ਦੇਖੋ ਵੀਡੀਓ : ਗਾਇਕ ਕੁਲਵਿੰਦਰ ਬਿੱਲਾ ਦਾ ਨਵਾਂ ਗੀਤ ‘ਕਲਾਕਾਰ’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

By  Lajwinder kaur November 16th 2020 04:12 PM

ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਆਪਣੇ ਨਵੇਂ ਗੀਤ ‘ਕਲਾਕਾਰ’ (Kalakaar) ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ। ਜੀ ਹਾਂ ਉਹ ਰੋਮਾਂਟਿਕ ਗੀਤ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤ ਰਹੇ ਨੇ ।

kalakaar song out now  ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਦੀਆਂ ਇਹ ਤਸਵੀਰਾਂ ਦਰਸ਼ਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਉਹ Babbu ਨੇ ਲਿਖੇ ਨੇ ਤੇ ਮਿਊਜ਼ਿਕ Enzo ਨੇ ਦਿੱਤਾ ਹੈ । Frame Singh ਵੱਲੋਂ ਗਾਣੇ ਦਾ ਵੀਡੀਓ ਨੂੰ ਫਿਲਮਾਇਆ ਹੈ । ਵੀਡੀਓ ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਕੁਲਵਿੰਦਰ ਬਿੱਲਾ ਤੇ ਫੀਮੇਲ ਮਾਡਲ Tejasswi Prakash । ਗਾਣੇ ਨੂੰ ਸਪੀਡ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗਾਣੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

kulwinder billa new song

ਜੇ ਗੱਲ ਕਰੀਏ ਕੁਲਵਿੰਦਰ ਬਿੱਲਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਕਾਫੀ ਐਕਟਿਵ ਨੇ ।

kulwinder billa new punjabi song kalakkar

Related Post