ਕਮਲ ਖੰਗੂਰਾ ‘ਚ ਬਚਪਨ ਤੋਂ ਹੀ ਸਨ ਕਲਾਕਾਰੀ ਦੇ ਗੁਣ, ਆਪਣੇ ਪਹਿਲੇ ਫੋਟੋ ਸ਼ੂਟ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

By  Shaminder April 14th 2020 03:37 PM

ਕਮਲ ਖੰਗੂਰਾ ‘ਚ ਬਚਪਨ ‘ਚ ਹੀ ਕਲਾਕਾਰੀ ਦੇ ਗੁਣ ਦਿਖਾਈ ਦੇਣ ਲੱਗ ਪਏ ਸਨ ।ਉਨ੍ਹਾਂ ਨੇ ਮਾਡਲਿੰਗ ਦੇ ਖੇਤਰ ‘ਚ ਕਾਫੀ ਨਾਮਣਾ ਖੱਟਿਆ ਹੈ ਅਤੇ ਕਾਫੀ ਛੋਟੀ ਉਮਰ ‘ਚ ਹੀ ਉਨ੍ਹਾਂ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ । ਲਾਕਡਾਊਨ ਦੇ ਦੌਰਾਨ ਉਨ੍ਹਾਂ ਨੇ ਆਪਣੇ ਪਹਿਲੇ ਫੋਟੋਸ਼ੂਟ ਦੀਆਂ ਤਸਵੀਰਾਂ ਦੇ ਨਾਲ-ਨਾਲ ਕੁਝ ਬਚਪਨ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ ।

https://www.instagram.com/p/B-jWIv0H3xF/

ਜਿਸ ‘ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟਸ ਆ ਰਹੇ ਹਨ । ਕਮਲ ਖੰਗੂਰਾ ਵੀ ਇਸ ਲਾਕ ਡਾਊਨ ਦੇ ਦੌਰਾਨ ਆਪਣੀਆਂ ਪੁਰਾਣੀਆਂ ਯਾਦਾਂ ਤਾਜ਼ਾ ਕਰ ਰਹੇ ਨੇ । ਜੇ ਝਾਤ ਮਾਈਏ ਕਮਲ ਖੰਗੂਰਾ ਦੇ ਜ਼ਿੰਦਗੀ ‘ਚ ਤਾਂ ਉਨ੍ਹਾਂ ਨੇ ਨਿੱਕੀ ਉਮਰ ‘ਚ ਹੀ ਮਾਡਲਿੰਗ ਜਗਤ ‘ਚ ਵੱਡਾ ਨਾਂਅ ਬਣਾ ਲਿਆ ਸੀ। ਕਮਲ ਖੰਗੂਰਾ ਦੇ ਮੁੱਢਲੇ ਜੀਵਨ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਦਾ ਜਨਮ ਚੰਡੀਗੜ੍ਹ ਵਿੱਚ ਹੋਇਆ ਸੀ,ਜਿੱਥੇ ਉਹ ਪੜੇ ਲਿਖੇ ਤੇ ਵੱਡੇ ਹੋਏ ਸਨ।

https://www.instagram.com/p/B-jI3nen074/

ਜਦੋਂ ਕਿ ਉਹ ਸੰਗਰੂਰ ਦੇ ਰਹਿਣ ਵਾਲੇ ਹਨ। ਉਨ੍ਹਾਂ ਨੇ ਪੰਜਾਬੀ ਗੀਤਾਂ ‘ਚ 13 ਸਾਲ ਦੀ ਉਮਰ ‘ਚ ਹੀ ਮਾਡਲਿੰਗ ਕਰਨੀ ਸ਼ੁਰੂ ਕਰ ਦਿੱਤੀ ਸੀ। ਇਹ ਉਹ ਸਮਾਂ ਸੀ ਜਦੋਂ ਉਹ ਹਰ ਦੂਜੇ ਜਾਂ ਤੀਜੇ ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਂਦੇ ਸਨ। ਪੰਜਾਬੀ ਗੀਤਾਂ ਦੇ ਵੀਡੀਓ ‘ਚ ਉਨ੍ਹਾਂ ਦਾ ਪੂਰਾ ਬੋਲ ਬਾਲਾ ਸੀ।

Related Post