਸਿਆ ਹੈ, ਤਾਂ ਤੁਸੀਂ ਇਸ ਨੂੰ ਨਾਰੀਅਲ ਪਾਣੀ ਨਾਲ ਦੂਰ ਕਰ ਸਕਦੇ ਹੋ । ਹਫਤੇ ਵਿਚ 2-4 ਵਾਰ ਨਾਰੀਅਲ ਪਾਣੀ ਦਾ ਨਿਯਮਤ ਸੇਵਨ ਕਰੋ । ਇਸ ਤਰ੍ਹਾਂ ਕਰਨ ਦੇ ਨਾਲ ਗੁਰਦੇ ਦੀ ਪੱਥਰੀ ਨੂੰ ਦੂਰ ਕਰਨ ਵਿਚ ਸਹਾਇਤਾ ਮਿਲੇਗੀ ।

know benifites about coconut water

ਕੋਲੈਸਟ੍ਰੋਲ ਕੰਟਰੋਲ ਹੁੰਦਾ ਹੈ- ਨਾਰੀਅਲ ਪਾਣੀ ਪੀਣ ਦੇ ਨਾਲ ਕੋਲੈਸਟ੍ਰੋਲ ਕੰਟਰੋਲ ਹੁੰਦਾ ਹੈ । ਜਿਸ ਨਾਲ ਦਿਲ ਦੀਆਂ ਬਿਮਾਰੀਆਂ ਤੋਂ ਬਚਾਓ ਹੁੰਦਾ ਹੈ । ਇਸ ਤੋਂ ਇਲਾਵਾ ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿੰਦਾ ਹੈ ।

headache problem

ਸਿਰ ਦਰਦ ਤੋਂ ਰਾਹਤ- ਨਾਰੀਅਲ ਦਾ ਪਾਣੀ ਸਿਰ ਦਰਦ ਅਤੇ ਮਾਈਗਰੇਨ ਦੇ ਦਰਦ ਨੂੰ ਦੂਰ ਕਰਨ ਲਈ ਵੀ ਸਭ ਤੋਂ ਵਧੀਆ ਹੈ । ਇਸ ਵਿਚ ਮੌਜੂਦ ਮੈਗਨੇਸ਼ੀਅਮ ਦਰਦ ਤੋਂ ਰਾਹਤ ਪਾਉਣ ਦਾ ਕੰਮ ਕਰਦਾ ਹੈ ।

water

Related Post